18.87C Vancouver
ADS

May 22, 2020 9:40 PM -

ਰਾਸ਼ਟਰਪਤੀ ਟ੍ਰੰਪ ਨੇ ਦਿੱਤੀ ਪੂਜਾ ਤੇ ਭਗਤੀ ਸਥਾਨਾਂ ਨੂੰ ਖੋਲ੍ਹਣ ਦੀ ਸਲਾਹ

Share On
trump-calls-for-reopening-of-houses-of-worship
President Donald Trump speaks with reporters about the coronavirus in the James Brady Briefing Room of the White House, Friday, May 22, 2020, in Washington. (AP Photo/Alex Brandon)

ਅਮਰੀਕੀ ਰਾਸ਼ਟਰਪਤੀ ਡੌਨਲਡ ਟ੍ਰੰਪ ਨੇ ਕਿਹਾ ਹੈ ਕਿ ਪੂਜਾ ਅਤੇ ਭਗਤੀ ਸੰਬੰਧੀ ਥਾਵਾਂ ਨੂੰ ਖੋਲ੍ਹਣ ਦੀ ਲੋੜ ਹੈ।

ਟ੍ਰੰਪ ਨੇ ਪੂਜਾ ਅਤੇ ਭਗਤੀ ਸੰਬੰਧੀ ਥਾਵਾਂ ਨੂੰ essential services ਯਾਨੀ ਕਿ ਜ਼ਰੂਰੀ ਸੇਵਾਵਾਂ ਦੀ ਸ਼੍ਰੇਣੀ 'ਚ ਸ਼ਾਮਿਲ ਦੱਸਿਆ ਹੈ।

ਰਾਸ਼ਟਰਪਤੀ ਨੇ ਵੱਖੋ-ਵੱਖਰੇ ਗਵਰਨਰਾਂ ਨੂੰ ਅਪੀਲ ਕੀਤੀ ਹੈ ਕਿ ਇਸ ਵੀਕਐਂਡ 'ਤੇ ਇਨ੍ਹਾਂ ਥਾਵਾਂ ਨੂੰ ਖੋਲ੍ਹਿਆ ਜਾਵੇ।

ਉਨ੍ਹਾਂ ਕਿਹਾ, ''ਜੇਕਰ ਗਵਰਨਰ ਅਜਿਹਾ ਨਹੀਂ ਕਰਦੇ, ਤਾਂ ਮੈਂ ਉਨ੍ਹਾਂ ਨੂੰ ਇਸ ਦੇ ਨਿਰਦੇਸ਼ ਦੇਵਾਂਗਾ।"

ਟ੍ਰੰਪ ਨੇ ਕਿਹਾ, "ਇਸ ਵੇਲੇ ਸਾਨੂੰ ਵੱਧ ਤੋਂ ਵੱਧ ਪੂਜਾ ਅਤੇ ਭਗਤੀ ਦੀ ਲੋੜ ਹੈ।''

ਟ੍ਰੰਪ ਨੇ ਕਿਹਾ ਕਿ ਡਿਜ਼ੀਜ਼ ਕੰਟਰੋਲ ਅਤੇ ਬਚਾਅ ਸੰਬੰਧੀ ਸੈਂਟਰਾਂ (Centers of Disease Control and Prevention) ਵੱਲੋਂ ਵੀ ਭਾਈਚਾਰਿਆਂ ਨੂੰ ਗਾਈਡੈਂਸ (guidance) ਪ੍ਰਦਾਨ ਕੀਤੀ ਜਾ ਰਹੀ ਹੈ ਕਿ ਸੁਰੱਖਿਅਤ ਇਕੱਠ ਕਿਵੇਂ ਕੀਤੇ ਜਾ ਸਕਦੇ ਹਨ।

ਰਾਸ਼ਟਰਪਤੀ ਟ੍ਰੰਪ ਦੀ ਇਹ ਟਿੱਪਣੀ ਉਸ ਵੇਲੇ ਆਈ ਹੈ, ਜਦ ਇੱਕ ਦਿਨ ਪਹਿਲਾਂ ਹੀ ਅਜੈਂਸੀ ਤੋਂ ਟ੍ਰੰਪ ਨੇ ਮੰਗ ਕੀਤੀ ਸੀ ਕਿ ਗਾਈਡਲਾਈਨਜ਼ ਜਾਰੀ ਕੀਤੀਆਂ ਜਾਣ, ਜਿਸ ਦੇ ਨਾਲ ਪੂਜਾ ਅਤੇ ਭਗਤੀ ਕਰਨ ਵਾਲਿਆਂ ਨੂੰ ਇਕੱਠ ਕਰਨ ਸੰਬੰਧੀ ਆਸਾਨੀ ਹੋ ਸਕੇ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link