12.78C Vancouver
ADS

Sep 23, 2025 4:57 PM - Connect Newsroom

ਫਲਸਤੀਨ ਨੂੰ ਮੁਲਕ ਦੀ ਮਾਨਤਾ ਦੇਣ ਬਾਰੇ ਟਰੰਪ ਨੇ ਕੀਤੀ ਟਿੱਪਣੀ

Share On
trump-comments-on-recognizing-palestine-as-a-state
Trump said those who want peace should unite behind a message that Hamas should release its hostages now.(Photo- The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਵਿਚ ਆਪਣੇ ਸੰਬੋਧਨ ਦੌਰਾਨ ਫਲਸਤੀਨ ਬਾਰੇ ਟਿੱਪਣੀ ਕਰਦੇ ਕਿਹਾ ਕਿ ਇਸ ਨੂੰ ਮੁਲਕ ਦੀ ਮਾਨਤਾ ਦੇਣਾ ਹਮਾਸ ਨੂੰ ਉਸ ਦੇ ਅੱਤਿਆਚਾਰਾਂ ਲਈ 'ਇਨਾਮ' ਦੇਣ ਦੇ ਬਰਾਬਰ ਹੋਵੇਗਾ। ਟਰੰਪ ਨੇ ਕਿਹਾ ਕਿ ਜੋ ਲੋਕ ਸ਼ਾਂਤੀ ਚਾਹੁੰਦੇ ਹਨ, ਉਨ੍ਹਾਂ ਨੂੰ ਇੱਕ ਸੰਦੇਸ਼ ਲਈ ਇੱਕਜੁੱਟ ਹੋਣਾ ਚਾਹੀਦਾ ਹੈ ਕਿ ਹਮਾਸ ਵਲੋਂ ਬੰਧਕਾਂ ਨੂੰ ਹੁਣੇ ਰਿਹਾਅ ਕੀਤਾ ਜਾਵੇ।

ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ. ਨੇ ਹਾਲ ਹੀ ਵਿਚ ਫਲਸਤੀਨ ਨੂੰ ਰਾਜਸੱਤਾ ਦਾ ਦਰਜਾ ਦਿੱਤਾ ਹੈ। ਟਰੰਪ ਨੇ ਇਸ ਦੌਰਾਨ ਰੂਸ ਤੋਂ ਤੇਲ ਅਤੇ ਗੈਸ ਖਰੀਦਣਾ ਜਾਰੀ ਰੱਖਣ ਲਈ ਯੂਰਪੀ ਦੇਸ਼ਾਂ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਉਹ ਮਾਸਕੋ 'ਤੇ ਨਵੀਂ ਪਾਬੰਦੀ ਲਾਗੂ ਕਰਨ ਲਈ ਉਦੋਂ ਤੱਕ ਅੱਗੇ ਨਹੀਂ ਵਧਣਗੇ ਜਦੋਂ ਤੱਕ ਯੂਰਪੀ ਦੇਸ਼ ਰੂਸ ਤੋਂ ਆਪਣੀਆਂ ਖਰੀਦ ਨੂੰ ਬੰਦ ਨਹੀਂ ਕਰ ਦਿੰਦੇ।

ਉਹਨਾਂ ਇਹ ਵੀ ਕਿਹਾ ਕਿ ਜੇਕਰ ਰੂਸ ਸ਼ਾਂਤੀ ਸਮਝੌਤੇ ਲਈ ਸਹਿਮਤ ਨਹੀਂ ਹੁੰਦਾ ਹੈ ਤਾਂ ਅਮਰੀਕਾ ਉਸ 'ਤੇ ਭਾਰੀ ਟੈਰਿਫਸ ਲਗਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰ ਕਿਹਾ ਕਿ ਯੂਰਪੀਅਨ ਦੇਸ਼ਾਂ ਨੂੰ ਵੀ ਉਹੀ ਕਦਮ ਅਪਣਾਉਣ ਵਿਚ ਸਾਡੇ ਨਾਲ ਸ਼ਾਮਲ ਹੋਣਾ ਪਵੇਗਾ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link