11.48C Vancouver
ADS

Apr 9, 2025 6:32 PM - Connect Newsroom

ਟਰੰਪ ਨੇ ਚੀਨ 'ਤੇ ਠੋਕਿਆ 125 ਫੀਸਦੀ ਟੈਰਿਫ, ਜੁਆਬੀ ਕਾਰਵਾਈ ਨਾ ਕਰਨ ਵਾਲੇ ਮੁਲਕਾਂ ਨੂੰ ਰਾਹਤ

Share On
trump-imposes-125-percent-tariff-on-china-announces-relief-for-non-retaliatory-countries
In a post on Truth Social, Trump explained that the move came in response to what he called China's disrespect towards global markets.(Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਟੈਰਿਫ 'ਤੇ 90 ਦਿਨਾਂ ਦੀ ਰੋਕ ਦਾ ਐਲਾਨ ਕੀਤਾ ਹੈ ਪਰ ਇਸ ਵਿਚਕਾਰ ਚੀਨ 'ਤੇ ਟੈਰਿਫ ਵਧਾ ਕੇ 125 ਫੀਸਦੀ ਕਰ ਦਿੱਤਾ ਹੈ। ਟਰੰਪ ਨੇ ਟਰੁੱਥ ਸੋਸ਼ਲ ਪੋਸਟ ਵਿਚ ਕਿਹਾ ਕਿ ਚੀਨ ਵਲੋਂ ਵਿਸ਼ਵ ਬਾਜ਼ਾਰਾਂ ਪ੍ਰਤੀ ਦਿਖਾਏ ਗਏ ਨਿਰਾਦਰ ਦੇ ਆਧਾਰ 'ਤੇ ਉਹ ਬੀਜਿੰਗ 'ਤੇ ਲਗਾਏ ਗਏ ਟੈਰਿਫ ਨੂੰ ਤੁਰੰਤ ਪ੍ਰਭਾਵ ਨਾਲ 125 ਫੀਸਦੀ ਤੱਕ ਵਧਾ ਰਹੇ ਹਨ।

ਉਨ੍ਹਾਂ ਕਿਹਾ ਕਿ ਨੇੜਲੇ ਭਵਿੱਖ ਵਿਚ ਚੀਨ ਨੂੰ ਅਹਿਸਾਸ ਹੋਵੇਗਾ ਕਿ ਅਮਰੀਕਾ ਅਤੇ ਹੋਰ ਦੇਸ਼ਾਂ ਨੂੰ ਲੁੱਟਣ ਦੇ ਦਿਨ ਹੁਣ ਲੱਦ ਗਏ ਹਨ। ਟਰੰਪ ਨੇ ਕਿਹਾ ਕਿ 75 ਤੋਂ ਵੱਧ ਮੁਲਕਾਂ ਨੇ ਵਪਾਰ ਡੀਲ ਲਈ ਸੰਪਰਕ ਕੀਤਾ ਹੈ ਅਤੇ ਇਨ੍ਹਾਂ ਮੁਲਕਾਂ ਨੇ ਅਮਰੀਕਾ ਖਿਲਾਫ ਕਿਸੇ ਵੀ ਤਰ੍ਹਾਂ ਨਾਲ ਜਵਾਬੀ ਕਾਰਵਾਈ ਨਹੀਂ ਕੀਤੀ ਹੈ, ਇਸ ਲਈ ਉਹ ਇਨ੍ਹਾਂ ਮੁਲਕਾਂ ਨੂੰ 90 ਦਿਨਾਂ ਦਾ ਟੈਰਿਫ ਵਿਚ ਵਿਰਾਮ ਦੇ ਰਹੇ ਹਨ ਅਤੇ ਇਸ ਦੌਰਾਨ ਪਰਸਪਰ ਟੈਰਿਫ ਮਹਿਜ 10 ਫੀਸਦੀ ਲੱਗੇਗਾ।

ਟਰੰਪ ਦੇ ਇਸ ਐਲਾਨ ਦੇ ਨਾਲ ਹੀ ਅਮਰੀਕੀ ਸ਼ੇਅਰ ਬਾਜ਼ਾਰ ਦੇ ਪ੍ਰਮੁੱਖ ਇੰਡੈਕਸ ਡਾਓ ਜੋਨਸ ਵਿਚ 2,000 ਤੋਂ ਵੱਧ ਅੰਕ ਦਾ ਉਛਾਲ ਦੇਖਣ ਨੂੰ ਮਿਲਿਆ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link