17.2C Vancouver
ADS

Jan 30, 2026 4:28 PM - Connect Newsroom - Ramandeep Kaur with files from The Canadian Press

ਰਾਸ਼ਟਰਪਤੀ ਟਰੰਪ ਨੇ ਅਮਰੀਕੀ ਫੈਡਰਲ ਰਿਜ਼ਰਵ ਦੇ ਨਵੇਂ ਚੇਅਰਮੈਨ ਵਜੋਂ ਕੇਵਿਨ ਵਾਰਸ਼ ਨੂੰ ਕੀਤਾ ਨਾਮਜ਼ਦ

Share On
trump-nominates-kevin-warsh-as-next-chair-of-u-s-federal-reserve
Warsh, 55, previously served as a Federal Reserve governor from 2006 to 2011, a period that included the global financial crisis. (Photo: Instagram/realdonaldtrump)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਫੈਡਰਲ ਰਿਜ਼ਰਵ ਦੇ ਨਵੇਂ ਚੇਅਰਮੈਨ ਵਜੋਂ ਕੇਵਿਨ ਵਾਰਸ਼ ਨੂੰ ਨਾਮਜ਼ਦ ਕੀਤਾ ਹੈ। ਦੱਸ ਦੇਈਏ ਕਿ 55 ਸਾਲਾ ਕੇਵਿਨ ਵਾਰਸ਼ 2006 ਤੋਂ 2011 ਤੱਕ ਫੈਡਰਲ ਰਿਜ਼ਰਵ ਦੇ ਗਵਰਨਰ ਰਹਿ ਚੁੱਕੇ ਹਨ। ਟਰੰਪ ਉੱਚ ਵਿਆਜ ਦਰਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਮੌਜੂਦਾ ਚੇਅਰਮੈਨ ਜੇਰੋਮ ਪਾਵਲ ਦੀ ਆਲੋਚਨਾ ਕਰਦੇ ਆ ਰਹੇ ਹਨ। ਇਹ ਫੈਸਲਾ ਵਾਈਟ ਹਾਊਸ ਵੱਲੋਂ ਸੈਂਟਰਲ ਬੈਂਕ ‘ਤੇ ਲੰਬੇ ਸਮੇਂ ਤੋਂ ਬਣੇ ਰਾਜਨੀਤਿਕ ਦਬਾਅ ਦੇ ਮਾਹੌਲ ਵਿੱਚ ਲਿਆ ਗਿਆ ਹੈ।

ਜਿਕਰਯੋਗ ਹੈ ਕਿ ਜੇਰੋਮ ਪਾਵਲ ਦਾ ਕਾਰਜਕਾਲ ਮਈ ਵਿੱਚ ਖ਼ਤਮ ਹੋ ਰਿਹਾ ਹੈ ਅਤੇ ਨਵੀਂ ਨਿਯੁਕਤੀ ਨਾਲ ਫੈਡਰਲ ਰਿਜਰਵ ਦੀ ਭਵਿੱਖ ਨੂੰ ਲੈ ਕੇ ਤਿਆਰ ਕੀਤੀ ਨੀਤੀ ਦੀ ਦਿਸ਼ਾ ‘ਤੇ ਵੱਡਾ ਅਸਰ ਪੈ ਸਕਦਾ ਹੈ।

ਮਾਹਰਾਂ ਦਾ ਕਹਿਣਾ ਹੈ ਕਿ ਕੇਵਿਨ ਵਾਰਸ਼ ਇੱਕ ਅਜਿਹਾ ਨਾਮ ਹੈ ਜੋ ਟਰੰਪ ਅਤੇ ਵਿੱਤੀ ਬਾਜ਼ਾਰ ਦੋਵਾਂ ਨੂੰ ਸੰਤੁਸ਼ਟ ਕਰ ਸਕਦਾ ਹੈ। ਨਿਵੇਸ਼ਕਾਂ ਲਈ ਉਹ ਜਾਣਿਆ-ਪਛਾਣਿਆ ਚਿਹਰਾ ਹੈ ਅਤੇ ਟਰੰਪ ਲਈ ਉਹ ਇੱਕ ਐਸੇ ਵਿਅਕਤੀ ਹਨ ਜੋ ਸੈਂਟਰਲ ਬੈਂਕ ਦੀ ਮੌਜੂਦਾ ਨੀਤੀ ‘ਤੇ ਸਵਾਲ ਉਠਾਉਂਦੇ ਰਹੇ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link