15.88C Vancouver
ADS

Aug 1, 2025 6:25 PM - The Associated Press

ਟਰੰਪ ਨੇ ਸਾਬਕਾ ਰੂਸੀ ਨੇਤਾ ਮੇਦਵੇਦੇਵ ਦੇ ਬਿਆਨਾਂ ਤੋਂ ਬਾਅਦ ਅਮਰੀਕੀ ਪ੍ਰਮਾਣੂ ਪਣਡੁੱਬੀਆਂ ਨੂੰ ਮੁੜ ਸਥਾਪਿਤ ਕਰਨ ਦੇ ਦਿੱਤੇ ਹੁਕਮ

Share On
trump-orders-us-nuclear-subs-repositioned-over-statements-from-ex-russian-leader-medvedev
Trump posted on his social media site that he's taking action in case Medvedev's words are more than just rhetoric.(Photo - The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਾਬਕਾ ਰੂਸੀ ਰਾਸ਼ਟਰਪਤੀ ਦਮਿਤਰੀ ਮੇਦਵੇਦੇਵ ਦੀਆਂ ਧਮਕੀਆਂ ਦੇ ਜਵਾਬ ਵਿਚ ਰੂਸ ਦੇ ਨੇੜੇ ਦੇ ਖੇਤਰਾਂ ਵਿਚ ਦੋ ਪ੍ਰਮਾਣੂ ਪਣਡੁੱਬੀਆਂ ਤਾਇਨਾਤ ਕਰਨ ਦਾ ਆਦੇਸ਼ ਦਿੱਤਾ ਹੈ। ਟਰੰਪ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਦਮਿਤਰੀ ਦੇ ਮੂਰਖਤਾਪੂਰਨ ਅਤੇ ਭੜਕਾਊ ਬਿਆਨ ਕਾਰਨ ਉਹਨਾਂ ਦੋ ਪ੍ਰਮਾਣੂ ਪਣਡੁੱਬੀਆਂ ਨੂੰ ਰੂਸ ਨੇੜੇ ਢੁੱਕਵੇਂ ਖੇਤਰਾਂ ਵਿਚ ਤਾਇਨਾਤ ਕਰਨ ਲਈ ਕਿਹਾ ਹੈ।

ਦਰਅਸਲ, ਟਰੰਪ ਨੇ 30 ਜੁਲਾਈ ਨੂੰ ਭਾਰਤ 'ਤੇ 25 ਫੀਸਦੀ ਟੈਰਿਫ ਲਗਾਉਣ ਦੇ ਐਲਾਨ ਤੋਂ ਬਾਅਦ ਭਾਰਤ ਅਤੇ ਰੂਸ ਦੀ ਅਰਥਵਿਵਸਥਾ ਨੂੰ Dead Economy ਕਿਹਾ ਸੀ।

ਇਸ ਦੇ ਜਵਾਬ ਵਿਚ ਸਾਬਕਾ ਰੂਸੀ ਰਾਸ਼ਟਰਪਤੀ ਜੋ ਕਿ ਮੌਜੂਦਾ ਸਮੇਂ ਰੂਸ ਦੀ ਸਕਿਓਰਟੀ ਕੌਂਸਲ ਦੇ ਡਿਪਟੀ ਚੇਅਰਮੈਨ ਵੀ ਹਨ, ਉਨ੍ਹਾਂ ਕਿਹਾ ਸੀ ਕਿ ਅਮਰੀਕੀ ਰਾਸ਼ਟਰਪਤੀ ਨੂੰ ਡੈੱਡ ਹੈਂਡ ਦੀ ਤਾਕਤ ਯਾਦ ਰੱਖਣੀ ਚਾਹੀਦੀ ਹੈ। ਡੈੱਡ ਹੈਂਡ ਰੂਸ ਦਾ ਪੁਰਾਣਾ ਪ੍ਰਮਾਣੂ ਹਥਿਆਰ ਕੰਟਰੋਲ ਸਿਸਟਮ ਹੈ, ਜੋ ਦੇਸ਼ ਦੀ ਲੀਡਰਸ਼ਿਪ ਖਤਮ ਹੋਣ 'ਤੇ ਵੀ ਬਦਲਾ ਲੈ ਸਕਦਾ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link