15.58C Vancouver
ADS

Jul 13, 2026 2:56 PM - Connect Newsroom - Ramandeep Kaur with files from The Canadian Press

ਟਰੰਪ ਨੇ ਸਟ੍ਰੇਟ ਆਫ ਹਾਰਮੂਜ਼ ਦੀ ਸੁਰੱਖਿਆ ਲਈ ਦੂਜੇ ਦੇਸ਼ਾਂ ਤੋਂ ਪੈਸੇ ਲੈਣ ਦਾ ਰੱਖਿਆ ਪ੍ਰਸਤਾਵ

Share On
trump-proposes-charging-other-countries-for-strait-of-hormuz-security
The Strait of Hormuz is one of the world's most important maritime trade routes, carrying a significant share of global oil and natural gas shipments. (Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਸਟ੍ਰੇਟ ਆਫ ਹਾਰਮੂਜ਼ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਆਪਣੇ ਹੱਥ ਵਿੱਚ ਲੈ ਸਕਦਾ ਹੈ ਅਤੇ ਇਸ ਦੇ ਬਦਲੇ ਹੋਰ ਦੇਸ਼ਾਂ ਤੋਂ ਫੀਸ ਵੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨੂੰ ਇਸ ਮਹੱਤਵਪੂਰਨ ਸਮੁੰਦਰੀ ਰਸਤੇ ਦੀ ਰੱਖਿਆ ਲਈ ਬਹੁਤ ਸਾਰਾ ਪੈਸਾ ਮਿਲਣਾ ਚਾਹੀਦਾ ਹੈ, ਕਿਉਂਕਿ ਇਸ ਦਾ ਲਾਭ ਲੈਣ ਵਾਲੇ ਹੋਰ ਦੇਸ਼ ਆਰਥਿਕ ਤੌਰ 'ਤੇ ਕਾਫ਼ੀ ਮਜ਼ਬੂਤ ਹਨ।

ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਅਮਰੀਕੀ ਫੌਜ ਅਤੇ ਈਰਾਨ ਦੀ ਇਸਲਾਮਿਕ ਰਿਵੋਲੂਸ਼ਨਰੀ ਗਾਰਡ ਕੋਰ ਵਿਚਾਲੇ ਸਟ੍ਰੇਟ ਆਫ ਹਾਰਮੂਜ਼ ਨੂੰ ਲੈ ਕੇ ਤਣਾਅ ਅਤੇ ਫੌਜੀ ਕਾਰਵਾਈਆਂ ਵਿੱਚ ਤੇਜ਼ੀ ਆਈ ਹੈ। ਦੂਜੇ ਪਾਸੇ ਈਰਾਨ ਨੇ ਅਮਰੀਕਾ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਸਟ੍ਰੇਟ ਆਫ ਹਾਰਮੂਜ਼ ਦੇ ਪ੍ਰਬੰਧਨ ਵਿੱਚ ਅਮਰੀਕਾ ਦੀ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Khatam al-Anbiya Central Headquarters ਦੇ ਬੁਲਾਰੇ Ebrahim Zolfaghari ਨੇ ਕਿਹਾ ਹੈ ਕਿ ਈਰਾਨ ਦੀਆਂ ਫੌਜਾਂ, ਈਰਾਨ ਵੱਲੋਂ ਨਿਰਧਾਰਤ ਸਮੁੰਦਰੀ ਰਸਤੇ ਤੋਂ ਬਾਹਰ ਹੋਣ ਵਾਲੀ ਕਿਸੇ ਵੀ ਅਜਿਹੀ ਕਾਰਵਾਈ ਦਾ ਸਖ਼ਤ ਜਵਾਬ ਦੇਣਗੀਆਂ, ਜੋ ਖੇਤਰ ਦੀ ਸੁਰੱਖਿਆ ਜਾਂ ਆਵਾਜਾਈ ਵਿੱਚ ਰੁਕਾਵਟ ਪੈਦਾ ਕਰੇਗੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link