15.88C Vancouver
ADS

Jul 20, 2020 10:29 PM -

ਟ੍ਰੰਪ ਨੇ ਕਿਹਾ ਕੋਵਿਡ-19 ਦੇ ਵੱਧਦੇ ਮਾਮਲਿਆਂ ਵਿਚਾਲੇ ਮੁੜ ਤੋਂ ਸ਼ੁਰੂ ਹੋਵੇਗਾ ਬ੍ਰੀਫਿੰਗਜ਼ ਦਾ ਸਿਲਸਿਲਾ

Share On
trump-says-briefings-will-return-amid-surge-in-covid-19-cases
President Donald Trump speaks during a news conference in the Rose Garden of the White House, Tuesday, July 14, 2020, in Washington. (AP Photo/Evan Vucci)

ਵਾਈਟ ਹਾਊਸ ਵੱਲੋਂ ਆਪਣੀਆਂ ਪਬਲਿਕ ਕੋਰੋਨਾ ਵਾਇਰਸ ਟਾਸਕ ਫੋਰਸ ਬ੍ਰੀਫਿੰਗਜ਼ ਫਿਰ ਤੋਂ ਆਰੰਭੀਆਂ ਜਾ ਰਹੀਆਂ ਹਨ। ਰਾਸ਼ਟਰਪਤੀ ਡੌਨਲਡ ਟ੍ਰੰਪ ਵੱਲੋਂ ਇੱਕ ਵਾਰ ਫਿਰ ਤੋਂ ਹਰ ਰੋਜ਼ ਦੀਆਂ ਜਾਣਕਾਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ।

ਅੱਜ ਟ੍ਰੰਪ ਨੇ ਕਿਹਾ ਕਿ ਉਹ ਕੱਲ ਨੂੰ ਵੀ ਇੱਕ ਬ੍ਰੀਫਿੰਗ ਕਰਨਗੇ।

27 ਅਪ੍ਰੈਲ ਤੋਂ ਬਾਅਦ ਇਹ ਪਹਿਲਾਂ ਮੌਕਾ ਹੋਵੇਗਾ ਜਦ ਟ੍ਰੰਪ ਵੱਲੋਂ ਵਾਇਰਸ ਸੰਬੰਧੀ ਜਾਣਕਾਰੀਆਂ ਨਾਲ ਜੁੜੀ ਨਿਊਜ਼ ਕਾਨਫਰੰਸ ਕੀਤੀ ਜਾਵੇਗੀ।

ਟ੍ਰੰਪ ਵੱਲੋਂ ਕੀਤੀਆਂ ਜਾਣ ਵਾਲੀਆਂ ਬ੍ਰੀਫਿੰਗਜ਼ ਉਸ ਵੇਲੇ ਰੋਕ ਦਿੱਤੀਆਂ ਗਈਆਂ ਸਨ, ਜਦ ਅਮਰੀਕਾ 'ਚ ਵਾਇਰਸ ਨਾਲ ਜੁੜੇ ਮਾਮਲੇ ਘਟਣੇ ਸ਼ੁਰੂ ਹੋ ਗਏ ਸਨ, ਅਤੇ ਟ੍ਰੰਪ ਨੇ ਸ਼ਰੀਰਾਂ 'ਚ ਡਿਸਇੰਫੈਕਟੈਂਟ ਵਰਤਣ ਸੰਬੰਧੀ ਟਿੱਪਣੀ ਕੀਤੀ ਸੀ।

ਅੱਜ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਦੀਆਂ ਬ੍ਰੀਫਿੰਗਜ਼ ਦੀ ਰੇਟਿੰਗ ਅਜਿਹੀ ਸੀ ਜੋ ਪਹਿਲਾਂ ਕਿਸੇ ਨੇ ਨਹੀਂ ਵੇਖੀ ਸੀ।

ਯਾਦ ਰਹੇ ਕੋਰੋਨਾ ਵਾਇਰਸ ਕਾਰਨ ਅਮਰੀਕਾ 'ਚ 140,000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link