15.03C Vancouver
ADS

Jul 21, 2026 5:41 PM - Connect Newsroom - Ramandeep Kaur with files from The Canadian Press

ਟਰੰਪ ਨੇ ਕੈਨੇਡਾ ਨੂੰ ਅਮਰੀਕਾ 'ਤੇ ਦੱਸਿਆ ਨਿਰਭਰ ,ਪੌਲੀਐਵ ਨੇ ਪ੍ਰਸਤਾਵਿਤ 50 ਫੀਸਦੀ ਟੈਰਿਫ ਨੂੰ ਗੈਰ-ਵਾਜਬ ਦਿੱਤਾ ਕਰਾਰ

Share On
trump-says-canada-depends-on-u-s-poilievre-calls-proposed-50-tariff-unjustified
U.S. President Donald Trump and Conservative Leader Pierre Poilievre made separate statements as Canada and the United States face renewed trade tensions. (Photo: The Canadian Press)

ਕੈਨੇਡਾ ਅਤੇ ਅਮਰੀਕਾ ਵਿਚਕਾਰ ਵਧ ਰਹੇ ਵਪਾਰਕ ਤਣਾਅ ਦਰਮਿਆਨ ਰਾਸ਼ਟਰਪਤੀ ਡੌਨਲਡ ਟਰੰਪ ਅਤੇ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਦੇ ਅਹਿਮ ਬਿਆਨ ਸਾਹਮਣੇ ਆਏ ਹਨ। ਗੱਲਬਾਤ ਕਰਦਿਆਂ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਉਹ ਕੈਨੇਡਾ ਦੇ ਲੋਕਾਂ ਨੂੰ ਪਿਆਰ ਕਰਦੇ ਹਨ ਪਰ ਉਨ੍ਹਾਂ ਦਾਅਵਾ ਕੀਤਾ ਕਿ ਕੈਨੇਡਾ ਦਾ ਅਮਰੀਕਾ ਤੋਂ ਬਿਨਾਂ ਕੋਈ ਵਜੂਦ ਨਹੀਂ ਹੈ ਅਤੇ ਉਨ੍ਹਾਂ ਨੂੰ ਸਰਵਾਈਵ ਕਰਨ ਲਈ ਅਮਰੀਕਾ ਦੀ ਹੀ ਲੋੜ ਹੈ।

ਦੂਜੇ ਪਾਸੇ, ਕੈਨੇਡੀਅਨ ਵਿਰੋਧੀ ਧਿਰ ਦੇ ਨੇਤਾ ਪੀਅਰ ਪੌਲੀਐਵ ਨੇ ਬਿਆਨ ਜਾਰੀ ਕਰਕੇ ਟਰੰਪ ਵਲੋਂ ਪ੍ਰਸਤਾਵਿਤ ਨਵੇਂ 50 ਫੀਸਦੀ ਟੈਰਿਫ ਨੂੰ ਗੈਰ-ਵਾਜਬ ਅਤੇ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਟੈਰਿਫ ਅਮਰੀਕੀਆਂ ਲਈ ਮਹਿੰਗਾਈ ਵਧਾਉਣਗੇ ਅਤੇ ਕੈਨੇਡੀਅਨ ਕਾਮਿਆਂ ਨੂੰ ਨੁਕਸਾਨ ਪਹੁੰਚਾਉਣਗੇ, ਖਾਸ ਕਰ ਜਦੋਂ ਮੈਕਸੀਕੋ ਨੂੰ ਇਨ੍ਹਾਂ ਨਵੇਂ ਟੈਰਿਫ ਤੋਂ ਬਾਹਰ ਰੱਖਿਆ ਗਿਆ ਹੈ।

ਪੌਲੀਐਵ ਨੇ ਫੈਡਰਲ ਸਰਕਾਰ ਨੂੰ 19 ਅਗਸਤ ਨੂੰ ਇਹ ਟੈਰਿਫ ਲਾਗੂ ਹੋਣ ਤੋਂ ਪਹਿਲਾਂ ਇਨ੍ਹਾਂ ਦਾ ਮੁਕਾਬਲਾ ਕਰਨ ਲਈ ਇੱਕ ਮਜ਼ਬੂਤ ਯੋਜਨਾ ਤਿਆਰ ਕਰਨ ਵਾਸਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਦੀ ਅਪੀਲ ਕੀਤੀ ਹੈ ਅਤੇ ਪਾਈਪਲਾਈਨ ਵਰਗੇ ਆਰਥਿਕ ਮੋਰਚਿਆਂ 'ਤੇ ਕੰਮ ਨੂੰ ਤੇਜ਼ ਕਰਨ ਲਈ ਕਿਹਾ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link