16.59C Vancouver
ADS

Nov 6, 2020 2:03 AM -

ਟ੍ਰੰਪ ਨੇ ਡੈਮੋਕ੍ਰੈਟਸ 'ਤੇ ਲਾਇਆ ਵੋਟਾਂ ਚੋਰੀ ਕਰਨ ਦਾ ਇਲਜ਼ਾਮ; ਬਾਈਡਨ ਨੇ ਲੋਕਾਂ ਨੂੰ ਸਬਰ ਤੇ ਸ਼ਾਂਤੀ ਬਣਾ ਕੇ ਰੱਖਣ ਨੂੰ ਕਿਹਾ

Share On
trump-says-democrats-are-trying-to-steal-the-election-biden-is-urging-people-to-have-patience
Demonstrators gather at Black Lives Matter Plaza to advocate that all votes be counted one day after Election Day, Wednesday, Nov. 4, 2020, in Washington. With his room to manoeuvre rapidly dwinding, President Donald Trump is lashing out with threats of legal action as Joe Biden closes in on the Oval Office. THE CANADIAN PRESS/AP, Alex Brandon

ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਡੈਮੋਕ੍ਰੈਟਿਕ ਉਮੀਦਵਾਰ ਜੋ ਬਾਈਡਨ ਨੇ ਭਰੋਸਾ ਜਤਾਇਆ ਹੈ ਕਿ ਚੋਣਾਂ 'ਚ ਜਿੱਤ ਉਨ੍ਹਾਂ ਦੀ ਹੋਵੇਗੀ।

ਉਨ੍ਹਾਂ ਆਪਣੇ ਸਮਰਥਕਾਂ ਨੂੰ ਸਬਰ ਅਤੇ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।

ਵੀਰਵਾਰ ਨੂੰ ਦੁਪਹਿਰ ਦੇ ਸਮੇਂ ਜੋ ਬਾਈਡਨ ਨੇ ਸਿਰਫ ਦੋ ਕੁ ਮਿੰਟ ਦੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ 'ਚ ਹਰ ਬੈਲੇਟ ਦਾ ਗਿਣਿਆ ਜਾਣਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਹੀ ਹੋਣਾ ਚਾਹੀਦਾ ਹੈ, ਅਤੇ ਇਸੇ ਨੂੰ ਡੈਮੋਕਰੈਸੀ ਕਹਿੰਦੇ ਹਨ।

ਬਾਈਡਨ ਨੇ ਕਿਹਾ ਕਿ ਅਜਿਹਾ ਹੁੰਦੇ ਵੇਖਣ ਲਈ ਥੋੜੀ ਉਡੀਕ ਅਤੇ ਸਬਰ ਦੀ ਲੋੜ ਹੋਵੇਗੀ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਈ ਸ਼ੱਕ ਨਹੀਂ ਹੈ ਕਿ ਜਦ ਕਾਉਂਟਿੰਗ ਖਤਮ ਹੋਵੇਗੀ ਤਾਂ ਸੈਨੇਟਰ ਹੈਰਿਸ ਅਤੇ ਉਨ੍ਹਾਂ ਦੀ ਜਿੱਤ ਹੋਵੇਗੀ।

ਬਾਈਡਨ ਨੇ ਅਮਰੀਕਾ ਵਾਸੀਆਂ ਨੂੰ ਕਿਹਾ ਕਿ ਪ੍ਰੀਕਿਰਿਆ ਅੱਗੇ ਵਧ ਰਹੀ ਹੈ ਅਤੇ ਜਲਦੀ ਹੀ ਨਤੀਜੇ ਸਭ ਦੇ ਸਾਹਮਣੇ ਹੋਣਗੇ।

ਟ੍ਰੰਪ ਨੇ ਕਿਹਾ "ਲੀਗਲ" ਵੋਟਾਂ ਦੇ ਮਾਮਲੇ 'ਚ ਉਨ੍ਹਾਂ ਨੂੰ ਮਿਲੀ ਹੈ ਜਿੱਤ

ਦੂਜੇ ਪਾਸੇ ਡੌਨਲਡ ਟ੍ਰੰਪ ਨੇ ਦੁਪਹਿਰ ਦੇ ਸਮੇਂ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਰੀਬ 17 ਮਿੰਟ ਦੀ ਗੱਲਬਾਤ ਦੌਰਾਨ ਸਾਰੇ ਸੂਬਿਆਂ ਦੀ ਕਾਉਂਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਜ਼ੋਰ ਦਿੱਤਾ ਕਿ ਉਨ੍ਹਾਂ ਨਾਲ ਕਾਉਂਟਿੰਗ ਦੇ ਮਾਮਲੇ 'ਚ ਧੋਖਾ ਹੋਇਆ ਹੈ।

ਉਨ੍ਹਾਂ ਕਿਹਾ, "ਜੇਕਰ ਤੁਸੀਂ ਲੀਗਲ ਵੋਟਾਂ ਦੀ ਗਿਣਤੀ ਕਰੋ ਤਾਂ ਮੇਰੀ ਆਸਾਨੀ ਨਾਲ ਜਿੱਤ ਹੋਈ ਵਿਖਾਈ ਦਵੇਗੀ।

ਜੇਕਰ ਤੁਸੀਂ ਲੇਟ ਜਾਂ ਇਲਲੀਗਲ ਵੋਟਾਂ ਦੀ ਗਿਣਤੀ ਕਰੋ, ਤਾਂ ਉਹ ਸਾਡੇ ਤੋਂ ਚੋਣਾਂ ਖੋਹ ਸਕਦੇ ਹਨ।"

ਜਿੱਤ-ਹਾਰ ਦੇ ਫੈਸਲੇ ਤੋਂ ਬਾਈਡਨ ਕੁਝ ਕਦਮ ਦੂਰ

ਰਿਪਬਲਿਕਨ ਡੌਨਲਡ ਟ੍ਰੰਪ ਅਤੇ ਡੈਮੋਕ੍ਰੈਟ ਜੋ ਬਾਈਡਨ, ਫ਼ਿਲਹਾਲ 270 ਦੇ ਜੇਤੂ ਅੰਕੜੇ ਤੱਕ ਪਹੁੰਚਣ ਵਿੱਚ ਕਾਮਯਾਬ ਨਹੀਂ ਹੋ ਸਕੇ ਹਨ।

ਹਾਲਾਂਕਿ ਕੱਲ ਮਿਸ਼ੀਗਨ ਅਤੇ ਵਿਸਕਾਂਸਿਨ 'ਚ ਜੇਤੂ ਪ੍ਰੋਜੈਕਟ ਹੋ ਚੁੱਕੇ ਜੋ ਬਾਈਡਨ, 264 ਇਲੈਕਟੋਰਲ ਕਾਲਿਜ ਵੋਟਸ ਤੱਕ ਪਹੁੰਚ ਗਏ ਹਨ।

ਟ੍ਰੰਪ ਦੇ ਖਾਤੇ 'ਚ 214 ਇਲੈਕਟੋਰਲ ਵੋਟਸ ਹਨ।

Latest news

alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
edmonton-lifts-water-supply-alert-after-stormwater-system-stabilizes
Punjabi

ਐਡਮਿੰਟਨ ਵਿੱਚ ਪਾਣੀ ਸਪਲਾਈ ਸਬੰਧੀ ਜਾਰੀ ਚੇਤਾਵਨੀ ਖ਼ਤਮ, ਹਾਲਾਤ ਹੋਏ ਸਧਾਰਨ

ਐਡਮਿੰਟਨ ਵਿੱਚ ਭਾਰੀ ਮੀਂਹ ਤੋਂ ਬਾਅਦ ਜਾਰੀ ਕੀਤਾ ਗਿਆ ਵਾਟਰ ਸਪਲਾਈ ਅਲਰਟ ਹੁਣ ਹਟਾ ਲਿਆ ਗਿਆ ਹੈ। ਔਫੀਸ਼ੀਅਲਜ਼ ਮੁਤਾਬਕ ਮੀਂਹ ਦੇ ਪਾਣੀ ਦਾ ਸਿਸਟਮ ਹੁਣ ਪੂਰੀ ਤਰ੍ਹਾਂ ਸਥਿਰ ਹੋ ਗਿਆ ਹੈ, ਜਿਸ ਕਾਰਨ ਸ਼ਹਿਰ ਦੇ ਨਿਵਾਸੀ ਆਪਣੀ ਆਮ ਰੁਟੀਨ ਵੱਲ ਪਰਤ ਸਕਦੇ ਹਨ।ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ ਕਾਰਨ ਕਈ ਸਟੋਮਵਾਟਰ ਸਿਸਟਮਾਂ 'ਤੇ ਬਹੁਤ ਜ਼ਿਆਦਾ ਦਬਾਅ ਪੈ ਗਿਆ ਸੀ।
hearing-delayed-in-halifax-newborn-death-case-pending-autopsy-report
Punjabi

ਨਵਜੰਮੇ ਬੱਚੇ ਦੀ ਲਾਸ਼ ਮਾਮਲਾ: ਹੈਲੀਫੈਕਸ ਅਦਾਲਤ ਨੇ ਸੁਣਵਾਈ 24 ਜੁਲਾਈ ਤੱਕ ਟਾਲੀ

ਨੋਵਾ ਸਕੋਸ਼ੀਆ ਦੇ ਹੈਲੀਫੈਕਸ ਵਿਚ ਇੱਕ ਨਵਜੰਮੇ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 23 ਸਾਲਾ ਸੁਖਪ੍ਰੀਤ ਸਿੰਘ ਅਤੇ ਉਸ ਦੀ 26 ਸਾਲਾ ਪਤਨੀ ਰਮਨਦੀਪ ਕੌਰ ਦੀ ਸੋਮਵਾਰ ਨੂੰ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਹੈਲੀਫੈਕਸ ਸੂਬਾਈ ਅਦਾਲਤ ਵਿਚ ਪੇਸ਼ ਹੋਈ। ਹਾਲਾਂਕਿ, ਇਸ ਕੇਸ ਵਿਚ ਪੋਸਟਮਾਰਟਮ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ ਕਾਰਨ ਮਾਮਲੇ ਦੀ ਅਗਲੀ ਸੁਣਵਾਈ ਹੁਣ 24 ਜੁਲਾਈ ਤੱਕ ਮੁਲਤਵੀ ਕੀਤੀ ਗਈ ਹੈ।
confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link