13.91C Vancouver
ADS

Jul 8, 2025 6:27 PM - The Canadian Press

ਟਰੰਪ ਨੇ ਦੁਨੀਆ ਭਰ ਦੇ ਮੁਲਕਾਂ ਤੋਂ ਕੋਪਰ ਇੰਪੋਰਟ 'ਤੇ 50 ਫੀਸਦੀ ਟੈਰਿਫ ਲਗਾਉਣ ਦਾ ਕੀਤਾ ਐਲਾਨ

Share On
trump-says-he-will-hit-copper-with-50-per-cent-tariffs
It's a sign that Trump plans to go ahead with a list of sectoral tariffs beyond his current import taxes on steel, aluminum and autos.(Photo - The Canadian Press)

ਕੈਨੇਡਾ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੁਨੀਆ ਭਰ ਦੇ ਮੁਲਕਾਂ ਤੋਂ ਕੋਪਰ (ਤਾਂਬਾ) ਇੰਪੋਰਟ 'ਤੇ 50 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਕੈਨੇਡਾ ਅਮਰੀਕਾ ਨੂੰ ਤਾਂਬੇ ਦਾ ਪ੍ਰਮੁੱਖ ਨਿਰਯਾਤਕ ਹੈ। ਟਰੰਪ ਨੇ ਨਵੇਂ ਟੈਰਿਫ ਬਾਰੇ ਟਿੱਪਣੀਆਂ ਮੰਗਲਵਾਰ ਨੂੰ ਵ੍ਹਾਈਟ ਹਾਊਸ ਵਿਖੇ ਕੈਬਨਿਟ ਮੀਟਿੰਗ ਦੌਰਾਨ ਕੀਤੀਆਂ, ਉਨ੍ਹਾਂ ਇਹ ਵੀ ਕਿਹਾ ਕਿ ਦਵਾਈਆਂ 'ਤੇ 200 ਫੀਸਦੀ ਟੈਰਿਫ ਲਗਾਉਣ ਦੀ ਯੋਜਨਾ ਹੈ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਇਹ ਕਦੋਂ ਲਾਗੂ ਹੋਵੇਗਾ।

ਟਰੰਪ ਨੇ ਕਿਹਾ ਕਿ ਨਵਾਂ ਟੈਰਿਫ ਲਾਗੂ ਹੋਣ ਤੋਂ ਪਹਿਲਾਂ ਦਵਾ ਕੰਪਨੀਆਂ ਨੂੰ ਅਮਰੀਕਾ ਵਿਚ ਆਪਣਾ ਉਤਪਾਦਨ ਸ਼ੁਰੂ ਕਰਨ ਲਈ ਸਮਾਂ ਮਿਲ ਸਕਦਾ ਹੈ। ਰਿਪੋਰਟਸ ਮੁਤਾਬਕ, ਕੈਨੇਡਾ ਕਰੀਬ $7-ਬਿਲੀਅਨ ਦੀਆਂ ਦਵਾਈਆਂ ਦਾ ਨਿਰਯਾਤ ਅਮਰੀਕਾ ਨੂੰ ਕਰਦਾ ਹੈ।

ਹਾਲਾਂਕਿ, ਕੈਨੇਡਾ ਅਤੇ ਅਮਰੀਕਾ ਵਿਚਕਾਰ ਮੌਜੂਦਾ ਸਮੇਂ 21 ਜੁਲਾਈ ਤੱਕ ਸਮਝੌਤੇ 'ਤੇ ਪਹੁੰਚਣ ਲਈ ਟਰੇਡ ਵਾਰਤਾ ਚੱਲ ਰਹੀ ਹੈ। ਟਰੰਪ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਚਿਪਸ ਅਤੇ ਹੋਰ ਕਈ ਚੀਜ਼ਾਂ 'ਤੇ ਵੀ ਟੈਰਿਫ ਦਾ ਐਲਾਨ ਕਰਨ ਜਾ ਰਹੇ ਹਾਂ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link