15.68C Vancouver
ADS

Dec 29, 2025 2:44 PM - Connect Newsroom - Jasmine Singh with files from The Canadian Press

ਯੂਕਰੇਨ ਅਤੇ ਰੂਸ ਸ਼ਾਂਤੀ ਸਮਝੌਤੇ ਦੇ ਬੇਹੱਦ ਕਰੀਬ: ਟਰੰਪ

Share On
trump-says-ukraine-russia-peace-deal-within-reach-after-florida-meeting-with-zelensky
U.S. President Donald Trump meets with Ukrainian President Volodymyr Zelensky in Florida to discuss possible steps toward ending the war in Ukraine. (Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਐਤਵਾਰ ਨੂੰ ਫ਼ਲੋਰੀਡਾ ਵਿੱਚ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਟਰੰਪ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਇੱਕ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ ਪਹੁੰਚਣ ਦੀ ਗੱਲ ਆਖੀ।

ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਕੁਝ ਮੁੱਦਿਆਂ 'ਤੇ ਅਜੇ ਚਰਚਾ ਹੋਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਹਫ਼ਤਿਆਂ ਵਿੱਚ ਇਸ ਸ਼ਾਂਤੀ ਸਮਝੌਤੇ ਸੰਬੰਧੀ ਸਾਰੀ ਗੱਲਬਾਤ ਸਪੱਸ਼ਟ ਹੋ ਜਾਵੇਗੀ। ਜਾਣਕਾਰੀ ਅਨੁਸਾਰ ਟਰੰਪ ਅਤੇ ਜ਼ੇਲੇਂਸਕੀ ਨੇ ਯੂਕਰੇਨ ਲਈ ਸੁਰੱਖਿਆ ਗਾਰੰਟੀਆਂ ਅਤੇ ਡੋਨਬਾਸ ਖੇਤਰ ਦੀ ਵੰਡ 'ਤੇ ਗੱਲ ਕੀਤੀ ਪਰ ਸਮਝੌਤੇ ਲਈ ਕੋਈ ਠੋਸ ਵੇਰਵੇ ਜਾਂ ਸਮਾਂ-ਸੀਮਾ ਨਹੀਂ ਦਿੱਤੀ।

ਜ਼ੇਲੇਂਸਕੀ ਦਾ ਕਹਿਣਾ ਹੈ ਕਿ ਯੂਕਰੇਨ ਲਈ ਸੁਰੱਖਿਆ ਗਾਰੰਟੀਆਂ 'ਤੇ ਇੱਕ ਸਮਝੌਤਾ ਹੋ ਗਿਆ ਹੈ।ਉਨ੍ਹਾਂ ਨੇ ਸੋਮਵਾਰ ਨੂੰ ਕਿਹਾ ਕਿ ਸੰਭਾਵਿਤ ਸ਼ਾਂਤੀ ਸਮਝੌਤੇ ਦੇ ਤਹਿਤ ਅਮਰੀਕਾ ਨੇ ਯੂਕਰੇਨ ਨੂੰ 15 ਸਾਲਾਂ ਲਈ ਸੁਰੱਖਿਆ ਗਾਰੰਟੀਆਂ ਦੇਣ ਦੀ ਪੇਸ਼ਕਸ਼ ਕੀਤੀ ਹੈ। ਦੋਵਾਂ ਨੇਤਾਵਾਂ ਦੀ ਮੁਲਾਕਾਤ ਤੋਂ ਬਾਅਦ ਸੁਰੱਖਿਆ ਗਾਰੰਟੀਆਂ 'ਤੇ ਪ੍ਰਗਤੀ ਦੀ ਪੁਸ਼ਟੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਇੱਕ ਸ਼ੋਸ਼ਲ ਮੀਡੀਆ ਪੋਸਟ ਰਾਹੀਂ ਵੀ ਕੀਤੀ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link