12.16C Vancouver
ADS

Jan 6, 2021 11:39 PM -

ਕੈਪੀਟੌਲ 'ਚ ਟ੍ਰੰਪ ਸਮਰਥਕਾਂ ਦੇ ਹੰਗਾਮੇ ਤੋਂ ਬਾਅਦ ਪ੍ਰੈਜ਼ੀਡੈਂਟ ਇਲੈਕਟ ਜੋ ਬਾਈਡਨ ਨੇ ਕਿਹਾ, "ਇਹ ਪ੍ਰਦਰਸ਼ਨ ਨਹੀਂ ਬਗਾਵਤ ਹੈ"

Share On
trump-supporters-storm-the-capitol-building-biden-says-its-not-a-protest-its-insurrection
Police in riot gear walk out of the Capitol, Wednesday, Jan. 6, 2021, in Washington. As Congress prepares to affirm President-elect Joe Biden's victory, thousands of people have gathered to show their support for President Donald Trump and his claims of election fraud. (AP Photo/Manuel Balce Ceneta)

ਅਮਰੀਕਾ 'ਚ ਪ੍ਰੈਜ਼ੀਡੈਂਟ ਇਲੈਕਟ ਜੋ ਬਾਈਡਨ ਨੇ ਅੱਜ ਨਿਰਾਸ਼ਾ ਜ਼ਾਹਿਰ ਕਰਦਿਆਂ ਭਾਵੁਕ ਸੁਨੇਹਾ ਦਿੱਤਾ ਹੈ।

ਉਨ੍ਹਾਂ ਦੇਸ਼ ਨੂੰ ਸੰਬੋਧਨ ਕਰਦਿਆਂ ਕੈਪੀਟੌਲ 'ਚ ਦਾਖਿਲ ਹੋਏ ਟ੍ਰੰਪ ਸਮਰਥਕਾਂ ਕਾਰਨ ਖੜੀ ਹੋਈ ਸਥਿਤੀ ਦੀ ਆਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਵਿਸ਼ਵ ਇਸ ਅਮਰੀਕਾ ਨੂੰ ਨਹੀਂ ਜਾਣਦਾ।

ਬਾਈਡਨ ਨੇ ਕਿਹਾ ਕਿ ਦੁਨੀਆ ਵੇਖ ਰਹੀ ਹੈ।

ਉਨ੍ਹਾਂ ਕਿਹਾ ਕਿ ਦਫ਼ਰਤਾਂ 'ਚ ਇਸ ਤਰ੍ਹਾਂ ਦਾਖਿਲ ਹੋਣਾ ਕੋਈ ਪ੍ਰਦਰਸ਼ਨ ਨਹੀਂ ਹੈ ਅਤੇ ਇਹ ਇੱਕ ਹਨੇਰੇ ਭਰਿਆ ਦਿਨ ਹੈ।

ਉਨ੍ਹਾਂ ਕਿਹਾ ਕੈਪੀਟੌਲ 'ਚ ਇਸ ਤਰ੍ਹਾਂ ਖਿੜਕੀਆਂ ਤੋੜਨਾ ਅਤੇ ਹਿੰਸਕ ਹੋਣਾ ਜਾਇਜ਼ ਨਹੀਂ ਠਿਹਰਾਇਆ ਜਾ ਸਕਦਾ।

ਉਨ੍ਹਾਂ ਇੱਥੇ ਤੱਕ ਕਿਹਾ ਕਿ, "ਬੱਸ ਬਹੁਤ ਹੋ ਗਿਆ।"

ਟ੍ਰੰਪ ਨੇ ਵੀਡੀਓ ਸੰਦੇਸ਼ ਜਾਰੀ ਕਰ ਸਮਰਥਕਾਂ ਨੂੰ ਵਾਪਿਸ ਜਾਣ ਨੂੰ ਕਿਹਾ

ਪ੍ਰੈਜ਼ੀਡੈਂਟ ਇਲੈਕਟ ਜੋ ਬਾਈਡਨ ਦੀਆਂ ਟਿੱਪਣੀਆਂ ਤੋਂ ਕੁਝ ਹੀ ਮਿੰਟਾਂ 'ਚ ਅਮਰੀਕੀ ਰਾਸ਼ਟਰਪਤੀ ਡੌਨਲਡ ਟ੍ਰੰਪ ਨੇ ਟਵਿਟਰ 'ਤੇ ਇੱਕ ਸੰਦੇਸ਼ ਸਾਂਝਾ ਕੀਤਾ।

ਟ੍ਰੰਪ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਾਂਤੀ ਸਥਾਪਿਤ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਸਾਰੇ ਲੋਕ ਜਾਣਦੇ ਹਨ ਕਿ ਇਹ ਚੋਣਾਂ ਹੇਰਾ-ਫੇਰੀ ਨਾਲ ਜਿੱਤੀਆਂ ਜਾ ਰਹੀਆਂ ਹਨ।

ਟ੍ਰੰਪ ਨੇ ਕਿਹਾ ਕਿ ਇਹ ਲੋਕ ਬਹੁਤ ਬੁਰੇ ਹਨ, ਪਰ ਉਨ੍ਹਾਂ ਪ੍ਰਦਰਸ਼ਨਾਂ 'ਚ ਇਕੱਠੇ ਹੋਏ ਲੋਕਾਂ ਨੂੰ ਸ਼ਾਂਤੀ ਰੱਖਦੇ ਹੋਏ ਵਾਪਿਸ ਪਰਤਣ ਲਈ ਕਿਹਾ।

ਯਾਦ ਰਹੇ ਅੱਜ ਕੈਪੀਟੌਲ 'ਚ ਹਜ਼ਾਰਾਂ ਦੀ ਗਿਣਤੀ 'ਚ ਟ੍ਰੰਪ ਸਮਰਥਕ ਦਾਖਿਲ ਹੋ ਗਏ ਸਨ।

ਇਸ ਵਿਚਾਲੇ ਡੀ.ਸੀ. ਮੇਅਰ ਨੇ ਸ਼ਾਮ 6 ਵਜੇ ਤੋਂ ਕਰਫਿਊ ਦਾ ਐਲਾਨ ਕਰ ਦਿੱਤਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link