18.91C Vancouver
ADS

Dec 18, 2024 2:21 PM - The Canadian Press

ਡੋਨਲਡ ਟਰੰਪ ਨੇ ਇੱਕ ਵਾਰ ਫਿਰ ਕੈਨੇਡਾ 'ਤੇ ਸਾਧਿਆ ਨਿਸ਼ਾਨਾ

Share On
trump-takes-another-shot-on-truth-social-at-canada-becoming-51st-state
The latest jibe comes as Trudeau deals with the bombshell resignation of Chrystia Freeland from cabinet and he faces calls from Liberals for him to step down. (Photo: Instagram/realdonaldtrump)

ਕੈਨੇਡਾ ਨੂੰ ਲੈ ਕੇ ਡੋਨਲਡ ਟਰੰਪ ਨੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਬੁੱਧਵਾਰ ਸਵੇਰ ਆਪਣੇ ਸੋਸ਼ਲ ਮੀਡੀਆ ਪਲੇਟਫੋਰਮ ਟਰੂਥ ਸੋਸ਼ਲ 'ਤੇ ਕਿਹਾ ਕਿ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਏ ਜਾਣਾ ਇੱਕ ਵਧੀਆ ਵਿਚਾਰ ਹੋਵੇਗਾ।

ਟਰੰਪ ਨੇ ਕਿਹਾ ਕਿ ਇਸ ਦਾ ਕੋਈ ਜਵਾਬ ਨਹੀਂ ਦੇ ਸਕਦਾ ਕਿ ਅਮਰੀਕਾ ਹਰ ਸਾਲ ਕੈਨੇਡਾ ਨੂੰ 100 ਮਿਲੀਅਨ ਡਾਲਰ ਤੋਂ ਵੱਧ ਦੀ ਸਬਸਿਡੀ ਕਿਉਂ ਦੇ ਰਿਹਾ ਹੈ, ਇਸ ਦਾ ਕੋਈ ਮਤਲਬ ਨਹੀਂ ਹੈ। ਟਰੰਪ ਨੇ ਲਿਖਿਆ, "ਬਹੁਤ ਸਾਰੇ ਕੈਨੇਡੀਅਨਜ਼ ਚਾਹੁੰਦੇ ਹਨ ਕਿ ਕੈਨੇਡਾ ਅਮਰੀਕਾ ਦਾ 51ਵਾਂ ਸੂਬਾ ਬਣੇ, ਇਸ ਨਾਲ ਉਨ੍ਹਾਂ ਨੂੰ ਟੈਕਸ ਅਤੇ ਫੌਜੀ ਖ਼ਰਚ ਵਿਚ ਭਾਰੀ ਬਚਤ ਹੋਵੇਗੀ ਅਤੇ ਮੇਰੇ ਹਿਸਾਬ ਨਾਲ ਇਹ ਇੱਕ ਵਧੀਆ ਵਿਚਾਰ ਹੈ"।

ਗੌਰਤਲਬ ਹੈ ਕਿ ਟਰੰਪ ਇਸ ਤੋਂ ਪਹਿਲਾਂ ਵੀ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਅਤੇ ਟਰੂਡੋ ਨੂੰ ਟ੍ਰੋਲ ਕਰਦੇ ਹੋਏ ਉਨ੍ਹਾਂ ਨੂੰ ਇਸ ਦਾ ਗਵਰਨਰ ਦੱਸ ਚੁੱਕੇ ਹਨ। ਦੋਹਾਂ ਮੁਲਕਾਂ ਵਿਚਕਾਰ ਟੈਰਿਫ ਨੂੰ ਲੈ ਕੇ ਮਾਮਲਾ ਗਰਮਾਇਆ ਹੋਇਆ ਹੈ। ਇੱਕ ਰਿਪੋਰਟ ਮੁਤਾਬਕ, ਲਗਭਗ $3.6 ਅਰਬ ਦਾ ਕੈਨੇਡੀਅਨ ਮਾਲ ਹਰ ਸਾਲ ਅਮਰੀਕਾ ਨੂੰ ਜਾਂਦਾ ਹੈ। ਉੱਥੇ ਹੀ, ਕੈਨੇਡਾ ਵੀ 36 ਅਮਰੀਕੀ ਰਾਜਾਂ ਲਈ ਐਕ੍ਸਪੋਰਟ ਹੱਬ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link