17.4C Vancouver
ADS

Jun 27, 2025 7:00 PM - The Canadian Press

ਡਿਜੀਟਲ ਟੈਕਸ 'ਤੇ ਕੈਨੇਡਾ ਨਾਲ ਵਪਾਰਕ ਗੱਲਬਾਤ 'ਖਤਮ' ਕਰ ਰਹੇ ਹਨ ਟਰੰਪ

Share On
trump-terminating-trade-talks-with-canada-over-digital-tax
Trump made the comments in a post on his social media account this afternoon.(Photo: The Canadian Press)

ਕੈਨੇਡਾ ਅਤੇ ਅਮਰੀਕਾ ਵਿਚਕਾਰ ਟਰੇਡ ਵਾਰ ਗੰਭੀਰ ਹੋ ਸਕਦੀ ਹੈ। ਟਰੰਪ ਨੇ ਕੈਨੇਡਾ ਨਾਲ ਸਾਰੀਆਂ ਵਪਾਰਕ ਗੱਲਬਾਤ ਨੂੰ ਤੁਰੰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਅੱਜ ਟਰੁੱਥ ਸੋਸ਼ਲ 'ਤੇ ਇੱਕ ਪੋਸਟ ਵਿਚ ਇਸ ਦਾ ਐਲਾਨ ਕੀਤਾ। ਟਰੰਪ ਨੇ ਕਿਹਾ ਕਿ ਇਹ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਕੈਨੇਡਾ ਉਥੇ ਕੰਮ ਕਰਨ ਵਾਲੀਆਂ ਅਮਰੀਕੀ ਤਕਨੀਕ ਕੰਪਨੀਆਂ 'ਤੇ ਡਿਜੀਟਲ ਸਰਵਿਸ ਟੈਕਸ ਲਗਾਉਣ ਜਾ ਰਿਹਾ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਇਸ ਡਿਜੀਟਲ ਟੈਕਸ ਦੇ ਆਧਾਰ 'ਤੇ ਅਸੀਂ ਕੈਨੇਡਾ ਨਾਲ ਵਪਾਰ ਬਾਰੇ ਸਾਰੀਆਂ ਚਰਚਾਵਾਂ ਨੂੰ ਤੁਰੰਤ ਪ੍ਰਭਾਵ ਨਾਲ ਖਤਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਵਪਾਰ ਕਰਨ 'ਤੇ ਕੈਨੇਡਾ ਨੂੰ ਕਿੰਨਾ ਟੈਰਿਫ ਦੇਣਾ ਪਵੇਗਾ ਇਸ ਦਾ ਐਲਾਨ ਅਗਲੇ ਸੱਤ ਦਿਨਾਂ ਵਿਚ ਕੀਤਾ ਜਾਵੇਗਾ।

ਗੌਰਤਲਬ ਹੈ ਕਿ ਹਾਲ ਹੀ ਵਿਚ ਵਿੱਤ ਮੰਤਰੀ ਫ੍ਰਾਂਕੋਇਸ-ਫਿਲਿਪ ਸ਼ੈਂਪੇਨ ਨੇ ਕਿਹਾ ਸੀ ਕਿ ਕੈਨੇਡਾ ਵਿਚ ਵੱਡੀਆਂ ਤਕਨੀਕੀ ਕੰਪਨੀਆਂ 'ਤੇ ਡਿਜੀਟਲ ਸਰਵਿਸਿਜ਼ ਟੈਕਸ 30 ਜੂਨ ਤੋਂ ਲਾਗੂ ਹੋਵੇਗਾ।

ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਕਦਮ 'ਤੇ ਭੜਾਸ ਕੱਢਦੇ ਕਿਹਾ ਕਿ ਕੈਨੇਡਾ ਨਾਲ ਵਪਾਰ ਕਰਨਾ ਬੇਹੱਦ ਮੁਸ਼ਕਲ ਹੈ, ਇਹ ਪਹਿਲਾਂ ਸਾਡੇ ਡੇਅਰੀ ਉਤਪਾਦ 'ਤੇ ਸਾਲਾਂ ਤੋਂ 400 ਫੀਸਦੀ ਟੈਰਿਫ ਚਾਰਜ ਕਰ ਰਹੇ ਸਨ, ਹੁਣ ਅਮਰੀਕੀ ਟੈਕ ਕੰਪਨੀਆਂ 'ਤੇ ਡਿਜਟੀਲ ਸਰਵਿਸਿਜ਼ ਟੈਕਸ ਲਗਾ ਰਹੇ ਹਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link