14.69C Vancouver
ADS

Apr 1, 2025 4:08 PM - The Canadian Press

ਕੈਨੇਡਾ ਅਤੇ ਮੈਕਸੀਕੋ ਤੋਂ ਇੰਪੋਰਟ ਹੋਣ ਵਾਲੇ ਸਾਰੇ ਸਾਮਾਨ 'ਤੇ ਅਮਰੀਕੀ ਟੈਰਿਫ ਭਲਕੇ ਹੋਵੇਗਾ ਲਾਗੂ

Share On
trump-to-unveil-latest-tariff-plans-at-make-america-wealthy-again-event-wednesday
A news release from the White House calls it a "Make America Wealthy Again Event."(Photo: The Canadian Press)

ਕੈਨੇਡਾ ਅਤੇ ਮੈਕਸੀਕੋ ਤੋਂ ਇੰਪੋਰਟ ਹੋਣ ਵਾਲੇ ਸਾਰੇ ਸਾਮਾਨ 'ਤੇ 25 ਫੀਸਦੀ ਅਮਰੀਕੀ ਟੈਰਿਫ ਭਲਕੇ ਤੋਂ ਲਾਗੂ ਹੋਣ ਵਾਲਾ ਹੈ, ਇਸ ਵਿਚਕਾਰ ਟਰੰਪ ਪਰਸਪਰ ਟੈਰਿਫ ਵੀ ਲਗਾਉਣ ਜਾ ਰਹੇ ਹਨ, ਜਿਸ ਨਾਲ ਕੈਨੇਡਾ ਦੀ ਆਰਥਿਕਤਾ ਅਤੇ ਅਮਰੀਕਾ ਨਾਲ ਵਾਪਰ ਵਿਚ ਹੋਰ ਅਨਿਸ਼ਚਿਤਤਾ ਵੱਧ ਜਾਣ ਦਾ ਖ਼ਤਰਾ ਹੈ। ਟਰੰਪ ਨੇ 2 ਅਪ੍ਰੈਲ ਨੂੰ ਅਮਰੀਕਾ ਲਈ ਲਿਬਰੇਸ਼ਨ ਡੇਅ ਨਾਮ ਦਿੱਤਾ ਹੈ।

ਮੰਨਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਪਰਸਪਰ ਟੈਰਿਫ ਲਈ ਕੈਨੇਡਾ ਦੇ ਡੇਅਰੀ ਉਤਪਾਦ ਨੂੰ ਵਿਸ਼ੇਸ਼ ਤੌਰ 'ਤੇ ਟਾਰਗੇਟ ਕਰ ਸਕਦੇ ਹਨ ਕਿਉਂਕਿ ਉਨ੍ਹਾਂ ਦੀ ਸ਼ਿਕਾਇਤ ਹੈ ਕਿ ਕੈਨੇਡਾ ਵਲੋਂ ਅਮਰੀਕਾ ਦੇ ਡੇਅਰੀ ਉਤਪਾਦ 'ਤੇ ਭਾਰੀ ਇੰਪੋਰਟ ਡਿਊਟੀ ਚਾਰਜ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਇਸ ਨੂੰ ਅਮਰੀਕੀ ਕਿਸਾਨਾਂ ਦੇ ਵਿਰੋਧੀ ਵੀ ਕਿਹਾ ਸੀ।

ਉਥੇ ਹੀ, ਕੈਨੇਡਾ ਨੇ ਵੀ ਜਵਾਬੀ ਟੈਰਿਫ ਲਗਾਉਣ ਦੀ ਗੱਲ ਆਖੀ ਹੈ। ਯੂਰਪ ਅਤੇ ਹੋਰ ਦੇਸ਼ਾਂ ਨੇ ਵੀ ਕਿਹਾ ਹੈ ਕਿ ਉਹ ਅਮਰੀਕਾ ਦੇ ਇਸ ਕਦਮ ਖਿਲਾਫ ਜਵਾਬੀ ਕਾਰਵਾਈ ਕਰਨਗੇ।

Latest news

uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
poilievre-leads-two-day-conservative-caucus-meeting-in-b-c
Punjabi

ਪੌਲੀਐਵ ਦੀ ਅਗਵਾਈ ’ਚ ਬੀ.ਸੀ. ’ਚ ਕੰਜ਼ਰਵੇਟਿਵ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ

ਕੈਨੇਡਾ ਦੀ ਵਿਰੋਧੀ ਧਿਰ ਕੰਜ਼ਰਵੇਟਿਵ ਦੇ ਲੀਡਰ ਪੀਅਰ ਪੌਲੀਐਵ ਦੀ ਅਗਵਾਈ ਵਿਚ ਅੱਜ ਤੋਂ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਪੈਂਟਿਕਟਨ ਵਿਚ ਪਾਰਟੀ ਦੇ ਸੰਸਦੀ ਕਾਕਸ ਦੀ ਦੋ-ਰੋਜ਼ਾ ਮੀਟਿੰਗ ਸ਼ੁਰੂ ਹੋਈ ਹੈ। 21 ਸਤੰਬਰ ਤੋਂ ਚੱਲਣ ਵਾਲੇ ਪਾਰਲੀਮੈਂਟ ਸੈਸ਼ਨ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿਚ ਪੌਲੀਐਵ ਵਲੋਂ ਆਪਣੇ ਸਾਂਸਦਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਉਮੀਦ ਹੈ ਕਿਉਂਕਿ ਕੰਜ਼ਰਵੇਟਿਵ ਮੌਜੂਦਾ ਸਮੇ ਲਿਬਰਲਸ ਤੋਂ ਦੋਹਰੇ ਅੰਕਾਂ ਨਾਲ ਪਿੱਛੇ ਚੱਲ ਰਹੇ ਹਨ।
eu-opens-talks-for-canada-to-become-its-first-associate-member
Punjabi

EU ਨੇ ਕੈਨੇਡਾ ਨੂੰ ਪਹਿਲਾ ਸਹਿਯੋਗੀ ਮੈਂਬਰ ਬਣਾਉਣ ਲਈ ਗੱਲਬਾਤ ਦਾ ਖੋਲ੍ਹਿਆ ਰਾਹ

ਕੈਨੇਡਾ ਜਲਦ ਹੀ ਯੂਰਪੀ ਯੂਨੀਅਨ ਦਾ ਪਹਿਲਾ ਸਹਿਯੋਗੀ ਮੈਂਬਰ ਹੋਵੇਗਾ। ਈ.ਯੂ. ਦੀ ਪ੍ਰੈਜ਼ੀਡੈਂਟ ਨੇ ਬੁੱਧਵਾਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀ ਸੰਸਦ ਨੂੰ ਆਪਣੇ ਸਾਲਾਨਾ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਮੌਜੂਦਗੀ ਵਿਚ ਇਹ ਪ੍ਰਸਤਾਵ ਰੱਖਿਆ। Ursula von der Leyen ਨੇ ਕਿਹਾ ਕਿ ਅਸੀਂ ਕੈਨੇਡਾ ਨਾਲ ਆਪਣੇ ਰਿਸ਼ਤਿਆਂ ਨੂੰ ਯਕੀਨੀ ਤੌਰ 'ਤੇ ਸਭ ਤੋਂ ਉੱਚੇ ਪੱਧਰ 'ਤੇ ਲਿਜਾਣਾ ਚਾਹੁੰਦੇ ਹਾਂ।
carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link