10.89C Vancouver
ADS

Feb 23, 2020 6:52 PM -

ਟਰੰਪ ਭਾਰਤੀ ਦੌਰੇ ਲਈ ਰਵਾਨਾ

Share On
trump-us-first-lady-depart-for-india
PM Modi a friend of mine: Trump as he departs for India/ ANI

ਅਮਰੀਕੀ ਰਾਸ਼ਟਰਪਤੀ ਡਾਨਲਡ ਟਰੰਪ ਅੱਜ ਸਵੇਰ ਭਾਰਤ ਦੇ ਆਪਣੇ ਪਹਿਲੇ ਅਧਿਕਾਰਕ ਦੌਰੇ ਲਈ ਰਵਾਨਾ ਹੋਏ।

ਇਸ ਦੋ ਦਿਨਾਂ ਦੇ ਦੌਰੇ ‘ਤੇ ਟਰੰਪ ਦੀ ਪਤਨੀ ਮਿਲਾਨੀਆ ਟਰੰਪ, ਉਹਨਾਂ ਦੀ ਬੇਟੀ ਇਵਾਂਕਾ ਟਰੰਪ ਅਤੇ ਟਰੰਪ ਦੇ ਜਵਾਈ ਜਾਰੇਡ ਕੁਸ਼ਨਰ ਵੀ ਟਰੰਪ ਦੇ ਨਾਲ ਜਾ ਰਹੇ ਹਨ।

ਟਰੰਪ ਦਾ ਏਅਰ ਫੋਰਸ ਵਨ ਜਹਾਜ਼ ਸੋਮਵਾਰ ਸਵੇਰ ਅਹਿਮਦਾਬਾਦ ਪਹੁੰਚੇਗਾ।

ਵਾਸ਼ਿੰਗਟਨ ਡੀ.ਸੀ. ਤੋਂ ਰਵਾਨਾ ਹੋਣ ਤੋਂ ਪਹਿਲਾਂ ਟਰੰਪ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਹਨਾਂ ਦੇ ਦੋਸਤ ਹਨ ਅਤੇ ਉਹ ਭਾਰਤ ਵਿੱਚ ਲੱਖਾਂ ਲੋਕਾਂ ਨੂੰ ਮਿਲਣ ਲਈ ਉਤਸੁਕ ਹਨ।

ਆਪਣੇ ਪਰਿਵਾਰ ਅਤੇ ਮੰਤਰੀਆਂ ਦੇ ਜੱਥੇ ਸਮੇਤ ਟਰੰਪ ਭਾਰਤ ਵਿੱਚ ਤਕਰੀਬਨ 36 ਘੰਟਿਆਂ ਲਈ ਰਹਿਣਗੇ।

ਇਸ ਦੌਰਾਨ ਉਹ ਮੋਦੀ ਨਾਲ ਇੱਕ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਮੋਟੇਰਾ ਸਟੇਡੀਅਮ ਵਿੱਚ ਲੋਕਾਂ ਨੂੰ ਸੰਬੋਧਨ ਕਰਨਗੇ।

ਅਹਿਮਦਾਬਾਦ ਤੋਂ ਰਵਾਨਾ ਹੋਕੇ ਸ਼ਾਮ ਸਵਾ ਪੰਜ ਵਜੇ ਡਾਨਲਡ ਅਤੇ ਮਿਲਾਨੀਆ ਟਰੰਪ ਆਗਰਾ ਵਿਖੇ ਤਾਜ ਮਹਲ ਪਹੁੰਚਣਗੇ।

ਤਾਜ ਮਹਲ ਦੀ ਖੂਬਸੂਰਤੀ ਦਾ ਆਨੰਦ ਮਾਨਣ ਤੋਂ ਬਾਅਦ ਉਹ ਦਿੱਲੀ ਪਹੁੰਚਣਗੇ ਜਿੱਥੇ ਅਗਲੇ ਦਿਨ ਉਹਨਾਂ ਦਾ ਰਾਸ਼ਟਰਪਤੀ ਭਵਨ ਵਿੱਚ ਅਧਿਕਾਰਿਕ ਤੌਰ ਤੇ ਸਵਾਗਤ ਕੀਤਾ ਜਾਵੇਗਾ।

ਇਸ ਉਪਰੰਤ ਉਹ ਰਾਜਘਾਟ ਵਿਖੇ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਪਹੁੰਚਕੇ ਸ਼ਰਧਾਂਜਲੀ ਭੇਂਟ ਕਰਨਗੇ।

ਦੁਪਹਿਰ ਨੂੰ ਦੋਨਾਂ ਮੁਲਕਾਂ ਵਿਚਕਾਰ ਹੈਦਰਾਬਾਦ ਹਾਊਸ ਵਿਖੇ ਡੈਲੀਗੇਸ਼ਨ-ਲੈਵਲ ਦੀ ਗੱਲਬਾਤ ਚੱਲੇਗੀ ਜਿਸ ਤੋਂ ਬਾਅਦ ਇਸ ਗੱਲਬਾਤ ਦੌਰਾਨ ਸਾਈਨ ਕੀਤੇ ਗਏ ਸਮਝੌਤੇ ਅਤੇ ਐਮ.ਓ.ਯੂ. ਵਟਾਏ ਜਾਣਗੇ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link