15.56C Vancouver
ADS

Aug 31, 2026 5:36 PM - Connect Newsroom - Ramandeep Kaur with files from The Canadian Press

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

Share On
trump-warns-canada-over-venezuela-oil-deal-signals-u-s-may-no-longer-need-canadian-crude
Trump has also stepped up his criticism of Canada’s auto industry, urging Canadian companies to move their operations to the United States to avoid tariffs. (Photo: The Canadian Press)

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।

ਮਾਹਰਾਂ ਮੁਤਾਬਕ, ਇਸ ਸਮਝੌਤੇ ਕਾਰਨ ਆਉਣ ਵਾਲੇ ਸਾਲਾਂ ਵਿਚ ਕੈਨੇਡੀਅਨ ਕੱਚੇ ਤੇਲ ਨੂੰ ਅਮਰੀਕੀ ਮਾਰਕੀਟ ਵਿਚ ਵੈਨੇਜ਼ੁਏਲਾ ਦੇ ਤੇਲ ਨਾਲ ਸਿੱਧੀ ਟੱਕਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਦੋਵੇਂ ਤੇਲ ਇੱਕੋ ਕੁਆਲਿਟੀ ਦੇ ਹਨ। ਟਰੰਪ ਨੇ ਬੀਤੇ ਕੱਲ ਆਪਣੇ ਟਰੁੱਥ ਸੋਸ਼ਲ 'ਤੇ ਇੱਕ ਖ਼ਬਰ ਦਾ ਲਿੰਕ ਸਾਂਝਾ ਕਰਦਿਆਂ ਸੰਕੇਤ ਦਿੱਤਾ ਕਿ ਵੈਨੇਜ਼ੁਏਲਾ ਨਾਲ ਹੋਈ ਇਹ ਡੀਲ ਵਧ ਰਹੇ ਵਪਾਰਕ ਤਣਾਅ ਵਿਚਕਾਰ ਕੈਨੇਡਾ ਲਈ ਚਿਤਾਵਨੀ ਹੈ।

ਇਸ ਦੇ ਨਾਲ ਹੀ ਟਰੰਪ ਨੇ ਕੈਨੇਡਾ ਦੀ ਆਟੋ ਉਦਯੋਗ ਨੂੰ ਲੈ ਕੇ 'ਤੇ ਵੀ ਤਿੱਖੇ ਹਮਲੇ ਕੀਤੇ ਅਤੇ ਕੈਨੇਡੀਅਨ ਕੰਪਨੀਆਂ ਨੂੰ ਟੈਰਿਫ ਤੋਂ ਬਚਣ ਲਈ ਆਪਣੇ ਕਾਰੋਬਾਰ ਅਮਰੀਕਾ ਵਿਚ ਸ਼ਿਫਟ ਕਰਨ ਦੀ ਸਲਾਹ ਦਿੱਤੀ। ਗੌਰਤਲਬ ਹੈ ਕਿ ਕੈਨੇਡਾ ਅਤੇ ਵੈਨੇਜ਼ੁਏਲਾ ਦੋਵੇਂ heavy crude ਪੈਦਾ ਕਰਦੇ ਹਨ ਅਤੇ ਪਿਛਲੇ ਦਹਾਕਿਆਂ ਦੌਰਾਨ ਵੈਨੇਜ਼ੁਏਲਾ ਦੇ ਘਟਦੇ ਨਿਰਯਾਤ ਵਿਚਕਾਰ ਕੈਨੇਡੀਅਨ ਤੇਲ ਨੇ ਅਮਰੀਕੀ ਬਾਜ਼ਾਰ ਵਿਚ ਆਪਣੀ ਪ੍ਰਮੁੱਖ ਜਗ੍ਹਾ ਬਣਾਈ ਸੀ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link