12.06C Vancouver
ADS

May 7, 2021 3:29 PM -

ਕਨੇਡੀਅਨ ਲੋਕਾਂ 'ਚ ਔਕਸਫਰਡ-ਐਸਟ੍ਰਾਜ਼ੈਨਕਾ ਅਤੇ ਜੌਨਸਨ ਐਂਡ ਜੌਨਸਨ ਵੈਕਸੀਨ ਪ੍ਰਤੀ ਘੱਟ ਰਿਹਾ ਭਰੋਸਾ: ਸਰਵੇਖਣ

Share On
trust-in-oxford-astrazeneca-and-johnson-johnson-vaccine-take-a-toll-among-canadians-survey
A vial of Oxford-AstraZeneca COVID-19 vaccine is seen at a facility in Milton, Ont., on Wednesday, March 3, 2021. THE CANADIAN PRESS/Carlos Osorio - POOL

ਕੈਨੇਡਾ 'ਚ ਵੈਕਸੀਨ ਸੰਬੰਧੀ ਮਾਹਿਰ ਪੈਨਲ ਦੀ ਇਸੇ ਹਫ਼ਤੇ ਜਾਰੀ ਕੀਤੀ ਇੱਕ ਸਲਾਹ ਨੇ ਕਈ ਡਾਕਟਰਾਂ ਅਤੇ ਹੈਲਥ ਪ੍ਰੋਫੈਸ਼ਨਲਸ ਨੂੰ ਨਿਰਾਸ਼ ਕੀਤਾ ਸੀ।

ਅਜਿਹਾ ਉਸ ਵੇਲੇ ਹੋਇਆ ਸੀ ਜਦ ਪੈਨਲ ਨੇ ਫਾਈਜ਼ਰ-ਬਾਇਓਐਨਟੈਕ ਅਤੇ ਮੌਡਰਨਾ ਵੈਕਸੀਨ ਨੂੰ ਤਰਜੀਹ ਵਾਲੀਆਂ ਵੈਕਸੀਨ ਦੱਸਿਆ ਸੀ।

ਪਰ ਹੁਣ ਪਰੂਫ ਸਟ੍ਰੇਟਜਿਸ ਦੇ ਕੀਤੇ ਇੱਕ ਸਰਵੇਖਣ 'ਚ ਸਾਹਮਣੇ ਆਇਆ ਹੈ ਕਿ ਬਹੁਤੇ ਕਨੇਡੀਅਨ ਲੋਕ ਵੀ ਅਜਿਹਾ ਹੀ ਸਮਝਦੇ ਹਨ।

ਜਦ ਸਰਵੇਖਣ 'ਚ ਫਾਈਜ਼ਰ ਅਤੇ ਮੌਡਰਨਾ ਵੈਕਸੀਨ ਦੇ ਸੁਰੱਖਿਅਤ ਅਤੇ ਅਸਰਦਾਰ ਹੋਣ ਬਾਰੇ ਪੁੱਛਿਆ ਗਿਆ ਤਾਂ 10 ਵਿੱਚੋਂ 8 ਲੋਕਾਂ ਦਾ ਕਹਿਣਾ ਸੀ ਕਿ ਉਹ ਇਸ ਦੇ ਨਾਲ ਸਹਿਮਤ ਹਨ।

ਪਰ ਜਦ ਔਕਸਫਰਡ-ਐਸਟ੍ਰਾਜ਼ੈਨਕਾ ਅਤੇ ਜੌਨਸਨ ਐਂਡ ਜੌਨਸਨ ਦੀ ਵੈਕਸੀਨ ਬਾਰੇ ਇਹੀ ਸਵਾਲ ਕੀਤਾ ਗਿਆ ਤਾਂ ਲੋਕਾਂ ਦਾ ਭਰੋਸਾ 50% ਤੋਂ ਹੇਠਾਂ ਦਾ ਰਿਹਾ।

ਪਰੂਫ ਪ੍ਰਧਾਨ ਬਰੂਸ ਮੈਕਲੈਲਨ ਦਾ ਕਹਿਣਾ ਹੈ ਕਿ ਨਵੇਂ ਅਤੇ ਵਿਲੱਖਣ ਬਲੱਡ ਕਲੌਟਿੰਗ ਸਿੰਡਰੋਮ ਬਾਰੇ ਦਿੱਤੀਆਂ ਜਾ ਰਹੀਆਂ ਚੇਤਾਵਨੀਆਂ ਨੇ ਲੋਕਾਂ 'ਤੇ ਪ੍ਰਭਾਵ ਪਾਇਆ ਹੈ।

Latest news

b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
canada-moves-to-extend-gas-and-diesel-tax-relief-until-january-2027
Punjabi

ਪੈਟਰੋਲ-ਡੀਜ਼ਲ ਟੈਕਸ ਰਾਹਤ ਜਨਵਰੀ 2027 ਤੱਕ ਵਧਾਉਣ ਲਈ ਬਿੱਲ ਪੇਸ਼

ਕੈਨੇਡਾ ਦੇ ਵਿੱਤ ਮਿਨਿਸਟਰ ਫ੍ਰਾਂਸੋਵਾ-ਫਿਲਿਪ ਸ਼ੈਂਪੇਨ ਨੇ ਪੈਟਰੋਲ ਅਤੇ ਡੀਜ਼ਲ 'ਤੇ ਫੈਡਰਲ ਈਂਧਨ ਆਬਕਾਰੀ ਟੈਕਸ ਵਿਚ ਦਿੱਤੀ ਗਈ ਰਾਹਤ ਨੂੰ 31 ਜਨਵਰੀ 2027 ਤੱਕ ਵਧਾਉਣ ਲਈ ਅੱਜ ਪਾਰਲੀਮੈਂਟ ਵਿਚ ਬਿੱਲ ਸੀ-38 ਪੇਸ਼ ਕੀਤਾ ਹੈ। ਇਸ ਕਾਨੂੰਨ ਤਹਿਤ, ਕੈਨੇਡਾ ਵਾਸੀਆਂ ਨੂੰ ਪੈਟਰੋਲ 'ਤੇ 10 ਸੈਂਟ ਪ੍ਰਤੀ ਲਿਟਰ ਅਤੇ ਡੀਜ਼ਲ 'ਤੇ 4 ਸੈਂਟ ਪ੍ਰਤੀ ਲਿਟਰ ਦੀ ਮਿਲ ਰਹੀ ਪੂਰੀ ਰਾਹਤ ਜਨਵਰੀ ਦੇ ਅਖੀਰ ਤੱਕ ਜਾਰੀ ਰਹੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link