14.75C Vancouver
ADS

Apr 27, 2021 3:22 PM -

ਵੈਨਕੂਵਰ ਸਕੂਲ ਬੋਰਡ ਵਲੋਂ ਸਕੂਲਾਂ ਵਿੱਚ ਵਰਦੀਧਾਰੀ ਪੁਲਿਸ ਅਫਸਰਾਂ ਵਾਲੇ ਪ੍ਰੋਗਰਾਮ ਨੂੰ ਖਤਮ ਕਰਨ ਦੇ ਹੱਕ ਵਿੱਚ ਵੋਟ

Share On
trustees-vote-to-end-program-assigning-uniformed-police-officers-to-vancouver-schools
A physical distancing sign is seen during a media tour of Hastings Elementary school in Vancouver on Sept. 2, 2020. THE CANADIAN PRESS/Jonathan Hayward

‘ਸਕੂਲ ਲੇਸੌਨ ਔਫ਼ੀਸਰ ਪ੍ਰੋਗਰਾਮ’ ਨੂੰ ਖਤਮ ਕਰਨ ਦੇ ਹੱਕ ਵਿੱਚ ਪਾਈ ਗਈ ਵੋਟ ਤੋਂ ਬਾਅਦ ਵੈਨਕੂਵਰ ਦੇ ਸਕੂਲਾਂ ਵਿੱਚ ਹੁਣ ਵਰਦੀਧਾਰੀ ਪੁਲਿਸ ਅਫਸਰ ਮੌਜੂਦ ਨਹੀਂ ਹੋਣਗੇ।

ਪ੍ਰੋਗਰਾਮ ਲਗਭਗ ਇੱਕ ਸਾਲ ਤੋਂ ਇਨ੍ਹਾਂ ਚਿੰਤਾਵਾਂ ਦੇ ਕਾਰਨ ਪੜਚੋਲ ਅਧੀਨ ਹੈ ਕਿ ਵਰਦੀਧਾਰੀ ਅਧਿਕਾਰੀਆਂ ਦੀ ਮੌਜੂਦਗੀ ਸਿਆਹ ਰੰਗ, ਇੰਡੀਜਨਸ ਅਤੇ ਕੁਝ ਹੋਰ ਰੰਗ ਦੇ ਵਿਦਿਆਰਥੀਆਂ ਲਈ ਚਿੰਤਾ ਜਾਂ ਪਰੇਸ਼ਾਨੀ ਦਾ ਕਾਰਣ ਹੈ।

ਸੋਮਵਾਰ ਨੂੰ ਟਰੱਸਟੀਆਂ ਨੇ ਜੂਨ ਦੇ ਅਖੀਰ ਵਿਚ ਪ੍ਰੋਗਰਾਮ ਨੂੰ ਰੋਕਣ ਦੇ ਮਤੇ ਦੇ ਹੱਕ ਵਿਚ ਅੱਠ ਇੱਕ ਨਾਲ ਵੋਟ ਪਾਈ।

ਇਸ ਫੈਸਲੇ ਦਾ ਸਮਰਥਨ ਕਈ ਸਮੂਹਾਂ ਦੁਆਰਾ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ‘ਵੈਨਕੂਵਰ ਡਿਸਟ੍ਰਿਕਟ ਪੇਰੈਂਟ ਐਡਵਾਈਜ਼ਰੀ ਕਾਉਂਸਿਲ’ ਅਤੇ ਸ਼ਹਿਰ ਵਿੱਚ ਐਲੀਮੈਂਟਰੀ ਅਤੇ ਸੈਕੰਡਰੀ ਸਕੂਲ ਅਧਿਆਪਕਾਂ ਦੀ ਨੁਮਾਇੰਦਗੀ ਕਰਦੀਆਂ ਸੰਸਥਾਵਾਂ ਵੀ ਸ਼ਾਮਲ ਹਨ।

ਸਕੂਲ ਬੋਰਡ ਹੁਣ ਵੈਨਕੂਵਰ ਪੁਲਿਸ ਅਤੇ ਆਰ.ਸੀ.ਐਮ.ਪੀ. ਦੇ ਨਾਲ ਕੰਮ ਕਰੇਗਾ ਤਾਂ ਜੋ ਬੱਚਿਆਂ ਅਤੇ ਨੌਜਵਾਨਾਂ ਨਾਲ ਇੱਕ ਨਵਾਂ ਰਿਸ਼ਤਾ ਕਾਇਮ ਕੀਤਾ ਜਾ ਸਕੇ।

ਸਾਰਜੈਂਟ ਸਟੀਵ ਐਡਿਸਨ ਮੁਤਾਬਕ ਵੈਨਕੂਵਰ ਪੁਲਿਸ ਇੱਕ ਵਿਸਕਤ ਰਿਸ਼ਤੇ ਦੇ ਹੱਕ ਵਿੱਚ ਹੈ ਜਿਸ ਵਿੱਚ ਸਕੂਲਾਂ ਵਿੱਚ ਸਾਦਾ ਕੱਪੜਿਆਂ ਵਿੱਚ ਪੁਲਿਸ ਦੀ ਮੌਜੂਦਗੀ ਵੀ ਸ਼ਾਮਲ ਹੋ ਸਕਦੀ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link