10.87C Vancouver
ADS

Feb 10, 2021 4:39 PM -

ਭਾਰਤ ਵੱਲੋਂ ਭੇਜੀਆਂ 'ਕਾਨੂੰਨੀ ਬੇਨਤੀਆਂ' ਦੇ ਜਵਾਬ 'ਚ ਟਵਿੱਟਰ ਨੇ 500 ਤੋਂ ਵੱਧ ਖ਼ਾਤੇ ਕੀਤੇ ਬੰਦ

Share On
twitter-suspends-over-500-accounts-for-breach-of-policy-after-centres-legal-requests
FILE - This April 26, 2017, file photo shows the Twitter app icon on a mobile phone in Philadelphia.AP Photo-Matt Rourke, File.jpg

ਭਾਰਤ ਦੀ ਕੇਂਦਰ ਸਰਕਾਰ ਵੱਲੋਂ ਭੇਜੀਆਂ 'ਕਾਨੂੰਨੀ ਬੇਨਤੀਆਂ' ਦੇ ਜਵਾਬ 'ਚ, ਬੁੱਧਵਾਰ ਨੂੰ ਟਵਿੱਟਰ ਵੱਲੋਂ ਜਾਣਕਾਰੀ ਦਿੰਦਿਆਂ ਆਖਿਆ ਗਿਆ ਹੈ ਕਿ ਉਹਨਾਂ ਵੱਲੋਂ ਟਵਿੱਟਰ ਦੇ ਨਿਯਮ ਤੋੜਨ ਨੂੰ ਮਿਲਾ ਕੇ ਹੋਰ ਵੀ ਕਈ ਕਾਰਵਾਈਆਂ ਨੂੰ ਲਾਗੂ ਕਰਦਿਆਂ 500 ਖਾਤਿਆਂ ਨੂੰ ਪੱਕੇ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।

ਸੋਸ਼ਲ ਮੀਡੀਆ ਦੇ ਇਸ ਵੱਡੇ ਮੰਚ ਨੇ ਬਿਆਨ 'ਚ ਆਖਿਆ ਹੈ,"ਟਵਿੱਟਰ ਦੇ ਨਿਯਮ ਲਾਗੂ ਕਰਨ ਤੋਂ ਅਲਾਵਾ ਬੀਤੇ 10 ਸਾਲਾਂ 'ਚ ਟਵਿੱਟਰ ਨੇ ਭਾਰਤ ਸਰਕਾਰ ਦੀ ਤਕਨੀਕੀ ਜਾਣਕਾਰੀ ਐਕਟ ਦੀ ਧਾਰਾ 69 ਏ ਦੇ ਤਹਿਤ ਅਤੇ ਇਲੈਕਟ੍ਰੋਨਿਕਸ ਐਂਡ ਇਨਫੋਰਮੇਸ਼ਨ ਟੈਕਨੋਲੋਜੀ ਮਹਿਕਮੇ ਦੇ ਹੁਕਮਾਂ 'ਤੇ ਕਈ ਵਾਰੀ ਕਈ ਤਰਾਂ ਦੀਆਂ ਬਲੌਕ ਦੀਆਂ ਕਾਰਵਾਈਆਂ ਕੀਤੀਆਂ ਹਨ।"

ਇਸ ਬਿਆਨ 'ਚ ਅੱਗੇ ਆਖਿਆ ਗਿਆ ਹੈ,"ਅਸੀਂ ਕਈ ਤਰਾਂ ਦੀਆਂ ਕਾਰਵਾਈਆਂ ਕੀਤੀਆਂ ਹਨ, ਜਿਨ੍ਹਾਂ 'ਚ ਕੁਝ ਮਾਮਲਿਆਂ 'ਚ ਪੱਕੇ ਤੌਰ 'ਤੇ ਖਾਤੇ ਬੰਦ ਕਰਨਾ ਆਦਿ ਸ਼ਾਮਲ ਹੈ- ਇਸਦੇ ਤਹਿਤ ਇਲੈਕਟ੍ਰੋਨਿਕਸ ਐਂਡ ਇਨਫੋਰਮੇਸ਼ਨ ਟੈਕਨੋਲੋਜੀ ਮਹਿਕਮੇ ਦੇ ਹੁਕਮਾਂ 'ਤੇ ਟਵਿੱਟਰ ਨਿਯਮਾਂ ਨੂੰ ਤੋੜਨ ਲਈ 500 ਤੋਂ ਵੀ ਵੱਧ ਖਾਤੇ ਬੰਦ ਕਰ ਦਿੱਤੇ ਗਏ ਹਨ।"

ਕੰਪਨੀ ਵੱਲੋਂ ਦੱਸਿਆ ਗਿਆ ਹੈ ਕਿ ਉਹਨਾਂ ਵੱਲੋਂ ਹੈਸ਼ਟੈਗ ਦੀ ਪਾਰਦਰਸ਼ਤਾ ਹੋਰ ਵਧਾਈ ਗਈ ਹੈ, ਤਾਂ ਜੋ ਜੇ ਕਿਸੇ ਵੀ ਹੈਸ਼ਟੈਗ 'ਚ ਕੋਈ ਹਾਨੀਕਾਰਕ ਗੱਲ ਪਾਈ ਜਾਂਦੀ ਹੈ, ਤਾਂ ਉਸਨੂੰ ਟਵਿੱਟਰ 'ਤੇ ਟਰੈਂਡ ਹੋਣ ਤੋਂ ਰੋਕਿਆ ਜਾਵੇਗਾ।

ਉਹਨਾਂ ਅੱਗੇ ਆਖਿਆ,"ਇਨ੍ਹਾਂ ਕੁਝ ਹਫਤਿਆਂ ਦੌਰਾਨ ਹਿੰਸਾ ਦੀਆਂ ਰਿਪੋਰਟਾਂ ਆਉਣ ਤੋਂ ਬਾਅਦ, ਭਾਰਤ 'ਚ ਆਪਣੇ ਆਪ ਨੂੰ ਬਚਾਉਣ ਲਈ ਅਤੇ ਨਿਯਮਾਂ ਦੀ ਪਾਲਣਾ ਕਰਨ ਦੀਆਂ ਕਿਰਿਆਸ਼ੀਲ ਕੋਸ਼ਿਸ਼ਾਂ ਨਾਲ ਸਬੰਧਤ ਬਹੁਤ ਹੀ ਵਿਸਥਾਰਤ ਅਪਡੇਟ ਅਸੀਂ ਸਾਂਝੀ ਕਰ ਰਹੇ ਹਾਂ।"

ਉਹਨਾਂ ਇਹ ਵੀ ਦੱਸਿਆ ਕਿ ਉਹਨਾਂ ਕੁਝ ਖਾਤਿਆਂ ਨੂੰ, ਜੋ ਕਿ ਭਾਰਤ ਨਾਲ ਉਨ੍ਹਾਂ ਦੀ "ਕੰਟਰੀ ਵਿਦਹੈਲਡ ਕੋਨਟੈਂਟ' ਦੇ ਤਹਿਤ ਨਿਯਮ ਤੋੜ ਰਹੇ ਸਨ, ਪਛਾਣ ਕੇ ਉਹਨਾਂ 'ਤੇ ਵੱਖਰੇ ਤੌਰ 'ਤੇ ਕੁਝ ਰੋਕ ਲਾ ਦਿੱਤੀ ਹੈ| ਬਿਆਨ 'ਚ ਆਖਿਆ ਗਿਆ ਹੈ,"ਇਹ ਖਾਤੇ ਭਾਰਤ ਤੋਂ ਬਾਹਰ ਚੱਲਦੇ ਰਹਿਣਗੇ।

ਕਿਉਂਕਿ ਸਾਨੂ ਨਹੀਂ ਲੱਗਦਾ ਕਿ ਜੋ ਕਾਰਵਾਈ ਕਰਨ ਲਈ ਸਾਨੂੰ ਆਖਿਆ ਜਾ ਰਿਹਾ ਹੈ, ਉਹ ਭਾਰਤੀ ਕਾਨੂੰਨ ਨਾਲ ਇਕਸਾਰ ਹੈ,ਅਤੇ, ਸਾਡੇ ਬਚਾਅ 'ਚ ਬੋਲਣ ਦੀ ਅਤੇ ਭਾਵਨਾਵਾਂ ਜ਼ਾਹਰ ਕਰਨ ਦੀ ਆਜ਼ਾਦੀ ਦੇ ਸਿਧਾਂਤ ਨਾਲ ਇਕਸਾਰਤਾ ਰੱਖਦੀ ਹੈ।

ਇਸ ਤੋਂ ਅਲਾਵਾ ਅਸੀਂ ਕਿਸੇ ਵੀ ਅਜਿਹਾ ਖ਼ਾਤੇ 'ਤੇ ਕੋਈ ਕਾਰਵਾਈ ਨਹੀਂ ਕੀਤੀ, ਜੋ ਖ਼ਬਰਾਂ ਜਾਂ ਮੀਡੀਆ ਅਦਾਰੇ, ਪੱਤਰਕਾਰਾਂ, ਸਮਾਜਿਕ ਕਾਰਕੁੰਨਾਂ ਅਤੇ ਸਿਆਸਤਦਾਨਾਂ ਨਾਲ ਜੁੜੇ ਹਨ।"

ਦੱਸਣਯੋਗ ਹੈ ਕਿ ਅਜਿਹੇ ਬਿਆਨ ਭਾਰਤ 'ਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ 'ਟੂਲਕਿੱਟ' ਵਿਵਾਦ ਤੋਂ ਬਾਅਦ ਦਿੱਤੇ ਗਏ ਹਨ| ਭਾਰਤ ਸਰਕਾਰ ਵੱਲੋਂ ਇਸ ਸੋਮਵਾਰ ਨੂੰ ਸੋਸ਼ਲ ਮੀਡੀਆ ਮੰਚ ਟਵਿੱਟਰ ਨੂੰ 1178 ਪਾਕਿਸਤਾਨੀ-ਖ਼ਾਲਿਸਤਾਨੀ ਖ਼ਾਤੇ, ਜੋ ਗ਼ਲਤ ਜਾਣਕਾਰੀ ਫੈਲਾਅ ਰਹੇ ਹਨ ਅਤੇ ਕਿਸਾਨਾਂ ਦੇ ਸੰਘਰਸ਼ ਨੂੰ ਲੈਕੇ ਭੜਕਾਊ ਸਮੱਗਰੀ ਦਾ ਪ੍ਰਚਾਰ ਕਰਦੇ ਹਨ, ਉਨ੍ਹਾਂ ਨੂੰ ਹਟਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ|

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link