18.06C Vancouver
ADS

Jul 16, 2026 5:58 PM - Connect Newsroom - Jasmine Singh

ਕੈਲਗਰੀ 'ਚ ਨਸ਼ਾ ਤਸਕਰੀ ਮਾਮਲੇ ਵਿੱਚ ਦੋ ਗ੍ਰਿਫ਼ਤਾਰ, ਚੋਰੀ ਦਾ ਪਿਸਤੌਲ, ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ

Share On
two-arrested-in-calgary-drug-trafficking-investigation-stolen-handgun-drugs-and-cash-seized
Evidence seized by the Calgary Police Service during a drug trafficking investigation, including a stolen handgun, illegal drugs and cash. (Photo: X Calgary Police)

ਕੈਲਗਰੀ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਨੇ ਇੱਕ ਚੋਰੀ ਕੀਤਾ ਹੋਇਆ ਪਿਸਤੌਲ, ਗੋਲੀ-ਸਿੱਕਾ, ਭਾਰੀ ਮਾਤਰਾ ਵਿੱਚ ਡਰੱਗਜ਼ ਅਤੇ ਨਕਦੀ ਬਰਾਮਦ ਕੀਤੀ ਹੈ।ਇਹ ਜਾਂਚ ਕੈਲਗਰੀ ਪੁਲਿਸ ਵੱਲੋਂ ਜੂਨ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ, ਜਦੋਂ ਉਨ੍ਹਾਂ ਨੂੰ ਹਥਿਆਰਬੰਦ ਨਸ਼ਾ ਤਸਕਰ ਬਾਰੇ ਗੁਪਤ ਸੂਚਨਾ ਮਿਲੀ ਸੀ।

ਪੁਲਿਸ ਅਧਿਕਾਰੀਆਂ ਨੇ ਮੇਲੈਂਡ ਹਾਈਟਸ ਇਲਾਕੇ ਵਿੱਚ McKinnon Drive ਨੌਰਥ ਈਸਟ ਦੇ 500 ਬਲਾਕ ਵਿਚ ਸਥਿਤ ਇੱਕ ਘਰ ਦੀ ਤਲਾਸ਼ੀ ਲਈ, ਜਿੱਥੋਂ ਉਨ੍ਹਾਂ ਲੋਡਿਡ 9-mm ਹੈਂਡਗਨ ਜ਼ਬਤ ਕੀਤੀ ਜੋ ਸਟ੍ਰੈਥਮੋਰ ਤੋਂ ਚੋਰੀ ਕੀਤੀ ਗਈ ਸੀ।ਇਸ ਦੇ ਨਾਲ ਹੀ $7,819.60 ਕੈਨੇਡੀਅਨ ਡਾਲਰ, ਕੋਕੀਨ , ਫੈਂਟਾਨਿਲ,Meth ਸਣੇ ਕਈ ਨਸ਼ੇ ਬਰਾਮਦ ਕੀਤੇ ਗਏ।

ਪੁਲਿਸ ਦਾ ਦੋਸ਼ ਹੈ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਮੁਲਜ਼ਮ ਨੇ ਆਪਣੇ ਕੋਲ ਮੌਜੂਦ ਹਥਿਆਰ ਨੂੰ ਸੁੱਟਣ ਦੀ ਕੋਸ਼ਿਸ਼ ਵੀ ਕੀਤੀ ਸੀ। ਇਸ ਮਾਮਲੇ ਵਿੱਚ ਫੜੇ ਗਏ 45 ਸਾਲਾ ਵਿਅਕਤੀ ਵਿਰੁੱਧ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਨਾਲ ਸੰਬੰਧਿਤ 19 ਗੰਭੀਰ ਚਾਰਜਿਜ਼ ਦਰਜ ਕੀਤੇ ਗਏ ਹਨ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link