19.47C Vancouver
ADS

Feb 5, 2025 10:28 PM - The Canadian Press

ਬਰਨਬੀ ਵਿਚ ਕੈਟਾਲਿਟਿਕ ਕਨਵਰਟਰ ਦੀ ਚੋਰੀ ਵਿਚ ਸਰੀ ਦੀ ਇੱਕ ਔਰਤ ਸਣੇ ਦੋ ਗ੍ਰਿਫਤਾਰ

Share On
two-arrested-including-a-surrey-woman-in-catalytic-converter-theft-in-burnaby
They say that on January 22nd, officers responded to reports of the women underneath the vehicle, but the pair left the scene before they arrived.

ਬਰਨਬੀ ਪੁਲਿਸ ਨੇ ਦੋ ਔਰਤਾਂ ਨੂੰ ਪਿਛਲੇ ਮਹੀਨੇ ਵਾਪਰੀਆਂ ਕੈਟਾਲਿਟਿਕ ਕਨਵਰਟਰ ਦੀ ਚੋਰੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿਚ ਇੱਕ ਸਰੀ ਦੀ 38 ਸਾਲਾ ਔਰਤ ਅਤੇ ਦੂਜੀ ਐਬਟਸਫੋਰਡ ਦੀ 39 ਸਾਲਾ ਔਰਤ ਸ਼ਾਮਲ ਹੈ।

ਪੁਲਿਸ ਨੇ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ।ਬਰਨਬੀ ਆਰਸੀਐਮਪੀ ਨੇ ਬੁੱਧਵਾਰ ਨੂੰ ਜਾਰੀ ਇੱਕ ਪ੍ਰੈੱਸ ਰਿਲੀਜ਼ ਵਿਚ ਕਿਹਾ ਕਿ 22 ਜਨਵਰੀ ਨੂੰ ਸਵੇਰ ਕੋਈ 4.30 ਵਜੇ ਉਨ੍ਹਾਂ ਨੂੰ ਯੂਨੀਵਰਸਿਟੀ-ਪ੍ਰੋਡਕਸ਼ਨ ਅਵੇ ਸਕਾਈ ਟ੍ਰੇਨ ਸਟੇਸ਼ਨ ਨੇੜੇ ਬ੍ਰਾਈਟਨ ਐਵੇਨਿਊ ਅਤੇ ਲੌਹੀਡ ਹਾਈਵੇ ਦੇ ਖੇਤਰ ਦੇ ਇੱਕ ਪਾਰਕਿੰਗ ਵਾਲੀ ਥਾਂ ਵਿਚ ਵੈਨ ਦੇ ਥੱਲ੍ਹੇ ਦੋ ਸ਼ੱਕੀਆਂ ਦੀ ਰਿਪੋਰਟ ਮਿਲੀ, ਜਦੋਂ ਤੱਕ ਅਧਿਕਾਰੀ ਪਹੁੰਚੇ, ਸ਼ੱਕੀ ਵੈਨ ਦੇ ਕੈਟਾਲਿਟਿਕ ਕਨਵਰਟਰ ਨਾਲ ਮੌਕੇ ਤੋਂ ਭੱਜ ਚੁੱਕੇ ਸਨ,

ਇਸ ਮਗਰੋਂ ਪੁਲਿਸ ਨੇ ਇਲਾਕੇ ਦੀ ਗਸ਼ਤ ਕੀਤੀ ਅਤੇ ਦੋਵੇਂ ਸ਼ੱਕੀਆਂ ਨੂੰ ਕਈ ਕੈਟਾਲਿਟਿਕ ਕਨਵਰਟਰ ਅਤੇ ਔਜ਼ਾਰ ਸਮੇਤ ਕਾਬੂ ਕੀਤਾ, ਜੋ ਹੁਣ ਕਈ ਚਾਰਜਸ ਦਾ ਸਾਹਮਣਾ ਕਰ ਰਹੀਆਂ ਹਨ। ਫਿਲਹਾਲ ਪੁਲਿਸ ਨੇ ਇਨ੍ਹਾਂ ਦੀ ਪਛਾਣ ਸਾਂਝੀ ਨਹੀਂ ਕੀਤੀ।

Latest news

jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
high-risk-offender-jonathan-muzichka-set-for-release-surrey-police-issue-warning
Punjabi

ਹਾਈ-ਰਿਸਕ ਅਪਰਾਧੀ ਜੋਨਾਥਨ ਮੁਜ਼ਿਚਕਾ ਦੀ ਰਿਹਾਈ, ਸਰੀ ਪੁਲਿਸ ਨੇ ਜਾਰੀ ਕੀਤੀ ਚਿਤਾਵਨੀ

ਸਰੀ ਵਿਚ ਇੱਕ ਹੋਰ ਹਾਈ-ਰਿਸਕ ਅਪਰਾਧੀ ਜੋਨਾਥਨ ਐਂਡਰਸ ਮੁਜ਼ਿਚਕਾ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਚਿਤਾਵਨੀ ਜਾਰੀ ਕੀਤੀ ਹੈ। ਸਰੀ ਪੁਲਿਸ ਸਰਵਿਸ ਨੇ ਮੰਗਲਵਾਰ ਨੂੰ ਇੱਕ ਰਿਲੀਜ਼ ਜਾਰੀ ਕਰਦਿਆਂ ਦੱਸਿਆ ਕਿ 49 ਸਾਲਾ ਜੋਨਾਥਨ ਮੁਜ਼ਿਚਕਾ ਦਾ ਲੋਕਾਂ ’ਤੇ ਹਮਲਾ ਕਰਨ ਅਤੇ ਜਾਇਦਾਦ ਅਪਰਾਧ ਦਾ ਪੁਰਾਣਾ ਰਿਕਾਰਡ ਹੈ।
77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link