13.01C Vancouver
ADS

Oct 11, 2023 6:22 PM - The Canadian Press

ਇਜ਼ਰਾਈਲ 'ਚ ਦੋ ਕੈਨੇਡੀਅਨਜ਼ ਦੀ ਮੌਤ, ਤੀਸਰੀ ਮੌਤ ਦਾ ਖ਼ਦਸ਼ਾ, ਕਈ ਲਾਪਤਾ: ਮੇਲੇਨੀ ਜੋਲੀ

Share On
two-canadians-dead-in-israel-third-feared-dead-many-missing-melanie-joly
According to Global Affairs Canada, in addition to the dead, three more Canadians are missing. (Photo: The Canadian Press)

ਇਜ਼ਰਾਈਲ ਤੇ ਹਮਾਸ ਹਮਲੇ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ 2,000 ਤੋਂ ਉੱਪਰ ਹੋ ਗਈ ਹੈ ਅਤੇ ਜਾਨੀ ਨੁਕਸਾਨ ਦੇ ਹਾਲੇ ਜਾਰੀ ਰਹਿਣ ਦੀ ਸੰਭਾਵਨਾ ਹੈ।

ਕੈਨੇਡਾ ਦੀ ਵਿਦੇਸ਼ ਮੰਤਰੀ ਮੇਲੇਨੀ ਜੋਲੀ ਨੇ ਦੱਸਿਆ ਕਿ ਇਜ਼ਰਾਈਲ ਵਿੱਚ ਚੱਲ ਰਹੀ ਜੰਗ ਦੌਰਾਨ ਦੋ ਕੈਨੇਡੀਅਨਜ਼ ਮਾਰੇ ਗਏ ਹਨ ਤੇ ਇੱਕ ਹੋਰ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ।

ਗਲੋਬਲ ਅਫੇਅਰਜ਼ ਕੈਨੇਡਾ ਅਨੁਸਾਰ ਮ੍ਰਿਤਕਾਂ ਤੋਂ ਇਲਾਵਾ ਤਿੰਨ ਹੋਰ ਕੈਨੇਡੀਅਨਜ਼ ਲਾਪਤਾ ਹਨ।

ਉਨ੍ਹਾਂ ਦੇ ਪਰਿਵਾਰਾਂ ਨੂੰ ਡਰ ਹੈ ਕਿ ਉਨ੍ਹਾਂ ਨੂੰ ਗਾਜ਼ਾ ਵਿੱਚ ਬੰਧਕ ਬਣਾਇਆ ਗਿਆ ਹੈ।

ਹਾਲਾਂਕਿ ਜੋਲੀ ਨੇ ਇਹ ਖੁਲਾਸਾ ਨਹੀਂ ਕੀਤਾ ਕਿ ਹਮਾਸ ਦੁਆਰਾ ਬੰਧਕ ਬਣਾਏ ਗਏ ਲੋਕਾਂ ਵਿੱਚ ਕੈਨੇਡੀਅਨ ਵੀ ਸ਼ਾਮਲ ਹਨ ਜਾਂ ਨਹੀਂ।

ਹਮਾਸ ਅਤੇ ਇਕ ਹੋਰ ਫਲਸਤੀਨੀ ਅੱਤਵਾਦੀ ਗਰੁੱਪ ਇਸਲਾਮਿਕ ਜੇਹਾਦ ਨੇ ਐਨਕਲੇਵ ਦੇ ਅੰਦਰ 130 ਲੋਕਾਂ ਨੂੰ ਬੰਧਕ ਬਣਾਉਣ ਦਾ ਦਾਅਵਾ ਕੀਤਾ ਹੈ।

ਦੱਸ ਦਈਏ ਕਿ ਬੀਤੇ ਦਿਨ ਇਹ ਜਾਣਕਾਰੀ ਮਿਲੀ ਸੀ ਕਿ ਵੈਨਕੂਵਰ ਦੇ 22 ਸਾਲਾ ਨੌਜਵਾਨ ਬੇਨ ਮਿਜ਼ਰਾਚੀ ਦੀ ਇਸ ਭਿਆਨਕ ਹਮਲੇ ਵਿੱਚ ਮੌਤ ਹੋ ਗਈ ਹੈ।

ਇਸ ਤੋਂ ਇਲਾਵਾ ਮਾਂਟਰੀਅਲ ਦੇ 33 ਸਾਲ ਐਲਗਜ਼ੈਂਡਰ ਲੁਕ ਦੀ ਇਸ ਹਮਲੇ ਵਿੱਚ ਮੌਤ ਹੋ ਗਈ ਹੈ।

ਅਲੈਗਜ਼ੈਂਡਰ ਲੁਕ ਨੂੰ ਸ਼ਨੀਵਾਰ ਨੂੰ ਇਜ਼ਰਾਈਲ ਵਿੱਚ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਮਾਰ ਦਿੱਤਾ ਗਿਆ ਸੀ।

ਤੀਸਰੇ ਵਿਅਕਤੀ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਹਾਲਾਂਕਿ ਵਿਦੇਸ਼ ਮੰਤਰੀ ਜੋਲੀ ਨੇ ਕਿਹਾ ਕਿ ਸਰਕਾਰ ਕੈਨੇਡੀਅਨ ਫ਼ੌਜਾਂ ਦੇ ਜਹਾਜ਼ਾਂ ਦੀ ਵਰਤੋਂ ਕਰਕੇ ਆਉਣ ਵਾਲੇ ਦਿਨਾਂ ਵਿੱਚ ਕੈਨੇਡੀਅਨਜ਼ ਨੂੰ ਏਅਰਲਿਫਟ ਕਰੇਗੀ।

Latest news

alberta-plans-100-year-study-of-provinces-water-security
Punjabi

Alberta plans 100-year study of province’s water security

The Alberta government has issued a request for proposals for a $400,000 study examining the long-term security of the province’s water supply.
saskatchewan-sees-40-drop-in-u-s-alcohol-and-wine-sales
Punjabi

ਸਸਕੈਚਵਨ ਵਿੱਚ ਅਮਰੀਕੀ ਸ਼ਰਾਬ ਤੇ ਵਾਈਨ ਦੀ ਵਿਕਰੀ 40% ਘਟੀ

ਸਸਕੈਚਵਨ ਨੇ ਅਮਰੀਕੀ ਸ਼ਰਾਬ ਅਤੇ ਵਾਈਨ ਦੀ ਵਿਕਰੀ ਵਿਚ 2025-26 ਦੌਰਾਨ 40 ਫੀਸਦੀ ਦੀ ਗਿਰਾਵਟ ਦਰਜ ਕੀਤੀ ਹੈ, ਜਿਸ ਵਿਚ ਸਭ ਤੋਂ ਵੱਡੀ ਮਾਰ ਕੈਲੀਫੋਰਨੀਆ ਦੀਆਂ wines ਨੂੰ ਪਈ ਹੈ। ਇਹ ਗਿਰਾਵਟ ਉਦੋਂ ਦੇਖਣ ਨੂੰ ਮਿਲੀ ਹੈ ਜਦੋਂ ਸੂਬਾ ਸਰਕਾਰ ਨੇ ਸਾਲ ਪਹਿਲਾਂ ਟੈਰਿਫ ਵਿਵਾਦ ਦੇ ਬਾਵਜੂਦ ਅਮਰੀਕੀ ਸ਼ਰਾਬ ਨੂੰ ਸਟੋਰਾਂ 'ਤੇ ਵਾਪਸ ਲਿਆਉਣ ਦਾ ਫੈਸਲਾ ਕੀਤਾ ਸੀ ਪਰ ਗਾਹਕਾਂ ਨੇ ਖੁਦ ਹੀ ਅਮਰੀਕੀ ਬ੍ਰਾਂਡ ਤੋਂ ਦੂਰੀ ਬਣਾ ਲਈ।
b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link