11.33C Vancouver
ADS

Dec 2, 2022 1:28 AM - The Canadian Press

ਮੈਟਰੋ ਵੈਨਕੂਵਰ 'ਚ ਬਰਫਬਾਰੀ ਵਿਚਾਲੇ ਆਵਾਜਾਈ ਠੱਪ ਹੋਣ 'ਤੇ 2 ਕਾਉਂਸਲਰਸ ਨੇ ਚੁੱਕੇ ਸਵਾਲ, ਪਲੈਨਿੰਗ ਲਈ ਕੀਤੀ ਬੈਠਕ ਦੀ ਮੰਗ

Share On
two-city-councillors-in-metro-vancouver-want-to-find-ways-to-avoid-any-further-traffic-chaos-amid-snowfall
Two city councillors in Metro Vancouver want to find ways to avoid any further traffic chaos like the hours-long tie-ups that stranded thousands of commuters during Tuesday night's snowstorm. (Photo - Facebook)

ਮੈਟਰੋ ਵੈਨਕੂਵਰ 'ਚ 2 ਸਿਟੀ ਕਾਉਂਸਲਰਸ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਇਲਾਕੇ 'ਚ ਬਰਫਬਾਰੀ ਵਿਚਾਲੇ ਜਿਸ ਢੰਗ ਨਾਲ ਆਵਾਜਾਈ ਠੱਪ ਹੋ ਗਈ, ਉਸ ਪ੍ਰਕਾਰ ਦੇ ਹਾਲਾਤ ਦੁਬਾਰਾ ਨਾ ਬਣਨ, ਇਸ ਦੇ ਲਈ ਇੱਕ 'ਸਨੋ ਸੰਮੀਟ' ਹੋਣਾ ਚਾਹੀਦਾ ਹੈ।

ਮੰਗਲਵਾਰ ਸ਼ਾਮ ਤੋਂ ਦੇਰ ਰਾਤ ਤੱਕ ਮੈਟਰੋ ਵੈਨਕੂਵਰ ਦੇ ਹਜ਼ਾਰਾਂ ਰਾਹਗੀਰਾਂ ਨੂੰ ਆਪਣੀ ਮੰਜ਼ਿਲ 'ਤੇ ਪਹੁੰਚਣ 'ਚ ਘੰਟਿਆਂ ਦੇ ਹਿਸਾਬ ਨਾਲ ਉਡੀਕ ਕਰਨੀ ਪਈ।

ਇਸ ਦੇ ਚਲਦਿਆਂ ਨਿਊ ਵੈਸਟਮਿਨਸਟਰ ਤੋਂ ਕਾਉਂਸਲਰ ਡੈਨੀਅਲ ਫੌਂਟੇਨ ਅਤੇ ਸਰ੍ਹੀ ਤੋਂ ਕਾਉਂਸਲਰ ਲਿੰਡਾ ਐਨਿਸ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਬਰਫਬਾਰੀ ਸੰਬੰਧੀ ਬੈਠਕ ਕੀਤੀ ਜਾਵੇ ਅਤੇ ਇਸ ਦੇ ਲਈ ਲੋਅਰ ਮੇਨਲੈਂਡ ਦੀਆਂ ਮਿਊਨਿਸੀਪੈਲਿਟੀਸ, ਪ੍ਰੋਵਿੰਸ਼ੀਅਲ ਸਰਕਾਰ, ਟ੍ਰਾਂਜ਼ਿਟ ਆਪਰੇਟਰ ਅਤੇ ਰੋਡ ਮੈਂਟੇਨੈਂਸ ਕੰਟ੍ਰੈਕਟਰਸ ਇਕੱਠੇ ਹੋਣ ਅਤੇ ਇਸ ਮਸਲੇ ਦਾ ਹੱਲ ਲੱਭਣ।

ਲਿੰਡਾ ਐਨਿਸ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਵੈਨਕੂਵਰ ਤੋਂ ਸਾਊਥ ਸਰ੍ਹੀ ਪਹੁੰਚਣ ਲਈ ਬਰਫਬਾਰੀ ਦੇ ਹਾਲਾਤਾਂ ਵਿਚਾਲੇ 9.5 ਘੰਟੇ ਲੱਗੇ।

ਉੱਧਰ ਫੌਂਟੇਨ ਨੇ ਕਿਹਾ ਕਿ ਇਹ ਮੌਸਮ ਦੇ ਹਾਲਾਤ ਅਚਾਨਕ ਨਹੀਂ ਬਣੇ ਸਨ ਅਤੇ ਇਸ ਬਾਰੇ ਐਤਵਾਰ ਤੋਂ ਹੀ ਜਾਣਕਾਰੀ ਸੀ ਅਤੇ ਇਸੇ ਕਾਰਨ ਜਾਨਣਾ ਜ਼ਰੂਰੀ ਹੈ ਕਿ ਆਖਿਰ ਸਾਰੇ ਇਲਾਕੇ 'ਚ ਆਵਾਜਾਈ ਪ੍ਰਤੀ ਅਜਿਹੀ ਸਥਿਤੀ ਕਿਉਂ ਬਣ ਗਈ।

ਉਨ੍ਹਾਂ ਕਿਹਾ ਕਿ ਇੱਕ ਰੀਜਨਲ ਪਲੈਨ ਦੀ ਲੋੜ ਹੈ, ਜਿਸ ਨਾਲ ਅੱਗੇ ਤੋਂ ਅਜਿਹੀ ਸਥਿਤੀ ਤੋਂ ਬਚਿਆ ਜਾ ਸਕੇ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link