12.66C Vancouver
ADS

Nov 19, 2024 2:55 PM - The Canadian Press

ਸਰੀ ਦੇ ਹਾਈਵੇਅ 99 'ਤੇ ਵਾਪਰਿਆ ਭਿਆਨਕ ਹਾਦਸਾ, ਦੋ ਵਿਅਕਤੀਆਂ ਦੀ ਮੌਤ

Share On
two-dead-after-fiery-rollover-crash-on-highway-99-in-surrey-b-c
RCMP say officers responded to a report of a vehicle rollover at 3:38 a.m. in the highway's northbound lane between 16 and 32 Avenue, where they found a vehicle fully engulfed in flames.(Photo: The Canadian Press)

ਸਰੀ ਵਿਚ ਅੱਜ ਸਵੇਰ ਹਾਈਵੇਅ 99 'ਤੇ ਇੱਕ ਕਾਰ ਪਲਟਣ ਦੇ ਹੋਏ ਹਾਦਸੇ ਵਿਚ ਪੁਲਿਸ ਨੇ ਦੋ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਕਿਹਾ ਕਿ ਰੋਲਓਵਰ ਦੀ ਘਟਨਾ ਤੋਂ ਬਾਅਦ ਕਾਰ ਵਿਚ ਅੱਗ ਲੱਗ ਗਈ ਅਤੇ ਇਸ ਦੇ ਅੰਦਰ ਦੋ ਲੋਕ ਮ੍ਰਿਤਕ ਪਾਏ ਗਏ। ਰਿਲੀਜ਼ ਵਿਚ ਕਿਹਾ ਗਿਆ ਹੈ ਕਿ ਪੁਲਿਸ ਮ੍ਰਿਤਕਾਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ। ਉਥੇ ਹੀ, ਜਾਂਚਕਰਤਾ ਅਜੇ ਵੀ ਹਾਦਸੇ ਦੇ ਕਾਰਨ ਦਾ ਪਤਾ ਲਗਾਉਣ ਵਿਚ ਜੁਟੇ ਹਨ,

ਪੁਲਿਸ ਨੇ ਕਿਹਾ ਕਿ ਜੇ ਕਿਸੇ ਕੋਲ ਇਸ ਘਟਨਾ ਦੌਰਾਨ ਦੀ ਡੈਸ਼ ਕੈਮ ਫੁਟੇਜ ਹੋਵੇ ਤਾਂ ਸਰੀ ਆਰ.ਸੀ.ਐੱਪ.ਪੀ. ਨਾਲ ਜਾਂਚ ਵਿਚ ਸਹਿਯੋਗ ਲਈ ਇਸ ਬਾਰੇ ਸੰਪਰਕ ਕੀਤਾ ਜਾਵੇ।

ਜਾਂਚਕਰਤਾਵਾਂ ਨੇ ਕਿਹਾ ਕਿ ਜਦੋਂ ਪੁਲਿਸ ਅਤੇ ਫਾਇਰ ਡਿਪਾਰਟਮੈਂਟ ਦੇ ਅਧਿਕਾਰੀ ਹਾਈਵੇਅ 99 ਦੇ 2800-ਬਲਾਕ ਵਿਚ ਘਟਨਾ ਸਥਾਨ 'ਤੇ ਪਹੁੰਚੇ ਤਾਂ ਕਾਰ ਪੂਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਸੀ ਅਤੇ ਇਸ ਦੇ ਡਰਾਈਵਰ ਅਤੇ ਦੂਜੇ ਸਵਾਰ ਦੀ ਮੌਤ ਹੋ ਚੁੱਕੀ ਸੀ। ਇਹ ਹਾਦਸਾ ਸਵੇਰੇ 4 ਵਜੇ ਦੇ ਕਰੀਬ 16 ਅਤੇ 32 ਐਵੇਨਿਊ ਵਿਚਕਾਰ ਉੱਤਰ ਲੇਨ ਵਿਚ ਵਾਪਰਿਆ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link