14.28C Vancouver
ADS

Sep 4, 2025 5:05 PM - The Canadian Press

ਮੈਨੀਟੋਬਾ ਫਸਟ ਨੇਸ਼ਨ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਸ਼ੱਕੀ ਸਮੇਤ ਦੋ ਦੀ ਮੌਤ

Share On
two-dead-including-suspect-in-mass-stabbing-on-manitoba-first-nation
Health officials say two victims were airlifted to Winnipeg. RCMP describe the attack as a "senseless act of violence."(Photo- The Canadian Press)

ਮੈਨੀਟੋਬਾ ਦੇ ਹੋਲੋ ਵਾਟਰ ਫਸਟ ਨੇਸ਼ਨ ਵਿਚ ਕਈ ਲੋਕਾਂ ਨੂੰ ਚਾਕੂ ਮਾਰੇ ਜਾਣ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਇਸ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਸ਼ੱਕੀ ਵੀ ਮਾਰਿਆ ਗਿਆ। ਇਸ ਤੋਂ ਇਲਾਵਾ ਘੱਟੋ-ਘੱਠ 6 ਲੋਕਾਂ ਨੂੰ ਵਿਨੀਪੈਗ ਦੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਨ੍ਹਾਂ ਨੂੰ ਮੈਨੀਟੋਬਾ ਸ਼ੇਅਰਡ ਹੈਲਥ ਦੇ ਇੱਕ ਬੁਲਾਰੇ ਨੇ ਵੱਖ-ਵੱਖ ਪੱਧਰ ਦੀਆਂ ਸੱਟਾਂ ਦੱਸੀਆਂ ਹਨ।

ਜ਼ਖਮੀਆਂ ਨੂੰ ਸਟਾਰਸ ਹੈਲੀਕਾਪਟਰ ਅਤੇ ਸੜਕ ਰਾਹੀਂ ਵਿਨੀਪੈਗ ਦੇ ਹੈਲਥ ਸਾਇੰਸਜ਼ ਸੈਂਟਰ ਵਿਚ ਲਿਜਾਇਆ ਗਿਆ ਸੀ। ਵੱਡੇ ਪੱਧਰ 'ਤੇ ਜਾਨੀ ਨੁਕਸਾਨ ਦੀ ਘਟਨਾ ਦੀਆਂ ਰਿਪੋਰਟਸ ਮਿਲਣ ਤੋਂ ਥੋੜ੍ਹੀ ਦੇਰ ਬਾਅਦ ਹੀ ਹਸਪਤਾਲ ਲਈ ਓਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

ਇਹ ਉਦੋਂ ਹੁੰਦਾ ਹੈ ਜਦੋਂ ਕਿਸੇ ਹਸਪਤਾਲ ਨੂੰ ਅਚਾਨਕ ਆਉਣ ਵਾਲੇ ਮਰੀਜ਼ਾਂ ਲਈ ਤਿਆਰ ਹੋਣਾ ਹੁੰਦਾ ਹੈ।ਮੈਨੀਟੋਬਾ ਆਰ.ਸੀ.ਐਮ.ਪੀ. ਨੇ ਕਿਹਾ ਕਿ ਸਵੇਰ 8.30 ਵਜੇ ਦੇ ਕਰੀਬ ਘਟਨਾ ਹੋਈ ਅਤੇ ਪੁਲਿਸ ਅਧਿਕਾਰੀ ਦਿਨ ਭਰ ਇਲਾਕੇ ਵਿਚ ਰਹਿਣ ਦੀ ਉਮੀਦ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link