13.14C Vancouver
ADS

Aug 11, 2021 8:48 PM -

ਐਲਬਰਟਾ 'ਚ ਭਿਆਨਕ ਕ੍ਰੈਸ਼ 'ਚ ਦੋ ਲੋਕਾਂ ਦੀ ਮੌਤ

Share On
two-dead-one-seriously-injured-after-crash-on-trans-canada-highway-in-alberta
Police say two people are dead after a collision between a semi-truck and a five-tonne truck on the Trans-Canada Highway west of Calgary. (Photo - 511 Alberta/Twitter)

ਐਲਬਰਟਾ ਦੇ ਵਿੱਚ ਇੱਕ ਭਿਆਨਕ ਕ੍ਰੈਸ਼ ਵਾਪਰਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਘਟਨਾ 'ਚ ਘਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ ਹੈ।

ਇੱਕ 5 ਟਨ ਦੇ ਟਰੱਕ ਦੀ ਇੱਕ ਸੈਮੀ-ਟਰੱਕ ਨਾਲ ਟੱਕਰ ਹੋਈ ਦੱਸੀ ਗਈ ਹੈ।

ਘਟਨਾ ਦੀ ਇੱਕ ਤਸਵੀਰ ਵੀ ਉਜਾਗਰ ਹੋਈ ਹੈ ਜਿਸ 'ਚ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਵੇਖੇ ਜਾ ਸਕਦੇ ਹਨ।

ਘਟਨਾ ਕੈਲਗਰੀ ਦੇ ਪੱਛਮ 'ਚ ਮੋਰਲੀ ਰੋਡ 'ਤੇ ਹਾਈਵੇ 1 ਕੋਲ ਵਾਪਰੀ।

ਸਥਾਨਕ ਸਮੇਂ ਅਨੁਸਾਰ ਘਟਨਾ ਸਵੇਰੇ ਕਰੀਬ 11.30 ਵਜੇ ਵਾਪਰੀ ਦੱਸੀ ਗਈ ਹੈ।

3 ਲੋਕਾਂ ਨੂੰ ਹਸਪਤਾਲ ਪਹੁੰਚਾਏ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।

ਪੁਲਿਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਹਾਲਾਂਕਿ ਘਟਨਾ ਤੋਂ ਬਾਅਦ ਇਲਾਕੇ 'ਚ ਕਈ ਘੰਟੇ ਤਕ ਟਰੈਫਿਕ ਪ੍ਰਭਾਵਿਤ ਹੋ ਸਕਦਾ ਹੈ।

Latest news

porter-airlines-cuts-fuel-surcharge-on-reward-flights-amid-falling-oil-prices
Punjabi

ਤੇਲ ਦੀਆਂ ਕੀਮਤਾਂ ਘਟੀਆਂ ,ਪੋਰਟਰ ਏਅਰਲਾਈਨ ਨੇ ਘਟਾਇਆ ਰਿਵਾਰਡ ਫਲਾਈਟਾਂ 'ਤੇ ਫਿਊਲ ਸਰਚਾਰਜ

ਕੈਨੇਡੀਅਨ ਏਅਰਲਾਈਨ ਪੋਰਟਰ ਨੇ ਤੇਲ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਅਤੇ ਬਾਜ਼ਾਰ ਦੇ ਆਮ ਵਾਂਗ ਹੋਣ ਦੇ ਮੱਦੇਨਜ਼ਰ ਨੇ ਆਪਣੀਆਂ ਨਵੀਆਂ VIPorter reward flight ਫਲਾਈਟਾਂ ਦੀ ਬੁਕਿੰਗ 'ਤੇ ਲਗਾਏ ਗਏ ਅਸਥਾਈ ਫਿਊਲ ਸਰਚਾਰਜ ਨੂੰ $40 ਤੋਂ ਘਟਾ ਕੇ $20 ਕਰ ਦਿੱਤਾ ਹੈ, ਜੋ ਕਿ ਮੰਗਲਵਾਰ ਤੋਂ ਲਾਗੂ ਹੋ ਗਿਆ ਹੈ।
u-s-kayaker-dies-after-capsizing-on-b-c-s-okanagan-lake
Punjabi

ਬੀ.ਸੀ. ਦੇ ਓਕਾਨਾਗਨ ਲੇਕ ਵਿਚ ਕਾਯਕਰ ਪਲਟਣ ਕਾਰਨ ਅਮਰੀਕੀ ਨਾਗਰਿਕ ਦੀ ਮੌਤ

ਬੀ. ਸੀ. ਵਿਚ ਕੈਲੋਨਾ ਨੇੜੇ ਓਕਾਨਾਗਨ ਲੇਕ ਵਿਚ ਇੱਕ ਕਾਯਕਰ ਪਲਟਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਵੈਸਟ ਕੈਲੋਨਾ ਆਰ.ਸੀ.ਐਮ.ਪੀ.ਮੁਤਾਬਕ ਇਹ ਹਾਦਸਾ 19 ਜੂਨ ਨੂੰ ਸ਼ਾਮ ਕਰੀਬ 7 ਵਜੇ ਵੈਸਟਬੈਂਕ ਫਸਟ ਨੇਸ਼ਨ ਬੀਚ ਨੇੜੇ ਵਾਪਰਿਆ, ਜਿੱਥੇ ਅਚਾਨਕ ਚੱਲੀਆਂ ਤੇਜ਼ ਹਵਾਵਾਂ ਕਾਰਨ ਕਾਇਕ ਵਿਚ ਸਵਾਰ ਦੋਵੇਂ ਪੈਡਲਰ ਪਾਣੀ ਵਿਚ ਡਿੱਗ ਗਏ ਅਤੇ ਤੈਰ ਕੇ ਕਿਨਾਰੇ ਆਉਣ ਦੀ ਕੋਸ਼ਿਸ਼ ਕਰਨ ਲੱਗੇ ਪਰ ਇਨ੍ਹਾਂ ਵਿਚੋਂ ਇੱਕ ਵਿਅਕਤੀ ਪਾਣੀ ਅੰਦਰ ਡੁੱਬ ਗਿਆ ਜੋ ਬਾਅਦ ਵਿਚ ਉੱਪਰ ਨਹੀਂ ਆ ਸਕਿਆ।
house-destroyed-in-wildfire-near-b-c-s-lytton-village-ahead-of-2021-fire-anniversary
Punjabi

ਲਿਟਨ ਨੇੜੇ ਜੰਗਲੀ ਅੱਗ ਨੇ ਇੱਕ ਘਰ ਕੀਤਾ ਸੁਆਹ, 2021 ਦੀ ਤਬਾਹੀ ਦੀਆਂ ਯਾਦਾਂ ਤਾਜ਼ਾ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬੇਕਾਬੂ ਹੋਈ ਜੰਗਲੀ ਅੱਗ ਵਿਚ ਇੱਕ ਘਰ ਇਸ ਦੀ ਲਪੇਟ ਵਿਚ ਆਉਣ ਨਾਲ ਪੂਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇਹ ਮੰਦਭਾਗੀ ਘਟਨਾ 2021 ਦੇ ਉਸ ਭਿਆਨਕ ਜੰਗਲੀ ਅੱਗ ਦੀ ਪੰਜਵੀਂ ਬਰਸੀ ਤੋਂ ਮਹਿਜ਼ ਕੁਝ ਦਿਨ ਪਹਿਲਾਂ ਵਾਪਰੀ ਹੈ, ਜਿਸ ਵਿਚ ਇਹ ਪੂਰਾ ਇਲਾਕਾ ਤਬਾਹ ਹੋ ਗਿਆ ਸੀ ਅਤੇ ਦੋ ਲੋਕਾਂ ਦੀ ਜਾਨ ਚਲੀ ਗਈ ਸੀ। ਮੌਜੂਦਾ ਸਮੇਂ ਬਲ ਰਹੀ ਅੱਗ ਦੀ ਲਪੇਟ ਵਿਚ ਆਉਣ ਕਾਰਨ ਹੋਰ ਕਿੰਨੇ structures ਨੂੰ ਨੁਕਸਾਨ ਪਹੁੰਚਿਆ ਹੈ, ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ ਕਿਉਂਕਿ ਬਚਾਅ ਟੀਮਾਂ ਅਜੇ ਤੱਕ ਪ੍ਰਭਾਵਿਤ ਇਲਾਕਿਆਂ ਦਾ ਮੁਲਾਂਕਣ ਨਹੀਂ ਕਰ ਸਕੀਆਂ ਹਨ।
carney-pays-tribute-to-air-india-flight-182-victims-vows-stronger-security-measures
Punjabi

ਪੀ.ਐਮ. ਕਾਰਨੀ ਨੇ ਏਅਰ ਇੰਡੀਆ ਫਲਾਈਟ 182 ਦੇ ਪੀੜਤਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਤੋਂ 41 ਸਾਲ ਪਹਿਲਾਂ ਏਅਰ ਇੰਡੀਆ ਦੀ ਫਲਾਈਟ 182 'ਤੇ ਹੋਏ ਬੰਬ ਧਮਾਕੇ ਦੇ ਪੀੜਤਾਂ ਲਈ ਰਾਸ਼ਟਰੀ ਯਾਦਗਾਰੀ ਦਿਵਸ 'ਤੇ ਬਿਆਨ ਜਾਰੀ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਹਮਲੇ ਵਿਚ 268 ਕੈਨੇਡੀਅਨਜ਼ ਸਮੇਤ 329 ਬੇਕਸੂਰ ਲੋਕਾਂ ਦੀ ਜਾਨ ਲਈ ਗਈ,ਜੋ ਕਿ ਕੈਨੇਡਾ ਦੇ ਇਤਿਹਾਸ ਦਾ ਸਭ ਤੋਂ ਘਾਤਕ ਹਮਲਾ ਸੀ।
alberta-reverses-increase-in-minimum-alcohol-prices
Punjabi

ਐਲਬਰਟਾ ਸਰਕਾਰ ਨੇ ਸ਼ਰਾਬ ਦੀ ਘੱਟੋ-ਘੱਟ ਕੀਮਤ ਵਿੱਚ ਵਾਧਾ ਵਾਪਸ ਲਿਆ

ਐਲਬਰਟਾ ਸਰਕਾਰ ਨੇ ਸੂਬੇ ਦੇ ਹੋਸਪਟੈਲਿਟੀ ਸੈਕਟਰ ਨੂੰ ਪ੍ਰਭਾਵਿਤ ਕਰਨ ਵਾਲੇ ਨਿਯਮਾਂ 'ਤੇ ਚੱਲ ਰਹੀ ਬਹਿਸ ਦਰਮਿਆਨ ਸ਼ਰਾਬ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਨੂੰ ਪਲਟਣ ਦਾ ਫ਼ੈਸਲਾ ਕੀਤਾ ਹੈ।ਸਰਵਿਸ ਮੰਤਰੀ ਡੇਲ ਨੈਲੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਨੇ ਐਲਬਰਟਾ ਗੇਮਿੰਗ, ਸ਼ਰਾਬ ਅਤੇ ਭੰਗ (AGLC) ਨੂੰ ਬਾਰਾਂ ਅਤੇ ਰੈਸਟੋਰੈਂਟਾਂ ਵਿੱਚ ਦਿੱਤੀ ਜਾਣ ਵਾਲੀ ਸ਼ਰਾਬ ਦੀਆਂ ਘੱਟੋ-ਘੱਟ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link