16.84C Vancouver
ADS

Jun 5, 2025 6:07 PM - Connect Newsroom

ਓਨਟਾਰੀਓ ਦੀ ਪੀਲ ਪੁਲੀਸ ਨੇ ਹਥਿਆਰ ਅਤੇ ਡਰੱਗਜ਼ ਦੇ ਮਾਮਲੇ ਵਿਚ ਪੰਜ ਲੋਕਾਂ ਨੂੰ ਕੀਤਾ ਗ੍ਰਿਫਤਾਰ

Share On
two-firearms-seized-5-individuals-charged-after-search-warrant-peel-police
Approximately $30,000 in Canadian currency along with a quantity of illicit drugs believed to be fentanyl, cocaine, methamphetamines and heroin were seized from the residence.

ਓਨਟਾਰੀਓ ਦੀ ਪੀਲ ਪੁਲੀਸ ਨੇ ਇੱਕ ਔਰਤ ਤੇ ਤਿੰਨ ਪੰਜਾਬੀਆਂ ਸਮੇਤ ਪੰਜ ਲੋਕਾਂ ਨੂੰ ਹਥਿਆਰ ਅਤੇ ਡਰੱਗਜ਼ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ 1 ਜੂਨ ਨੂੰ ਸ਼ੱਕ ਦੇ ਆਧਾਰ ’ਤੇ ਬਰੈਂਪਟਨ ਵਿਚ ਇੱਕ ਘਰ ਦੀ ਸਰਚ ਵਾਰੰਟ 'ਤੇ ਲਈ ਗਈ ਤਾਲਾਸ਼ੀ ਮੌਕੇ ਉਥੋਂ 2 ਅਰਧ-ਆਟੋਮੈਟਿਕ ਹੈਂਡਗੰਨ, ਸ਼ੱਕੀ ਫੈਂਟਾਨਿਲ ਤੇ ਕੋਕੀਨ ਸਮੇਤ ਨਸ਼ਿਆਂ ਦੀ ਖੇਪ ਅਤੇ $30,000 ਕੈਸ਼ ਦੀ ਜ਼ਬਤੀ ਕੀਤੀ ਗਈ।

ਇਸ ਦੌਰਾਨ ਕਈ ਨੌਜਵਾਨ ਗ੍ਰਿਫਤਾਰ ਕੀਤੇ ਗਏ। ਹਿਰਾਸਤ ਵਿਚ ਲਏ ਗਏ ਪੰਜਾਬੀਆਂ ਦੀ ਪਛਾਣ 27 ਸਾਲਾ ਕਰਨ ਔਜਲਾ, 24 ਸਾਲਾ ਹਰਵੀਰ ਬੈਂਸ, 24 ਸਾਲਾ ਜਸਮੀਤ ਹਰਸ਼ ਅਤੇ 27 ਸਾਲਾ ਔਰਤ ਨੋਮਨਾ ਦਾਊਦ ਵਜੋਂ ਹੋਈ ਹੈ। ਇਹ ਸਾਰੇ ਬਰੈਂਪਟਨ ਦੇ ਰਹਿਣ ਵਾਲੇ ਹਨ।

ਪੰਜਵਾਂ ਗ੍ਰਿਫਤਾਰ ਕੀਤਾ ਗਿਆ 23 ਸਾਲਾ ਨੌਜਵਾਨ ਐਲੇਕਸ ਪਰਮੌਲ ਹੈ ਜੋ ਕਿ ਨਾਰਥ ਯਾਰਕ ਦਾ ਨਿਵਾਸੀ ਹੈ। ਪੀਲ ਪੁਲਿਸ ਵਲੋਂ ਇਨ੍ਹਾਂ 'ਤੇ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਸਬੰਧਤ ਚਾਰਜਿਜ਼ ਲਗਾਏ ਗਏ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link