Aug 17, 2026 2:21 PM - Connect Newsroom - Ramandeep Kaur with files from The Canadian Press

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
ਪੋਰਟ ਕੋਕੁਇਟਲਮ ਫਾਇਰ ਐਂਡ ਐਮਰਜੈਂਸੀ ਸਰਵਿਸ ਦੇ 20 ਤੋਂ ਵੱਧ ਫਾਇਰ ਫਾਇਟਰਜ਼ ਅਤੇ ਇੱਕ Aerial Ladder Truck ਨੇ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦਾ ਜ਼ਿੰਮਾ ਸੰਭਾਲਿਆ। ਅਧਿਕਾਰੀਆਂ ਮੁਤਾਬਕ, ਇਸ ਘਟਨਾ ਵਿਚ ਦੋਵੇਂ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਅਤੇ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਡਿਪਟੀ ਫਾਇਰ ਚੀਫ਼ ਜੇਸਨ ਮਾਰਸ਼ਲ ਨੇ ਦੱਸਿਆ ਕਿ ਸਵੇਰੇ ਲਗਭਗ 10 ਵਜੇ ਜਦੋਂ ਫਾਇਰ ਕਰਮਚਾਰੀ ਮੌਕੇ ਉਤੇ ਪਹੁੰਚੇ ਤਾਂ ਦੋਵੇਂ ਨਾਲ ਲੱਗਦੇ ਘਰ ਅੱਗ ਦੀ ਲਪੇਟ ਵਿਚ ਸਨ। ਉਨ੍ਹਾਂ ਮੁਤਾਬਕ, ਜ਼ਖਮੀ ਹੋਏ ਫਾਇਰ ਫਾਇਟਰਜ਼ ਨੂੰ ਪਹਿਲਾਂ ਮੌਕੇ 'ਤੇ ਇਲਾਜ ਦਿੱਤਾ ਗਿਆ ਅਤੇ ਫਿਰ ਹਸਪਤਾਲ ਲਿਜਾਇਆ ਗਿਆ, ਹਾਲਾਂਕਿ, ਉਸ ਦੇ ਜ਼ਖਮ ਜਾਨਲੇਵਾ ਨਹੀਂ ਸਨ।




