13.91C Vancouver
ADS

Jul 13, 2026 2:12 PM - Connect Newsroom - Ramandeep Kaur with files from The Canadian Press

ਟੋਰਾਂਟੋ ਦੇ Salsa on St. Clair ਫੈਸਟੀਵਲ ਦੌਰਾਨ ਗੋਲੀਬਾਰੀ, 2 ਦੀ ਮੌਤ, 4 ਜ਼ਖਮੀ

Share On
two-killed-four-injured-in-shooting-at-torontos-salsa-on-st-clair-festival
Investigators said officers recovered two firearms from three separate crime scenes linked to the incident. (Photo: The Canadian Press)

ਟੋਰਾਂਟੋ ਵਿਚ ਵੀਕੈਂਡ ਮੌਕੇ Latin ਸਟ੍ਰੀਟ ਫੈਸਟੀਵਲ Salsa on St. Clair ਦੌਰਾਨ ਚੱਲੀਆਂ ਗੋਲੀਆਂ ਵਿਚ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਘੱਟੋ-ਘੱਟ 4 ਹੋਰ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਪੁਲਿਸ ਮੁਤਾਬਕ, ਘਟਨਾ ਸ਼ਨੀਵਾਰ ਰਾਤ ਲਗਭਗ 8 ਵਜੇ St. Clair Avenue West ਅਤੇ ਆਰਲਿੰਗਟਨ ਐਵੇਨਿਊ ਦੇ ਨਜ਼ਦੀਕ ਵਾਪਰੀ, ਜਿੱਥੇ ਲਗਭਗ 13,000 ਲੋਕ ਫੈਸਟੀਵਲ ਵਿਚ ਪਹੁੰਚੇ ਹੋਏ ਸਨ।

ਟੋਰਾਂਟੋ ਪੁਲਿਸ ਦੇ ਡਿਪਟੀ ਚੀਫ਼ ਫਰੈਂਕ ਬੈਰੇਡੋ ਮੁਤਾਬਕ, ਇਹ ਘਟਨਾ ਦੋ ਗੁੱਟਾਂ ਵਿਚਾਲੇ ਹੋਈ ਫਾਇਰਿੰਗ ਦੌਰਾਨ ਵਾਪਰੀ, ਜਿਸ ਵਿਚ ਦੋਵਾਂ ਧਿਰਾਂ ਨੇ ਇੱਕ-ਦੂਜੇ ਨੂੰ ਨਿਸ਼ਾਨਾ ਬਣਾ ਕੇ ਗੋਲੀਆਂ ਚਲਾਈਆਂ ਸਨ। ਗੋਲੀਆਂ ਦੀ ਆਵਾਜ਼ ਸੁਣਦਿਆਂ ਹੀ ਫੈਸਟੀਵਲ ਵਿਚ ਮੌਜੂਦ ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਵਿਚ ਭਗਦੜ ਮਚ ਗਈ। ਮੌਕੇ 'ਤੇ ਪਹੁੰਚੀ ਪੁਲਿਸ ਅਤੇ ਪੈਰਾਮੈਡਿਕਸ ਦੀਆਂ ਟੀਮਾਂ ਨੇ ਇੱਕ ਵਿਅਕਤੀ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਦੂਜੇ ਨੇ ਹਸਪਤਾਲ ਜਾ ਕੇ ਦਮ ਤੋੜ ਦਿੱਤਾ। ਹਾਲਾਂਕਿ ਮਾਰੇ ਗਏ ਦੋਵਾਂ ਵਿਅਕਤੀਆਂ ਦੀ ਪਛਾਣ ਹਾਲੇ ਜਨਤਕ ਨਹੀਂ ਕੀਤੀ ਗਈ।

ਪੁਲਿਸ ਨੇ ਜਾਂਚ ਦੌਰਾਨ ਤਿੰਨ ਵੱਖ-ਵੱਖ ਕ੍ਰਾਈਮ ਸੀਨਜ਼ ਤੋਂ 2 ਹਥਿਆਰ ਬਰਾਮਦ ਕੀਤੇ ਹਨ ਪਰ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ। ਇਸ ਘਟਨਾ ਤੋਂ ਬਾਅਦ ਪ੍ਰਬੰਧਕਾਂ ਵੱਲੋਂ ਐਤਵਾਰ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਅਤੇ ਸੂਬੇ ਦੇ ਪ੍ਰੀਮੀਅਰ ਡੱਗ ਫੋਰਡ ਤੇ Mayor Olivia Chow ਸਮੇਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਫੈਡਰਲ ਕੰਜ਼ਰਵੇਟਿਵ ਲੀਡਰ ਨੇ ਇਸ ਹਿੰਸਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link