15.76C Vancouver
ADS

Jun 3, 2025 5:55 PM - The Canadian Press

ਹਰਜੀਤ ਸਿੰਘ ਢੱਡਾ ਦੀ ਮੌਤ ਦੇ ਮਾਮਲੇ ਵਿਚ ਬੀ.ਸੀ. ਵਿੱਚ ਦੋ ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

Share On
two-men-arrested-in-b-c-charged-with-murder-in-mississauga-ont-shooting-police
Police say two 21-year-old male suspects were tracked to Delta, B.C., and with help from local police forces and the RCMP, both were arrested on May 28.(Photo: The Canadian Press)

ਬੀਸੀ ਦੇ ਰਹਿਣ ਵਾਲੇ ਅਮਨ ਅਤੇ ਦਿਗਵਿਜੇ ਨਾਂ ਦੇ ਦੋ ਨੌਜਵਾਨਾਂ ਨੂੰ ਮਿਸੀਸਾਗਾ ਵਿਚ ਪਿਛਲੇ ਮਹੀਨੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਕਾਰੋਬਾਰੀ ਹਰਜੀਤ ਸਿੰਘ ਢੱਡਾ ਦੀ ਮੌਤ ਦੇ ਮਾਮਲੇ ਵਿਚ ਫਰਸਟ ਡਿਗਰੀ ਮਰਡਰ ਨਾਲ ਚਾਰਜ ਕੀਤਾ ਗਿਆ ਹੈ। ਇਹ ਦੋਵੇਂ ਸ਼ੱਕੀ ਡੈਲਟਾ ਦੇ ਹਨ। ਪੀਲ ਪੁਲਿਸ ਨੇ ਡੈਲਟਾ ਪੁਲਿਸ, ਐਬਟਸਫੋਰਡ ਪੁਲਿਸ, ਸਰੀ ਪੁਲਿਸ ਅਤੇ ਆਰਸੀਐਮਪੀ ਦੇ ਸਹਿਯੋਗ ਨਾਲ ਦੋਵਾਂ ਨੂੰ 28 ਮਈ ਨੂੰ ਗ੍ਰਿਫਤਾਰ ਕੀਤਾ। ਅਮਨ ਅਤੇ ਦਿਗਵਿਜੇ ਦੋਵਾਂ ਦੀ ਉਮਰ 21-21 ਸਾਲ ਦੱਸੀ ਗਈ ਹੈ।

ਪੀਲ ਪੁਲਿਸ ਨੇ ਕਿਹਾ ਕਿ ਦੋਵੇਂ ਮੁਲਜ਼ਮਾਂ ਨੂੰ ਬਰੈਂਪਟਨ ਲਿਜਾਣ ਤੋਂ ਪਹਿਲਾਂ ਸਰੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਗੌਰਤਲਬ ਹੈ ਕਿ ਹਰਜੀਤ ਸਿੰਘ ਢੱਡਾ ਨੂੰ 14 ਮਈ ਨੂੰ ਦਿਨ ਦਿਹਾੜੇ ਗੋਲੀਆਂ ਮਾਰੀਆਂ ਗਈਆਂ ਸਨ।

ਪਰਿਵਾਰ ਦਾ ਦੋਸ਼ ਹੈ ਕਿ ਸ਼ੱਕੀਆਂ ਵਲੋਂ $500,000 ਦੀ ਫਿਰੌਤੀ ਮੰਗ ਗਈ ਸੀ ਅਤੇ ਇਸ ਤੋਂ ਇਨਕਾਰ ਕਰਨ 'ਤੇ ਉਹਨਾਂ ਨੂੰ ਗੋਲੀ ਮਾਰ ਦਿੱਤੀ ਗਈ। ਰਿਪੋਰਟਸ ਦੀ ਮੰਨੀਏ ਤਾਂ ਢੱਡਾ ਤੇ 15 ਤੋਂ 16 ਫਾਇਰ ਕੀਤੇ ਗਏ ਸਨ ਤੇ ਹਸਪਤਾਲ ਲਿਜਾਣ ਦੇ ਥੋੜ੍ਹੀ ਦੇਰ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link