15.51C Vancouver
ADS

Jan 27, 2026 7:15 PM - Connect Newsroom - Ramandeep Kaur

ਸਰੀ ਵਿੱਚ ਤੜਕਸਾਰ ਹੋਈ ਸ਼ੂਟਿੰਗ ਦੀ ਜਾਂਚ ਤੋਂ ਬਾਅਦ ਦੋ ਪੰਜਾਬੀ ਨੌਜਵਾਨਾਂ ਨੂੰ ਕੀਤਾ ਗਿਆ ਗ੍ਰਿਫਤਾਰ

Share On
two-men-charged-after-early-morning-shots-fired-investigation-in-surrey
Surrey Police Service officers were patrolling the area of 129 Street and 84 Avenue when they responded to a suspected shots fired incident early January 26, 2026. (Photo X : Surrey Police Service)

ਸਰੀ ਪੁਲਿਸ ਸਰਵਿਸ ਨੇ ਸੋਮਵਾਰ ਨੂੰ ਤੜਕਸਾਰ ਹੋਈ ਸ਼ੂਟਿੰਗ ਦੀ ਇੱਕ ਘਟਨਾ ਦੇ ਸਬੰਧ ਵਿਚ ਦੋ ਪੰਜਾਬੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ 20 ਸਾਲਾ ਹਰਸ਼ਦੀਪ ਸਿੰਘ ਅਤੇ 21 ਸਾਲਾ ਹੰਸਪ੍ਰੀਤ ਸਿੰਘ ਵਜੋਂ ਸਾਹਮਣੇ ਆਈ ਹੈ। ਔਫੀਸਰਜ਼ ਨੇ ਇਨ੍ਹਾਂ ਕੋਲੋਂ ਇੱਕ ਲੋਡਡ ਹੈਂਡਗੰਨ ਵੀ ਬਰਾਮਦ ਕੀਤੀ।

ਪੁਲਿਸ ਅਨੁਸਾਰ, 26 ਜਨਵਰੀ ਨੂੰ ਤੜਕੇ ਲਗਭਗ 3:50 ਵਜੇ ਪ੍ਰੋਜੈਕਟ Assurance ਤਹਿਤ ਤਾਇਨਾਤ SPS ਦੇ ਅਧਿਕਾਰੀ 129 ਸਟ੍ਰੀਟ ਅਤੇ 84 ਐਵੇਨਿਊ ਦੇ ਇਲਾਕੇ ਵਿਚ ਸਨ, ਜਦੋਂ ਉਨ੍ਹਾਂ ਨੇ ਇਲਾਕੇ ਵਿਚ ਗੋਲੀ ਚੱਲਣ ਦੀ ਆਵਾਜ਼ ਸੁਣੀ। ਔਫੀਸਰਜ਼ ਨੇ ਤੁਰੰਤ ਕਾਰਵਾਈ ਕਰਦੇ ਸ਼ੱਕੀ ਵਾਹਨ ਨੂੰ ਰੋਕਿਆ ਅਤੇ ਉਸ ਵਿਚ ਸਵਾਰ ਦੋਵਾਂ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ। ਪ੍ਰੋਜੈਕਟ Assurance ਸਰੀ ਪੁਲਿਸ ਦੀ ਇੱਕ ਅਜਿਹੀ ਮੁਹਿੰਮ ਹੈ ਜਿਸ ਤਹਿਤ ਫਿਰੌਤੀ ਅਤੇ ਇਸ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਾਲੇ ਇਲਾਕਿਆਂ ਵਿਚ ਸਰਗਰਮੀ ਨਾਲ ਗਸ਼ਤ ਕੀਤੀ ਜਾਂਦੀ ਹੈ।

ਹਰਸ਼ਦੀਪ ਅਤੇ ਹੰਸਪ੍ਰੀਤ 30 ਜਨਵਰੀ ਤੱਕ ਹਿਰਾਸਤ ਵਿਚ ਭੇਜੇ ਗਏ ਹਨ। ਵਿਦੇਸ਼ੀ ਨਾਗਰਿਕ ਹੋਣ ਕਾਰਨ ਪੁਲਿਸ ਨੇ ਕੈਨੇਡਾ ਬਾਰਡਰ ਸਰਵਿਸ ਏਜੰਸੀ ਨੂੰ ਵੀ ਇਸ ਮਾਮਲੇ ਵਿਚ ਸ਼ਾਮਲ ਕੀਤਾ ਹੈ। ਐਸ.ਪੀ.ਐਸ. ਨੇ ਦੋਹਾਂ ਨੂੰ ਗੱਡੀ ਵਿਚ ਬੰਦੂਕ ਮਿਲਣ ਦੇ ਦੋਸ਼ ਨਾਲ ਚਾਰਜ ਕੀਤਾ ਹੈ, ਹਰਸ਼ਦੀਪ 'ਤੇ ਖ਼ਤਰਨਾਕ ਤਰੀਕੇ ਨਾਲ ਗੱਡੀ ਚਲਾਉਣ ਦਾ ਵੀ ਚਾਰਜ ਲੱਗਾ ਹੈ। ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੈ, ਹੋਰ ਵੀ ਚਾਰਜਿਜ਼ ਲਗਾਏ ਜਾ ਸਕਦੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link