12.42C Vancouver
ADS

Jun 25, 2021 3:36 PM -

ਪਰਾਊਡ ਬੁਆਏਜ਼ ਤੋਂ ਇਲਾਵਾ ਦੋ ਹੋਰ ਅਤਿਅੰਤ ਸੱਜੇਪੱਖੀ ਸਮੂਹ ਕੈਨੇਡਾ ਦੀ ਅੱਤਵਾਦੀ ਸੂਚੀ ਵਿੱਚ ਸ਼ਾਮਲ

Share On
two-more-extreme-right-wing-groups-join-proud-boys-on-canadas-terror-list
Public Safety and Emergency Preparedness Minister Bill Blair responds to a question during question period in the House of Commons Tuesday December 8, 2020 in Ottawa. THE CANADIAN PRESS/Adrian Wyld

ਗੋਰੇ ਰਾਸ਼ਟਰਵਾਦੀ ਹਿੰਸਾ ਦੇ ਵਾਧੇ ਦਾ ਮੁਕਾਬਲਾ ਕਰਨ ਦੀ ਕੋਸ਼ਿਸ਼ ਅਧੀਨ ਟਰੂਡੋ ਸਰਕਾਰ ਵਲੋਂ ਆਪਣੀ ਅੱਤਵਾਦੀ ਸੰਸਥਾਵਾਂ ਦੀ ਸੂਚੀ ਵਿੱਚ ਦੋ ਹੋਰ ਅਤਿਅੰਤ ਸੱਜੇਪੱਖੀ ਸਮੂਹਾਂ ਅਤੇ ਇੱਕ ਅਮਰੀਕੀ ਨਿਓ-ਨਾਜ਼ੀ ਨੂੰ ਸ਼ਾਮਲ ਕੀਤਾ ਗਿਆ ਹੈ।

ਜਨਤਕ ਸੁਰੱਖਿਆ ਮੰਤਰੀ ਬਿਲ ਬਲੇਅਰ ਨੇ ਅੱਜ ਘੋਸ਼ਣਾ ਕੀਤੀ ਕਿ ‘ਥ੍ਰੀ ਪਰਸੇਂਟਰਜ਼’ ਅਤੇ ‘ਆਰੀਅਨ ਸਟ੍ਰਾਈਕਫੋਰਸ’ ਪਰਾਊਡ ਬੁਆਏਜ਼ ਦੇ ਨਾਲ ਇਸ ਸੂਚੀ ਵਿੱਚ ਸ਼ਾਮਲ ਹੋਣਗੇ, ਜਿਨ੍ਹਾਂ ਨੂੰ ਫਰਵਰੀ ਵਿੱਚ 6 ਜਨਵਰੀ ਨੂੰ ਵਾਸ਼ਿੰਗਟਨ ਦੀ ਕੈਪੀਟਲ ਹਿੱਲ ਵਿੱਚ ਦਾਖ਼ਲ ਹੋਣ ਤੋਂ ਬਾਅਦ ਸ਼ਾਮਲ ਕੀਤਾ ਗਿਆ ਸੀ।

‘ਥ੍ਰੀ ਪਰਸੇਂਟਰਜ਼’ ਦੇ ਮੈਂਬਰਾਂ ਦਾ ਨਾਂ ਮਿਸ਼ੀਗਨ ਦੇ ਗਵਰਨਰ ਨੂੰ ਅਗਵਾ ਕਰਨ ਦੀ ਸਾਜਿਸ਼ ਨਾਲ ਜੁੜਿਆ ਹੋਇਆ ਹੈ, ਅਤੇ ਸੀਨੀਅਰ ਖੁਫੀਆ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਨੇਡੀਅਨ ਚੈਪਟਰਜ਼ ਵਲੋਂ ਐਲਬਰਟਾ ਅਤੇ ਬ੍ਰਿਟਿਸ਼ ਕੋਲੰਬੀਆ ਵਿੱਚ ਸਿਖਲਾਈ ਦੀਆਂ ਗਤੀਵਿਧੀਆਂ ਕੀਤੀਆਂ ਗਈਆਂ ਹਨ।

77 ਦੀ ਸੂਚੀ ਵਿੱਚ ਜੇਮਜ਼ ਮੇਸਨ ਨਾਮੀ ਇੱਕ 69 ਸਾਲਾ ‘ਵ੍ਹਾਈਟ ਸੁਪ੍ਰੇਮਿਸਟ’ ਵੀ ਸ਼ਾਮਲ ਹੈ, ਜਿਸ ਨੂੰ ਅਧਿਕਾਰੀ ਨਿਓ-ਨਾਜ਼ੀ ਮੰਨਦੇ ਹਨ ਅਤੇ ਜੋ ਅਮਰੀਕਾ ਵਿੱਚ ਅੱਤਵਾਦੀ ਸਮੂਹਾਂ ਦੀਆਂ ਕਾਰਵਾਈਆਂ ਨਾਲ ਜੁੜਿਆ ਹੋਇਆ ਹੈ।

ਅਮਰੀਕਾ ਉੱਤੇ 9/11 ਦੇ ਹਮਲਿਆਂ ਤੋਂ ਬਾਅਦ ਕੈਨੇਡਾ ਵਲੋਂ ਤਿਆਰ ਕੀਤੀ ਗਈ ਅੱਤਵਾਦ ਨਾਲ ਸੰਬੰਧਤ ਸੂਚੀ ਵਿੱਚ ਸ਼ਾਮਲ ਸਮੂਹਾਂ ਦੀਆਂ ਜਾਇਦਾਦਾਂ ਜ਼ਬਤ ਹੋ ਸਕਦੀਆਂ ਹਨ ਅਤੇ ਕੱਟੜਪੰਥੀ ਗਤੀਵਿਧੀਆਂ ਕਰਨ ਵਿੱਚ ਸਹਾਇਤਾ ਕਰਨ ਲਈ ਗੰਭੀਰ ਅਪਰਾਧਕ ਜੁਰਮਾਨੇ ਹੋ ਸਕਦੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link