12.68C Vancouver
ADS

Jul 29, 2022 6:14 PM - ANI

ਇਸ ਸਾਲ ਅਗਸਤ 'ਚ ਪਟੜੀ 'ਤੇ ਆਉਣਗੀਆਂ ਦੋ ਹੋਰ ਵੰਦੇ ਭਾਰਤ ਸੈਮੀ-ਹਾਈ ਸਪੀਡ ਟਰੇਨਾਂ

Share On
two-more-vande-bharat-trains-to-come-up-on-track-in-august-this-year
Vande Bharat trains (Photo : ANI)

ਇਸ ਸਾਲ ਅਗਸਤ ਤੱਕ ਦੋ ਹੋਰ ਵੰਦੇ ਭਾਰਤ ਸੈਮੀ-ਹਾਈ ਸਪੀਡ ਟਰੇਨਾਂ ਦੇ ਪਟੜੀ 'ਤੇ ਆਉਣ ਦੀ ਉਮੀਦ ਹੈ। ਇਸ ਤੋਂ ਪਹਿਲਾਂ ਵੀ ਦੋ ਵੰਦੇ ਭਾਰਤ ਟਰੇਨਾਂ ਦੇਸ਼ ਵਿਚ ਚੱਲ ਰਹੀਆਂ ਹਨ। ਚੇਨਈ ਦੀ ਇੰਟੈਗਰਲ ਕੋਚ ਫੈਕਟਰੀ ਵਿਚ ਤਿਆਰ ਕੀਤੀਆਂ ਜਾ ਰਹੀਆਂ ਇਹ ਟਰੇਨਾਂ ਅੰਤਿਮ ਪੜਾਅ ਵਿਚ ਹਨ।

ਸੂਤਰਾਂ ਮੁਤਾਬਕ, ਇਨ੍ਹਾਂ ਦੋ ਨਵੀਆਂ ਵੰਦੇ ਭਾਰਤ ਟਰੇਨਾਂ ਦਾ ਟ੍ਰਾਇਲ ਅਗਸਤ ਦੇ ਦੂਜੇ ਹਫ਼ਤੇ ਸ਼ੁਰੂ ਹੋਵੇਗਾ।

ਸਫਲ ਟ੍ਰਾਇਲ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਟਰੇਨਾਂ ਨੂੰ ਹਰੀ ਝੰਡੀ ਦੇਣਗੇ।

ਸੂਤਰਾਂ ਨੇ ਦੱਸਿਆ ਕਿ ਇਨ੍ਹਾਂ ਦੋ ਨਵੀਆਂ ਤਿਆਰ ਕੀਤੀਆਂ ਵੰਦੇ ਭਾਰਤ ਟਰੇਨਾਂ ਦੇ ਰੂਟ ਵੱਖ-ਵੱਖ ਵਿਭਾਗਾਂ ਤੋਂ ਐੱਨ. ਓ. ਸੀ. ਪ੍ਰਾਪਤ ਕਰਨ ਤੋਂ ਬਾਅਦ ਤੈਅ ਕੀਤੇ ਜਾਣਗੇ। ਗੌਰਤਲਬ ਹੈ ਕਿ ਪਹਿਲੀਆਂ ਦੋ ਵੰਦੇ ਭਾਰਤ ਟਰੇਨਾਂ ਨਵੀਂ ਦਿੱਲੀ-ਵਾਰਾਣਸੀ ਅਤੇ ਨਵੀਂ ਦਿੱਲੀ-ਵੈਸ਼ਨੋਦੇਵੀ ਕਟੜਾ ਵਿਚਕਾਰ ਚੱਲ ਰਹੀਆਂ ਹਨ।

Latest news

canada-deported-3-323-indian-nationals-in-first-half-of-2026-cbsa-data-shows
Punjabi

ਕੈਨੇਡਾ ਨੇ 2026 ਦੇ ਪਹਿਲੇ ਛੇ ਮਹੀਨਿਆਂ ਵਿੱਚ 3,323 ਭਾਰਤੀ ਨਾਗਰਿਕਾਂ ਨੂੰ ਦਿੱਤਾ ਦੇਸ਼ ਨਿਕਾਲਾ

ਕੈਨੇਡਾ ਨੇ ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿਚ 3,323 ਭਾਰਤੀ ਨਾਗਰਿਕਾਂ ਨੂੰ ਵਾਪਸ ਭੇਜਿਆ ਹੈ। CBSA ਦੇ ਅੰਕੜਿਆਂ ਮੁਤਾਬਕ, ਇਹ ਗਿਣਤੀ ਪਿਛਲੇ ਸਾਰੇ ਰਿਕਾਰਡ ਤੋੜਨ ਦੀ ਦਿਸ਼ਾ ਵੱਲ ਵਧ ਰਹੀ ਹੈ। ਇਸੇ ਸਮੇਂ ਦੌਰਾਨ ਅਮਰੀਕਾ ਨੇ 1,273 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ, ਜਦੋਂ ਕਿ ਕੈਨੇਡਾ ਵੱਲੋਂ ਕੱਢੇ ਗਏ ਭਾਰਤੀਆਂ ਦੀ ਗਿਣਤੀ ਇਸ ਤੋਂ ਢਾਈ ਗੁਣਾ ਤੋਂ ਵੀ ਜ਼ਿਆਦਾ ਹੈ।
carney-says-canada-prepared-to-take-tougher-trade-stance-if-no-u-s-deal-by-aug-19
Punjabi

19 ਅਗਸਤ ਤੱਕ ਅਮਰੀਕਾ ਨਾਲ ਸਮਝੌਤਾ ਨਾ ਹੋਇਆ ਤਾਂ ਕੈਨੇਡਾ ਸਖ਼ਤ ਰੁਖ਼ ਅਪਣਾ ਸਕਦਾ ਹੈ: ਮਾਰਕ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 19 ਅਗਸਤ ਦੀ ਸਮਾਂ-ਸੀਮਾ ਤੋਂ ਪਹਿਲਾਂ ਅਮਰੀਕਾ ਨਾਲ ਕੋਈ ਵਪਾਰਕ ਸਮਝੌਤਾ ਨਹੀਂ ਹੁੰਦਾ ਤਾਂ ਕੈਨੇਡਾ ਸਖ਼ਤ ਸਟੈਂਡ ਲੈ ਸਕਦਾ ਹੈ। ਉਨ੍ਹਾਂ ਇਹ ਚਿਤਾਵਨੀ ਬੀਤੇ ਕੱਲ੍ਹ ਟੋਰੌਂਟੋ ਵਿਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਪ੍ਰਧਾਨ ਮੰਤਰੀ ਨੇ ਸੰਕੇਤ ਦਿੱਤਾ ਕਿ ਕੈਨੇਡਾ ਕੋਲ ਜਵਾਬੀ ਕਾਰਵਾਈ ਲਈ ਕਈ ਵਿਕਲਪ ਮੌਜੂਦ ਹਨ ਪਰ ਫਿਲਹਾਲ ਉਹ ਗੱਲਬਾਤ ਨੂੰ ਤਰਜੀਹ ਦੇ ਰਹੇ ਹਨ।
man-arrested-after-alleged-assault-robbery-and-possible-hate-motivated-incident-in-vancouver
Punjabi

ਵੈਨਕੂਵਰ 'ਚ ਕਥਿਤ ਹਮਲੇ ਤੇ ਡਕੈਤੀ ਦੇ ਦੋਸ਼ 'ਚ ਇੱਕ ਵਿਅਕਤੀ ਗ੍ਰਿਫਤਾਰ

ਮੇਨ ਸਟ੍ਰੀਟ ਅਤੇ 2nd ਐਵੇਨਿਊ ਨੇੜੇ ਇਕ ਫਾਸਟ ਫੂਡ ਰੈਸਟੋਰੈਂਟ 'ਚ ਹੋਈਆਂ ਹਿੰਸਕ ਘਟਨਾਵਾਂ ਮਗਰੋਂ 44 ਸਾਲ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਤੋਂ ਸੰਭਾਵਿਤ ਹੇਟ ਕ੍ਰਾਇਮ ਮਾਮਲੇ 'ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਚਾਰ ਅਗਸਤ ਨੂੰ ਸਵੇਰੇ ਕਰੀਬ 9 ਵਜੇ ਇਕ ਸ਼ੱਕੀ ਵਿਅਕਤੀ ਰੈਸਟੋਰੈਂਟ ਦੇ ਬਾਹਰ ਲੋਕਾਂ ਤੋਂ ਪੈਸੇ ਮੰਗ ਰਿਹਾ ਸੀ ਤਾਂ ਸਿਕਿਓਰਟੀ ਗਾਰਡਸ ਨੇ ਉਸ ਨੂੰ ਉੱਥੋਂ ਜਾਣ ਲਈ ਕਿਹਾ।
karmvir-singh-to-remain-in-immigration-detention-after-federal-court-overturns-release-order
Punjabi

ਕੈਨੇਡਾ ਦੀ ਫੈਡਰਲ ਕੋਰਟ ਨੇ ਕਰਮਵੀਰ ਸਿੰਘ ਦੀ ਰਿਹਾਈ ਦਾ ਇਮੀਗ੍ਰੇਸ਼ਨ ਬੋਰਡ ਦਾ ਹੁਕਮ ਕੀਤਾ ਰੱਦ

ਕੈਨੇਡਾ ਦੀ ਫੈਡਰਲ ਕੋਰਟ ਨੇ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਅਤੇ ਭਾਰਤ ਵਿਚ ਕਤਲ ਦੇ ਇੱਕ ਕੇਸ ਵਿਚ ਵਾਂਟੇਡ ਸ਼ੱਕੀ ਕਰਮਵੀਰ ਸਿੰਘ ਨੂੰ ਇਮੀਗ੍ਰੇਸ਼ਨ ਬੋਰਡ ਵਲੋਂ ਰਿਹਾਅ ਕਰਨ ਦੇ ਆਦੇਸ਼ ਨੂੰ ਪਲਟ ਦਿੱਤਾ ਹੈ। ਕਰਮਵੀਰ 2 ਅਪ੍ਰੈਲ ਤੋਂ ਇਮੀਗ੍ਰੇਸ਼ਨ ਹਿਰਾਸਤ ਵਿਚ ਹੈ। ਉਸ 'ਤੇ ਸਤੰਬਰ 2024 ਵਿਚ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਵਿਕਟੋਰੀਆ-ਖੇਤਰ ਵਿਚ ਸਥਿਤ ਘਰ 'ਤੇ ਗੋਲੀ ਚਲਵਾਉਣ ਅਤੇ ਅੱਗਜ਼ਨੀ ਕਰਵਾਉਣ ਦਾ ਵੀ ਦੋਸ਼ ਹੈ।
two-people-killed-in-langley-crash-involving-suv-and-commercial-truck-rcmp-investigating
Punjabi

ਲੈਂਗਲੀ 'ਚ ਐਸਯੂਵੀ ਅਤੇ ਵਪਾਰਕ ਟਰੱਕ ਦੀ ਟੱਕਰ ਵਿੱਚ ਦੋ ਦੀ ਮੌਤ, ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਮੰਗਲਵਾਰ ਰਾਤ ਲੈਂਗਲੀ 'ਚ ਇਕ ਕਮਰਸ਼ੀਅਲ ਟਰੱਕ ਅਤੇ ਐਸ.ਯੂ.ਵੀ. ਦੀ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਲੈਂਗਲੀ ਆਰਸੀਐਮਪੀ ਨੇ ਬੁੱਧਵਾਰ ਇਕ ਪ੍ਰੈਸ ਰਿਲੀਜ਼ 'ਚ ਦੱਸਿਆ ਕਿ ਇਹ ਘਟਨਾ ਰਾਤ 10:50 ਤੋਂ ਕੁਝ ਸਮਾਂ ਪਹਿਲਾਂ 256 ਸਟ੍ਰੀਟ ਅਤੇ 16 ਐਵੇਨਿਊ ਦੇ ਇੰਟਰਸੌਕਸ਼ਨ 'ਤੇ ਵਾਪਰੀ। ਪੁਲਿਸ ਨੇ ਦੱਸਿਆ ਕਿ ਪੈਰਾਮੈਡਿਕਸ ਅਤੇ ਫਾਇਰਫਾਇਟਰਸ ਨੇ ਮੌਕੇ 'ਤੇ ਪਹੁੰਚ ਕੇ ਮਦਦ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link