12.94C Vancouver
ADS

Sep 3, 2021 7:19 PM -

ਵੈਨਕੂਵਰ 'ਚ ਪ੍ਰਦਰਸ਼ਨ ਵਿਚਾਲੇ ਦੋ ਲੋਕ ਗ੍ਰਿਫਤਾਰ

Share On
two-people-arrested-following-vancouver-protest
Vancouver Police arrested two people yesterday evening after they blocked an intersection during a protest. (Photo - Vancouver Police/Twitter)

ਵੈਨਕੂਵਰ ਪੁਲਿਸ ਨੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਇੱਕ ਪ੍ਰਦਰਸ਼ਨ ਦੌਰਾਨ ਇੱਕ ਇੰਟਰਸੈਕਸ਼ਨ ਨੂੰ ਬਲੌਕ ਕਰਨ ਦੇ ਮਾਮਲੇ 'ਚ ਇਹ ਗ੍ਰਿਫਤਾਰੀਆਂ ਹੋਈਆਂ ਹਨ।

ਵੀਰਵਾਰ ਨੂੰ ਸ਼ਾਮ ਕਰੀਬ 5 ਵਜੇ 75 ਦੇ ਕਰੀਬ ਗਿਣਤੀ 'ਚ ਲੋਕਾਂ ਨੇ ਸਿਟੀ ਹਾਲ ਤੋਂ ਵੈਸਟ ਬਰੌਡਵੇ ਅਤੇ ਕੈਂਬੀ ਸਟ੍ਰੀਟ ਦੀ ਇੰਟਰਸੈਕਸ਼ਨ ਵੱਲ ਪਹੁੰਚ ਕੀਤੀ।

ਇਸ ਮੌਕੇ ਪ੍ਰਦਰਸ਼ਨਕਾਰੀ ਪੇਵਮੈਂਟ 'ਤੇ ਲੰਮੇ ਪੈ ਗਏ ਅਤੇ ਇਸ ਕਾਰਨ ਟਰੈਫਿਕ ਦੇ ਵਿੱਚ ਅੜਿੱਕੇ ਪੇਸ਼ ਆਏ।

ਕਾਂਸਟੇਬਲ ਤਾਨੀਆ ਵਿਸਿੰਟਨ ਨੇ ਦੱਸਿਆ ਕਿ ਅਫ਼ਸਰਾਂ ਨੂੰ ਕਈ ਵਾਰ ਜਗ੍ਹਾ ਖਾਲੀ ਕਰਨ ਲਈ ਆਖਿਆ ਗਿਆ ਅਤੇ ਗ੍ਰਿਫਤਾਰੀ ਸੰਬੰਧੀ ਚੇਤਾਵਨੀ ਵੀ ਜਾਰੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਬਹੁਤੇ ਲੋਕ ਮੌਕੇ ਤੋਂ ਚਲੇ ਗਏ ਪਰ 2 ਲੋਕ ਉੱਥੇ ਹੀ ਡਟੇ ਰਹੇ।

ਇਸ ਤੋਂ ਬਾਅਦ ਸ਼ਾਮ ਕਰੀਬ 7 ਵਜੇ ਇੱਕ ਆਦਮੀ ਨੂੰ ਸ਼ਰਾਰਤ ਅਤੇ ਇੱਕ ਔਰਤ ਨੂੰ ਆਊਟਸਟੈਂਡਿੰਗ ਵਾਰੰਟ ਲਈ ਗ੍ਰਿਫਤਾਰ ਕਰ ਲਿਆ ਗਿਆ।

ਯਾਦ ਰਹੇ ਇਹ ਲੋਕ ਵੈਨਕੂਵਰ ਆਈਲੈਂਡ 'ਤੇ ਫੈਰੀ ਕਰੀਕ ਬਲੌਕੇਡ ਦੇ ਹੱਕ 'ਚ ਪ੍ਰਦਰਸ਼ਨ ਕਰ ਰਹੇ ਸਨ।

Latest news

targeted-etobicoke-shooting-leaves-26-year-old-woman-dead-man-charged-with-first-degree-murder
Punjabi

ਟਾਰਗੇਟਿਡ ਸ਼ੂਟਿੰਗ 'ਚ 26 ਸਾਲਾ ਨਵਨੀਤ ਕੌਰ ਦੀ ਮੌਤ

ਟੋਰੌਂਟੋ ਦੇ Etobicoke ਵਿਚ ਪਿਛਲੇ ਹਫ਼ਤੇ ਹੋਈ ਸ਼ੂਟਿੰਗ ਵਿਚ ਮਾਰੀ ਗਈ ਲੜਕੀ ਅਤੇ ਹਮਲਾਵਰ ਦੋਵੇਂ ਹੀ ਪੰਜਾਬੀ ਸਨ। ਮ੍ਰਿਤਕਾ ਦੀ ਪਛਾਣ 26 ਸਾਲਾ ਨਵਨੀਤ ਕੌਰ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਇਹ ਟਾਰਗੇਟਿਡ ਹਮਲਾ ਸੀ। ਘਟਨਾ ਸ਼ੁੱਕਵਾਰ ਦੀ ਸਵੇਰ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਇਲਾਕੇ ਵਿਚ ਵਾਪਰੀ ਸੀ।
woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link