19.33C Vancouver
ADS

Dec 22, 2025 5:25 PM - Connect Newsroom - Ramandeep Kaur with files from The Canadian Press

ਅੱਗ ਦੀ ਲਪੇਟ ਵਿਚ ਮਿਲੇ ਇੱਕ ਰੀਕ੍ਰੀਏਸ਼ਨਲ ਵਾਹਨ ਦੇ ਟ੍ਰੇਲਰ ਵਿਚੋਂ ਦੋ ਲਾਸ਼ਾਂ ਬਰਾਮਦ: ਸਰੀ ਪੁਲਿਸ ਸਰਵਿਸ

Share On
two-people-found-dead-after-rv-fire-in-surrey-neighbourhood
Police and fire crews respond to the scene of a recreational vehicle fire in Surrey on Sunday night. (Photo: The Canadian Press)

ਸਰੀ ਪੁਲਿਸ ਅਤੇ ਫਾਇਰ ਸਰਵਿਸ ਨੂੰ ਨੌਰਥ ਸਰੀ ਇਲਾਕੇ ਵਿਚ ਅੱਗ ਦੀ ਲਪੇਟ ਵਿਚ ਮਿਲੇ ਇੱਕ ਰੀਕ੍ਰੀਏਸ਼ਨਲ ਵਾਹਨ ਦੇ ਟ੍ਰੇਲਰ ਵਿਚੋਂ ਦੋ ਲਾਸ਼ਾਂ ਬਰਾਮਦ ਹੋਈਆਂ ਹਨ। ਇਹ ਘਟਨਾ 102 ਐਵੇਨਿਊ ਦੇ 12200 ਬਲਾਕ ਦੀ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਰਾਤ 9 ਵਜੇ ਦੇ ਕਰੀਬ ਮੌਕੇ 'ਤੇ ਬੁਲਾਇਆ ਗਿਆ, ਜਿੱਥੇ ਫਾਇਰ ਫਾਇਟਰਜ਼ ਇੱਕ ਘਰ ਦੇ ਡਰਾਈਵ ਵੇਅ 'ਤੇ ਆਰਵੀ ਟ੍ਰੇਲਰ ਵਿਚ ਅੱਗ ਬੁਝਾਉਣ ਲਈ ਜੂਝ ਰਹੇ ਸਨ।

ਪੁਲਿਸ ਨੇ ਸੋਮਵਾਰ ਨੂੰ ਇੱਕ ਬਿਆਨ ਵਿਚ ਇਸ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ। ਅੱਗ ਕਾਰਨ ਸਾਵਧਾਨੀ ਦੇ ਤੌਰ 'ਤੇ ਨਾਲ ਦੇ ਘਰ ਨੂੰ ਖਾਲੀ ਕਰਵਾ ਲਿਆ ਗਿਆ ਸੀ ਪਰ ਪੁਲਿਸ ਦਾ ਕਹਿਣਾ ਹੈ ਕਿ ਇਸ ਘਟਨਾ ਵਿਚ ਹੋਰ ਕਿਸੇ ਨੂੰ ਕੋਈ ਨੁਕਸਾਨ ਨਹੀਂ ਪੁੱਜਾ।

ਘਟਨਾ ਸਥਾਨ ਤੋਂ ਸਾਹਮਣੇ ਆਈਆਂ ਤਸਵੀਰਾਂ ਵਿਚ ਇੱਕ ਡਿਟੈਚਡ ਘਰ ਦੇ ਡਰਾਈਵ ਵੇਅ 'ਤੇ ਅੱਗ ਨਾਲ ਸੜੇ ਆਰਵੀ ਟ੍ਰੇਲਰ ਨੂੰ ਦੇਖਿਆ ਗਿਆ। ਸਰੀ ਪੁਲਿਸ ਸਰਵਿਸ ਦੇ media liaison Ian MacDonald ਨੇ ਦੱਸਿਆ ਕਿ ਮ੍ਰਿਤਕਾਂ ਵਿਚ ਇੱਕ ਔਰਤ ਅਤੇ ਇੱਕ ਪੁਰਸ਼ ਸ਼ਾਮਲ ਸਨ, ਜਿਨ੍ਹਾਂ ਨੂੰ ਘਰ ਦੇ ਰਹਿਣ ਵਾਲੇ ਲੋਕ ਜਾਣਦੇ ਸਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link