14.8C Vancouver
ADS

Jun 27, 2025 1:58 PM - The Canadian Press

ਕੈਲਗਰੀ ਦੇ ਇਕ ਘਰ 'ਚ ਅੱਗ ਲੱਗਣ ਕਾਰਨ ਪੰਜਾਬੀ ਪਿਓ ਧੀ ਦੀ ਮੌਤ

Share On
two-people-including-nine-year-old-girl-dead-after-calgary-house-fire
Facebook page Edmonton vich Punjabis shared the image of 9 year old Hargun Gill and 50 year old Sunny Gill with the following caption: Devastating News for Calgary’s Sikh Community: Sunny Gill and his 9-year-old daughter, Hargun Kaur Gill, have tragically passed away and two others are in hospital after a house fire in northeast Calgary early Thursday morning. Emergency crews were called to the 100 block of Taralake Way N.E. around 1:15 a.m., following a 911 call reporting a fire at a home. Thoughts and prayers are with the family during this time of immense grief.

ਕੈਲਗਰੀ ਦੇ ਟੈਰਾਡੇਲ ਇਲਾਕੇ ਵਿਚ ਬੀਤੇ ਦਿਨ ਪੰਜਾਬੀ ਪਰਿਵਾਰ ਨਾਲ ਸਬੰਧਤ ਘਰ ਵਿਚ ਅੱਗ ਲੱਗਣ ਨਾਲ ਪਿਓ-ਧੀ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 50 ਸਾਲਾ ਸੰਨੀ ਗਿੱਲ ਅਤੇ ਉਨ੍ਹਾਂ ਦੀ 9 ਸਾਲਾ ਮਾਸੂਮ ਧੀ ਹਰਗੁਣ ਗਿੱਲ ਵਜੋਂ ਹੋਈ।

ਐਮਰਜੈਂਸੀ ਅਮਲੇ ਨੂੰ ਟੈਰਾਡੇਲ ਕਮਿਊਨਿਟੀ ਦੇ ਟੈਰਾਲੇਕ ਵੇਅ ਨੌਰਥ ਵੈਸਟ ਦੇ 100 ਬਲਾਕ ਵਿਚ ਵੀਰਵਾਰ ਤੜਕੇ ਕਰੀਬ 1.30 ਵਜੇ ਅੱਗ ਦੀ ਸੂਚਨਾ ਮਿਲੀ ਸੀ। ਦੋ ਮੰਜ਼ਲਾਂ ਘਰ ਵਿਚ ਅੱਗ ਲੱਗਣ ਸਮੇਂ 6 ਪਰਿਵਾਰਕ ਮੈਂਬਰ ਸਨ,ਬੱਚੀ ਦੀ ਮਾਂ ਸੁਖਜੀਤ ਗਿੱਲ ਅਤੇ 17 ਸਾਲਾ ਭਰਾ ਰੋਹਨਪ੍ਰੀਤ ਗਿੱਲ ਇਸ ਸਮੇਂ ਹਸਪਤਾਲ ਵਿਚ ਹਨ। ਉਹ ਦੋਵੇਂ ਦੂਜੀ ਮੰਜ਼ਿਲ 'ਤੇ ਸਨ ਅਤੇ ਖਿੜਕੀ ਤੋੜ ਕੇ ਘਰ ਦੇ ਬਾਹਰਲੇ ਪਾਸੇ ਆਉਣ ਵਿਚ ਸਫਲ ਰਹੇ ਸਨ, ਜਿੱਥੋਂ ਫਾਇਰ ਫਾਈਟਰਜ਼ ਨੇ ਉਨ੍ਹਾਂ ਨੂੰ ਰੈਸਕਿਊ ਕੀਤਾ।

ਘਰ ਵਿਚ ਮੌਜੂਦ ਦੋ ਹੋਰ ਪਰਿਵਾਰ ਮੈਂਬਰ ਬੇਸਮੈਂਟ ਵਿਚ ਸਨ ਜੋ ਸੁਰੱਖਿਅਤ ਬਾਹਰ ਨਿਕਲਣ ਵਿਚ ਸਫਲ ਰਹੇ,ਜਦੋਂ ਕਿ ਸੰਨੀ ਗਿੱਲ ਦੀ ਅੰਦਰ ਹੀ ਮੌਤ ਹੋ ਗਈ ਅਤੇ ਗੰਭੀਰ ਜ਼ਖਮੀ ਹਰਗੁਣ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਸ਼ੁਰੂਆਤੀ ਜਾਂਚ ਵਿਚ ਪੁਲਿਸ ਨੇ ਇਸ ਨੂੰ ਗੈਰ-ਅਪਰਾਧਿਕ ਮਾਮਲਾ ਦੱਸਿਆ ਹੈ ਅਤੇ ਜਾਂਚ ਜਾਰੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link