12.61C Vancouver
ADS

Oct 21, 2024 7:54 PM - The Canadian Press

ਰਿਪੁਦਮਨ ਸਿੰਘ ਮਲਿਕ ਦੇ ਕਤਲਕਾਂਡ ਮਾਮਲੇ ’ਚ 2 ਮੁਲਜ਼ਮਾਂ ਨੇ ਸਵੀਕਾਰੇ ਦੋਸ਼

Share On
two-plead-guilty-in-b-c-to-murder-of-former-air-india-suspect-malik
The courthouse in New Westminster, B.C., confirmed the pleas from Tanner Fox and Jose Lopez in the 2022 shooting of Malik, who was acquitted in 2005 over the 1985 bombings that killed 331 people.

ਬੀ. ਸੀ. ਦੇ ਦੋ ਲੋਕਾਂ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲਕਾਂਡ ਵਿਚ ਦੂਜੇ ਦਰਜੇ ਦੇ ਕਤਲ ਦੇ ਦੋਸ਼ ਸਵੀਕਾਰ ਕਰ ਲਏ ਹਨ। ਮਲਿਕ ਦੀ 2022 ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਏਅਰ ਇੰਡੀਆ ਬੰਬ ਧਮਾਕੇ ਵਿਚ ਬਰੀ ਕੀਤੇ ਗਏ ਦੋ ਲੋਕਾਂ ਵਿਚੋਂ ਇੱਕ ਸਨ। ਟੈਨਰ ਫੌਕਸ ਅਤੇ ਜੋਸ ਲੋਪੇਜ਼ ਨੇ ਸੋਮਵਾਰ ਨੂੰ ਨਿਊ ਵੈਸਟਮਿੰਸਟਰ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕਰ ਦੋਸ਼ ਸਵੀਕਾਰ ਕੀਤੇ।

ਰਿਪੁਦਮਨ ਸਿੰਘ ਮਲਿਕ ਨੂੰ 14 ਜੁਲਾਈ 2022 ਦੀ ਸਵੇਰ ਨੂੰ ਸਰੀ ਵਿਚ ਉਨ੍ਹਾਂ ਦੇ ਪਰਿਵਾਰਕ ਕਾਰੋਬਾਰ ਦੇ ਬਾਹਰ ਕਈ ਗੋਲੀਆਂ ਮਾਰੀਆਂ ਗਈਆਂ ਸਨ।

ਗੌਰਤਲਬ ਹੈ ਕਿ 23 ਜੂਨ 1985 ਨੂੰ ਏਅਰ ਇੰਡੀਆ ਵਿਚ ਹੋਏ ਬੰਬ ਧਮਾਕੇ ਵਿਚ ਰਿਪੁਦਮਨ ਸਮੇਤ ਤਿੰਨ ਲੋਕ ਚਾਰਜ ਕੀਤੇ ਗਏ ਸਨ। ਇਸ ਧਮਾਕੇ ਵਿਚ 280 ਕੈਨੇਡੀਅਨਾਂ ਸਮੇਤ 329 ਲੋਕ ਮਾਰੇ ਗਏ ਸਨ। ਹਾਲਾਂਕਿ, ਕੈਨੇਡਾ ਦੀ ਸੁਪਰੀਮ ਕੋਰਟ ਨੇ ਰਿਪੁਦਮਨ ਨੂੰ ਸਾਲ 2005 ਵਿਚ ਸਾਜ਼ਿਸ਼ ਅਤੇ ਕਤਲ ਦੇ ਇਲਜ਼ਾਮਾਂ ਤੋਂ ਬਰੀ ਕਰ ਦਿੱਤਾ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link