8.09C Vancouver
ADS

Mar 31, 2022 11:15 PM - Connect News

ਵੈਨਕੂਵਰ 'ਚ ਵਾਪਰੇ 2 ਸਹੇਲੀਆਂ ਦੇ ਕਤਲ ਦੀ ਗੁੱਥੀ ਨਹੀਂ ਸੁਲਝਾ ਸਕੀ ਪੁਲਿਸ; ਸੈਕਸ ਵਰਕਰਸ ਦੇ ਕਤਲ ਦੇ ਮਾਮਲੇ ਕੋਲਡ ਕੇਸ ਵੈਬਸਾਈਟ 'ਤੇ ਪਹੁੰਚੇ

Share On
two-unsolved-murders-added-to-vpd-cold-cases-website
The unsolved murders of Lisa Gavin and Glenna “Dusty” Sowan have been added to the Vancouver Police Department’s cold case website, with hopes someone will come forward with information to solve the 34-year-old killings. (Photo - Vancouver Police)

ਵੈਨਕੂਵਰ ਪੁਲਿਸ ਨੇ ਅੱਜ ਸ਼ਹਿਰ 'ਚ ਹੋਏ 2 ਔਰਤਾਂ ਦੇ ਕਤਲ ਸੰਬੰਧਤ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਦੋਵਾਂ ਮਾਮਲਿਆਂ ਨੂੰ ਕੋਲਡ ਕੇਸ ਵੈਬਸਾਈਟ 'ਤੇ ਦਰਜ ਕਰ ਲਿਆ ਗਿਆ ਹੈ।

ਕਤਲ ਦੀਆਂ ਦੋਵੇਂ ਘਟਨਾਵਾਂ 3 ਦਹਾਕੇ ਤੋਂ ਵੀ ਵੱਧ ਸਮਾਂ ਪੁਰਾਣੀਆਂ ਹਨ।

ਪੁਲਿਸ ਨੇ ਅੱਜ ਜਾਣਕਾਰੀ ਸਾਂਝੀ ਕਰਦੇ ਹੋਏ ਆਸ ਜਾਹਿਰ ਕੀਤੀ ਹੈ ਕਿ ਕੋਈ ਇਨ੍ਹਾਂ 34 ਸਾਲ ਪੁਰਾਣੇ ਮਾਮਲਿਆਂ 'ਚ ਜਾਣਕਾਰੀ ਦੇਣ ਲਈ ਸਾਹਮਣੇ ਆਵੇਗਾ।

ਸਾਰਜੈਂਟ ਸਟੀਵ ਐਡੀਸਨ ਨੇ ਕਿਹਾ ਕਿ ਕਤਲ ਦਾ ਕੋਈ ਵੀ ਕੇਸ ਉਸ ਵੇਲੇ ਤਕ ਬੰਦ ਨਹੀਂ ਕੀਤਾ ਜਾਂਦਾ ਜਦ ਤਕ ਕਿ ਉਸ ਨੂੰ ਸੁਲਝਾ ਨਾ ਲਿਆ ਜਾਵੇ।

ਕਤਲ ਦੀਆਂ ਵਾਰਦਾਤਾਂ ਦੇ ਪੀੜਤਾਂ 'ਚ ਸ਼ਾਮਿਲ 2 ਔਰਤਾਂ ਦੀ ਪਛਾਣ ਗਲੈਨਾ ਸੌਵਨ ਅਤੇ ਲੀਜ਼ਾ ਗੈਵਿਨ ਵਜੋਂ ਹੋਈ ਹੈ।

ਜਾਣਕਾਰੀ ਦਿੱਤੀ ਗਈ ਕਿ ਦੋਵੇਂ ਔਰਤਾਂ ਦੋਸਤ ਸਨ ਅਤੇ ਦੋਵਾਂ ਦਾ ਕਤਲ 6 ਹਫਤਿਆਂ ਦੇ ਫਰਕ 'ਤੇ ਹੋਇਆ ਸੀ।

ਲੀਜ਼ਾ ਗੈਵਿਨ ਦਾ ਮ੍ਰਿਤ ਸ਼ਰੀਰ 13 ਅਗਸਤ 1988 ਨੂੰ ਨਾਈਟ ਸਟ੍ਰੀਟ ਅਤੇ ਈਸਟ 49 ਐਵੀਨਿਊ ਕੋਲ ਮਿਲਿਆ ਸੀ।

ਪੁਲਿਸ ਨੇ ਦੱਸਿਆ ਕਿ ਗਾਈਵੀਂ ਇੱਕ ਸੈਕਸ ਵਰਕਰ ਸੀ ਅਤੇ 12 ਅਗਸਤ ਦੀ ਰਾਤ ਆਪਣੇ ਦੋਸਤ ਦੇ ਅਪਾਰਟਮੈਂਟ ਤੋਂ ਨਿਕਲਦੇ ਹੋਏ ਉਸ ਨੇ ਆਖਿਆ ਸੀ ਕਿ ਉਹ ਇੱਕ ਘੰਟੇ 'ਚ ਵਾਪਿਸ ਪਰਤ ਆਵੇਗੀ।

ਗਲੈਨਾ ਸੌਵਨ ਬਾਰੇ ਦੱਸਿਆ ਗਿਆ ਕਿ ਉਹ ਵੀ ਇੱਕ ਸੈਕਸ ਵਰਕਰ ਸੀ ਅਤੇ ਉਸ ਦਾ ਮ੍ਰਿਤ ਸ਼ਰੀਰ 30 ਸਿਤੰਬਰ 1988 ਨੂੰ ਵੈਸਟ 24 ਐਵੀਨਿਊ ਅਤੇ ਵਿਲੋ ਸਟ੍ਰੀਟ 'ਚ ਝਾੜੀਆਂ ਵਾਲੇ ਇਲਾਕੇ 'ਚ ਮਿਲਿਆ ਸੀ।

ਸਾਰਜੈਂਟ ਸਟੀਵ ਐਡੀਸਨ ਨੇ ਦੱਸਿਆ ਕਿ ਸਾਲਾਂ ਤੋਂ ਜਾਂਚ ਅਧਿਕਾਰੀਆਂ ਨੇ ਸਬੂਤ ਇਕੱਤਰ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਕਾਤਲ ਪੁਲਿਸ ਦੇ ਹੱਥੇ ਨਹੀਂ ਚੜ੍ਹ ਸਕੇ।

ਪੁਲਿਸ ਨੇ ਦੋਵਾਂ ਪੀੜਤਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਜਾਣਕਾਰੀ ਹੋਵੇ ਤਾਂ ਸਾਂਝੀ ਕੀਤੀ ਜਾਵੇ।

ਪੁਲਿਸ ਵੱਲੋਂ ਜਾਰੀ ਜਾਣਕਾਰੀ ਪੜ੍ਹਨ ਲਈ ਲਿੰਕ ਕਲਿਕ ਕਰੋ:

https://vpd.ca/news/2022/03/31/two-unsolved-murders-added-to-vpd-cold-cases-website/

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link