12.91C Vancouver
ADS

Feb 23, 2022 10:36 PM - The Canadian Press

ਵੈਨਕੂਵਰ ਆਈਲੈਂਡ ਦੇ 2 ਨਿਊ ਡੈਮੋਕ੍ਰੈਟ ਮੈਂਬਰ ਪਾਰਲੀਅਮੈਂਟਸ ਦੇ ਦਫਤਰਾਂ 'ਚ ਹੋਈ ਤੋੜਭੰਨ

Share On
two-vancouver-island-new-democrat-mps-say-constituency-offices-vandalized
Two Vancouver Island New Democrat members of Parliament report their constituency offices have been vandalized. (Photo - Gord John/Twitter, Rachel Blaney/Twitter)

ਵੈਨਕੂਵਰ ਆਈਲੈਂਡ ਦੇ 2 ਨਿਊ ਡੈਮੋਕ੍ਰੈਟ ਮੈਂਬਰ ਪਾਰਲੀਅਮੈਂਟਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੰਸਟੀਟੁਐਂਸੀ ਦਫਤਰਾਂ ਨਾਲ ਤੋੜਭੰਨ ਕੀਤੀ ਗਈ ਹੈ।

ਨੌਰਥ ਆਈਲੈਂਡ ਪੌਵੈਲ ਰਿਵਰ ਐਮ.ਪੀ. ਰੇਚਲ ਬਲੇਨੀ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ ਜਿਸ 'ਚ ਖਿੜਕੀਆਂ 'ਤੇ ਇੱਕ ਗ੍ਰੈਫੀਟੀ ਬਣਾਇਆ ਵੇਖਿਆ ਜਾ ਸਕਦਾ ਹੈ।

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਕੋਰਟਨੀ ਐਲਬਰਨੀ ਐਮ.ਪੀ. ਗੌਰਡ ਜੌਨ ਦੇ ਪਾਰਕਸਵਿਲ ਦਫ਼ਤਰ ਦੀਆਂ 2 ਖਿੜਕੀਆਂ ਭੰਨ ਦਿੱਤੀਆਂ ਗਈਆਂ ਹਨ।

ਹਾਲਾਂਕਿ ਦੱਸਿਆ ਗਿਆ ਕਿ ਕੋਈ ਵਿਅਕਤੀ ਦਫ਼ਤਰ 'ਚ ਦਾਖਿਲ ਨਹੀਂ ਹੋਇਆ।

ਉਧਰ ਬਲੇਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੈਂਪਬੈਲ ਰਿਵਰ ਦੇ ਦਫ਼ਤਰ 'ਚ ਐਤਵਾਰ ਰਾਤ ਨੂੰ ਵਾਪਰੀ ਘਟਨਾ ਡਰਾਉਣੀ ਅਤੇ ਗੈਰਕਨੂੰਨੀ ਸੀ।

ਉਨ੍ਹਾਂ ਕਿਹਾ ਕਿ ਕਨੇਡੀਅਨ ਲੋਕ ਪੌਲੀਸੀ ਮਸਲਿਆਂ 'ਤੇ ਇਸ ਢੰਗ ਨਾਲ ਪ੍ਰਤੀਕਿਰਿਆ ਨਹੀਂ ਦਰਸ਼ਾਉਂਦੇ ਹਨ।

ਜੌਨ ਦਾ ਕਹਿਣਾ ਹੈ ਕਿ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦੇ ਸਟਾਫ਼ ਨੂੰ ਦਫ਼ਤਰ 'ਚ ਕਿਸੇ ਤਰ੍ਹਾਂ ਦੇ ਹਿੰਸਕ ਮਾਹੌਲ ਦਾ ਸਾਹਮਣਾ ਕਰਨਾ ਪਵੇ।

ਫਿਲਹਾਲ ਪੁਲਿਸ ਨੇ ਕਿਸੇ ਸ਼ੱਕੀ ਸੰਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link