19.48C Vancouver
ADS

Jul 28, 2021 6:52 PM -

ਯੂ.ਕੇ. ਨੇ ਕਨੇਡੀਅਨ ਯਾਤਰੀਆਂ ਨੂੰ ਨਹੀਂ ਦਿੱਤੀ ਕੁਆਰੰਟੀਨ ਨਿਯਮਾਂ ਤੋਂ ਰਾਹਤ

Share On
u-k-excludes-canadian-travellers-from-new-exception-to-quarantine-measures
Travellers arrive at Heathrow Airport in London, Sunday, Jan. 17, 2021. Fully vaccinated Canadian travellers have been left out of plans to ease quarantine restrictions for entry in the United Kingdom. THE CANADIAN PRESS/AP-Frank Augstein

ਪੂਰੀ ਤਰ੍ਹਾਂ ਵੈਕਸੀਨੇਟ ਹੋ ਚੁੱਕੇ ਕਨੇਡੀਅਨ ਯਾਤਰੀਆਂ ਨੂੰ ਉਸ ਸੂਚੀ ਵਿੱਚੋਂ ਬਾਹਰ ਰੱਖਿਆ ਗਿਆ ਹੈ ਜਿਸ ਵਿੱਚ ਉਹਨਾਂ ਮੁਲਕਾਂ ਦੇ ਨਾਂ ਸ਼ਾਮਲ ਹਨ ਜਿਨ੍ਹਾਂ ਨੂੰ ਯੂ.ਕੇ. ਵੱਲੋਂ ਕੁਆਰਨਟੀਨ ਸ਼ਰਤਾਂ ਤੋਂ ਰਾਹਤ ਦਿੱਤੀ ਜਾ ਰਹੀ ਹੈ।

ਯੂ.ਕੇ. ਨੇ ਅੱਜ ਐਲਾਨ ਕੀਤਾ ਕਿ ਅਮਰੀਕਾ ਜਾਂ ਯੂਰਪ ਵਿੱਚ ਪੂਰੀ ਤਰ੍ਹਾਂ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਨੂੰ ਯੂ.ਕੇ. ਪਹੁੰਚਣ 'ਤੇ ਕੁਆਰੰਟੀਨ ਨਹੀਂ ਕਰਨਾ ਪਵੇਗਾ।

ਇਹ ਤਬਦੀਲੀਆਂ 2 ਅਗਸਤ ਨੂੰ ਸਵੇਰ 4 ਵਜੇ 'ਤੋਂ ਲਾਗੂ ਹੋਣ ਜਾ ਰਹੀਆਂ ਹਨ।

ਬ੍ਰਿਟਿਸ਼ ਸਰਕਾਰ ਨੇ ਕੋਈ ਕਾਰਨ ਨਹੀਂ ਦੱਸਿਆ ਕਿ ਕੈਨੇਡਾ ਨੂੰ ਨਵੀਆਂ ਕੁਆਰੰਟੀਨ ਰਾਹਤਾਂ ਦੀ ਸੂਚੀ ਵਿੱਚ ਸ਼ਾਮਲ ਕਿਉਂ ਨਹੀਂ ਕੀਤਾ ਗਿਆ।

ਜਿਨ੍ਹਾਂ ਮੁਲਕਾਂ ਨੂੰ ਇਹ ਰਾਹਤ ਦਿੱਤੀ ਜਾ ਰਹੀ ਹੈ ਉਹਨਾਂ ਵਿੱਚ ਯੂਰਪੀਅਨ ਯੂਨੀਅਨ ਦੇ ਮੈਂਬਰ ਦੇਸ਼, ਯੂਰਪੀਅਨ ਫ਼੍ਰੀ ਟ੍ਰੇਡ ਸਮਝੌਤੇ ਦੇ ਮੈਂਬਰ ਅਤੇ ਐਂਡੋਰਾ, ਮੋਨਾਕੋ ਅਤੇ ਵੈਟੀਕਨ ਸਿਟੀ ਵਰਗੇ ਦੇਸ਼ ਸ਼ਾਮਲ ਹਨ। ਇਸ ਸੂਚੀ ਵਿੱਚ ਅਮਰੀਕਾ ਵੀ ਸ਼ਾਮਲ ਹੈ।

ਬ੍ਰਿਟਿਸ਼ ਟਰਾਂਸਪੋਰਟ ਸਕੱਤਰ ਗ੍ਰਾਂਟ ਸ਼ੈਪਸ ਨੇ ਕਿਹਾ ਕਿ ਇਹ ਰਾਹਤਾਂ ਪਰਿਵਾਰਕ ਮੈਂਬਰਾਂ ਨੂੰ ਇੱਕ ਦੂਜੇ ਨੂੰ ਮਿਲਣ ਵਿੱਚ ਮਦਦ ਕਰਨ ਅਤੇ ਕਾਰੋਬਾਰਾਂ ਨੂੰ ਵੱਧ ਵਪਾਰ ਤੋਂ ਲਾਭ ਉਠਾਉਣ ਵਿੱਚ ਮਦਦ ਕਰਨ ਲਈ ਲਿਆਂਦੀਆਂ ਜਾ ਰਹੀਆਂ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link