11.93C Vancouver
ADS

Jun 2, 2021 3:41 PM -

ਯੂ.ਐਨ. ਵੱਲੋਂ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ ਇੰਡੀਜਨਸ ਬੱਚਿਆਂ ਦੀਆਂ ਮੌਤਾਂ ਦੇ ਸੰਬੰਧ ਵਿੱਚ ਜਾਂਚ ਦੀ ਮੰਗ

Share On
u-n-seeks-full-probe-into-death-of-indigenous-students-at-residential-schools
The former Kamloops Indian Residential School is seen on Tk’emlups te Secwépemc First Nation in Kamloops, B.C. on Thursday, May 27, 2021. THE CANADIAN PRESS/Andrew Snucins

'ਦ ਯੂਨਾਇਟਿਡ ਨੇਸ਼ਨਜ਼ ਹਯੂਮਨ ਰਾਈਟਜ਼ ਔਫਿਸ' ਵੱਲੋਂ ਕੈਨੇਡਾ ਦੀਆਂ ਹਰ ਪੱਧਰ ਦੀਆਂ ਸਰਕਾਰਾਂ ਤੋਂ ਰੈਜ਼ੀਡੈਂਸ਼ੀਅਲ ਸਕੂਲਾਂ ਵਿੱਚ ਇੰਡੀਜਨਸ ਬੱਚਿਆਂ ਦੀਆਂ ਮੌਤਾਂ ਦੇ ਸੰਬੰਧ ਵਿੱਚ ਜਾਂਚ ਦੇ ਕਦਮਾਂ ਵਿੱਚ ਵਾਧੇ ਦੀ ਮੰਗ ਕੀਤੀ ਜਾ ਰਹੀ ਹੈ।

ਹਯੂਮਨ ਰਾਈਟਜ਼ ਔਫਿਸ ਦੀ ਬੁਲਾਰੀ ਦਾ ਕਿਹਣਾ ਹੈ ਕਿ ਕੈਮਲੂਪਸ ਵਿੱਚ ਦਫ਼ਨਾਏ ਗਏ 215 ਬੱਚਿਆਂ ਦੇ ਸਬੂਤ ਮਿਲਣਾ "ਬੇਹੱਦ ਹੈਰਾਨੀਜਨਕ ਅਤੇ ਪੁਰਾਣੇ ਦਰਦਨਾਕ ਜ਼ਖ਼ਮਾਂ" ਨੂੰ ਦੁਬਾਰਾ ਖੋਲਣ ਵਾਲੀ ਵਾਰਦਾਤ ਹੈ।

ਮਾਰਤਾ ਹਰਟੇਡੋ ਮੁਤਾਬਕ ਕੈਨੇਡਾ ਨੂੰ ਤੁਰੰਤ ਅਤੇ ਨਿਪੁੰਨਤਾ ਨਾਲ ਮੌਤਾਂ ਦੀ ਜਾਂਚ ਅਤੇ ਅਜੇਹੀਆਂ ਹੋਰ ਕਬਰਾਂ ਦੀ ਖੋਜ ਕਰਨੀ ਚਾਹੀਦੀ ਹੈ।

ਉਸ ਦਾ ਕਹਿਣਾ ਹੈ ਕਿ ਰਾਹਤ ਤਾਂ ਹੀ ਸੰਭਵ ਹੈ ਜਦੋਂ ਪਰਿਵਾਰਾਂ ਅਤੇ ਇੰਡੀਨਜਨਸ ਭਾਈਚਾਰਿਆਂ ਨੂੰ ਗੁੰਮ ਹੋਏ ਬੱਚਿਆਂ ਬਾਰੇ ਦਸਤਾਵੇਜ਼ਾਂ ਤੱਕ ਪਹੁੰਚ ਦਿੱਤੀ ਜਾਂਦੀ ਹੈ ਜਾਂ ਮ੍ਰਿਤਕ ਬੱਚਿਆਂ ਦੇ ਸਰੀਰ ਦੀ ਸਹੀ ਪਛਾਣ ਕੀਤੀ ਜਾਂਦੀ ਹੈ।

ਹਰਟੇਡੋ ਅਨੁਸਾਰ ਪੀੜਤ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਅਤੇ ਅਧਿਕਾਰਤ ਮੁਆਫ਼ੀ 'ਤੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ "ਕੈਨੇਡਾ ਦਾ ਕਸੂਰ ਹੈ" ਕਿ ਜ਼ਬਰਦਸਤੀ ਰੈਜ਼ੀਡੈਂਸ਼ੀਅਲ ਸਕੂਲਾਂ ਨੂੰ ਭੇਜੇ ਗਏ ਬੱਚੇ ਮਾਪੇ, ਬਜ਼ੁਰਗ ਅਤੇ ਭਾਈਚਾਰੇ ਦੇ ਆਗੂ ਨਹੀਂ ਬਣ ਸਕੇ ਜੋ ਉਹ ਬਣਨੇ ਚਾਹੀਦੇ ਸਨ।

ਇੰਡੀਜਨਸ ਸਰਵਿਸਜ਼ ਮਿਨਿਸਟਰ ਮਾਰਕ ਮਿਲਰ ਅਤੇ ਕਰਾਉਨ-ਇੰਡੀਜਨਸ ਰਿਲੇਸ਼ਨਜ਼ ਮਿਨਿਸਟਰ ਕੈਰੋਲਿਨ ਬੈਨਏਟ ਨੇ ਅੱਜ ਦੇਸ਼ ਭਰ ਵਿੱਚ ਦਫ਼ਨ ਬੱਚਿਆਂ ਦੀ ਵਧੇਰੇ ਜਾਂਚ ਲਈ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾਣ ਵਾਲੇ $27 ਮਿਲੀਅਨ ਦੇ ਵੇਰਵੇ ਸਾਂਝੇ ਕੀਤੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link