17.44C Vancouver
ADS

Dec 17, 2025 3:02 PM - Connect Newsroom - Ramandeep Kaur with files from The Canadian Press

ਅਮਰੀਕਾ ਨੇ ਸੱਤ ਹੋਰ ਦੇਸ਼ਾਂ 'ਤੇ ਯਾਤਰਾ ਪਾਬੰਦੀ ਦਾ ਕੀਤਾ ਐਲਾਨ

Share On
u-s-announces-expanded-travel-ban-covering-seven-more-countries
The White House in Washington, D.C., where new travel restrictions were announced on Tuesday. (Photo: The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੰਗਲਵਾਰ ਨੂੰ ਸੱਤ ਹੋਰ ਦੇਸ਼ਾਂ ਦੇ ਲੋਕਾਂ 'ਤੇ ਅਮਰੀਕਾ ਵਿੱਚ ਯਾਤਰਾ ਕਰਨ 'ਤੇ ਪੂਰਨ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਊਸ ਵੱਲੋਂ ਜਾਰੀ ਪੱਤਰ ਮੁਤਾਬਕ ਹੁਣ ਫਲਸਤੀਨ, ਬੁਰਕੀਨਾ ਫਾਸੋ, ਮਾਲੀ, ਨਾਈਜਰ, ਦੱਖਣੀ ਸੁਡਾਨ ਅਤੇ ਸੀਰੀਆ 'ਤੇ ਪੂਰੀ ਤਰ੍ਹਾਂ ਯਾਤਰਾ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ 15 ਹੋਰ ਦੇਸ਼ਾਂ 'ਤੇ ਅੰਸ਼ਕ ਪਾਬੰਦੀ ਦਾ ਵੀ ਐਲਾਨ ਕੀਤਾ ਗਿਆ ਹੈ।

ਅਮਰੀਕਾ ਵੱਲੋਂ ਯਾਤਰਾ 'ਤੇ ਲਗਾਈਆਂ ਗਈਆਂ ਪੂਰਨ ਅਤੇ ਅੰਸ਼ਕ ਪਾਬੰਦੀਆਂ ਵਾਲੇ ਦੇਸ਼ਾਂ ਦੀ ਹੁਣ ਕੁੱਲ ਗਿਣਤੀ 39 ਹੋ ਗਈ ਹੈ। ਇਹ ਕਦਮ ਰਾਸ਼ਟਰੀ ਸੁਰੱਖਿਆ, ਜਨਤਕ ਸੁਰੱਖਿਆ ਵਰਗੇ ਕਈ ਮੁੱਦਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਚੁੱਕਿਆ ਗਿਆ ਹੈ। ਇਹ ਨਵੀਆਂ ਪਾਬੰਦੀਆਂ 1 ਜਨਵਰੀ ਤੋਂ ਲਾਗੂ ਹੋਣਗੀਆਂ। ਇਸ ਨੀਤੀ ਵਿੱਚ ਸਥਾਈ ਨਿਵਾਸੀਆਂ, ਡਿਪਲੋਮੈਟਾਂ ਅਤੇ ਐਥਲੀਟਾਂ ਨੂੰ ਛੋਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਤੁਰਕਮੇਨਿਸਤਾਨ ਤੋਂ ਗੈਰ-ਪ੍ਰਵਾਸੀ ਵੀਜ਼ਾ ਪਾਬੰਦੀ ਹਟਾ ਦਿੱਤੀ ਗਈ ਹੈ ਪਰ ਪ੍ਰਵਾਸੀ ਵੀਜ਼ਾ 'ਤੇ ਪਾਬੰਦੀ ਲਾਗੂ ਰਹੇਗੀ। ਜ਼ਿਕਰਯੋਗ ਹੈ ਕਿ ਇਹ ਫੈਸਲਾ ਪਿਛਲੇ ਮਹੀਨੇ ਵ੍ਹਾਈਟ ਹਾਊਸ ਨੇੜੇ ਇੱਕ ਅਫਗਾਨ ਸ਼ਰਨਾਰਥੀ ਵੱਲੋਂ ਨੈਸ਼ਨਲ ਗਾਰਡ ਫੌਜੀਆਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਗਿਆ।

Latest news

burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
canadas-population-declines-slightly-in-first-quarter-of-2026-as-non-permanent-resident-numbers-fall
Punjabi

2026 ਦੀ ਪਹਿਲੀ ਤਿਮਾਹੀ ਵਿੱਚ ਕੈਨੇਡਾ ਦੀ ਆਬਾਦੀ ਵਿੱਚ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਸਰਕਾਰ ਵਲੋਂ ਗੈਰ-ਸਥਾਈ ਨਿਵਾਸੀਆਂ ਦੀ ਗਿਣਤੀ ਵਿਚ ਕੀਤੀ ਗਈ ਕਮੀ ਸਦਕਾ ਇਸ ਸਾਲ ਦੇ ਪਹਿਲੇ ਤਿਮਾਹੀ ਵਿਚ ਦੇਸ਼ ਦੀ ਆਬਾਦੀ ਵਿਚ 0.1 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ। ਸਟੈਟਿਸਟਿਕਸ ਵਿਭਾਗ ਨੇ 1 ਅਪ੍ਰੈਲ ਤੱਕ ਕੈਨੇਡਾ ਦੀ population ਲਗਭਗ 41.4 ਮਿਲੀਅਨ ਹੋਣ ਦਾ ਅਨੁਮਾਨ ਲਗਾਇਆ ਹੈ, ਜੋ ਕਿ ਇਸ ਤੋਂ ਪਿਛਲੇ ਤਿਮਾਹੀ ਦੇ ਮੁਕਾਬਲੇ 55,025 ਲੋਕਾਂ ਦੀ ਗਿਰਾਵਟ ਹੈ ਪਰ ਏਜੰਸੀ ਨੇ ਕਿਹਾ ਕਿ ਉਸ ਦਾ ਅਨੁਮਾਨ ਅਜੇ ਸ਼ੁਰੂਆਤੀ ਹੈ ਅਤੇ ਸਤੰਬਰ ਵਿਚ ਨਵਾਂ ਡੇਟਾ ਅਪਡੇਟ ਕੀਤਾ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link