13.94C Vancouver
ADS

Sep 28, 2020 8:41 PM -

ਡਬਲਯੂ.ਟੀ.ਓ. 'ਚ ਸੌਫਟਵੁੱਡ ਲੰਬਰ ਡੀਊਟੀਜ਼ ਬਾਬਤ ਅਪੀਲ ਕਰਨ ਦਾ ਅਮਰੀਕਾ ਦਾ ਫੈਸਲਾ ਹੈ ਉਲਝਾਉਣ ਵਾਲਾ: ਮੈਰੀ ਇੰਗ

Share On
u-s-appeals-softwood-ruling-to-wto-appeals-body-the-u-s-has-rendered-inoperative
Minister of Small Business, Export Promotion and International Trade Mary Ng takes part in a press conference on the second day of the Liberal cabinet retreat in Ottawa on Tuesday, Sept. 15, 2020. THE CANADIAN PRESS/Sean Kilpatrick

ਇਨਟਰਨੈਸ਼ਨਲ ਟਰੇਡ ਮਿਨਿਸਟਰ ਮੈਰੀ ਇੰਗ ਦਾ ਕਹਿਣਾ ਹੈ ਕਿ ਉਹ ਕਾਫੀ ਨਿਰਾਸ਼ ਹਨ ਕਿ ਸੌਫ਼ਟਵੁੱਡ ਲੰਬਰ ਡੀਊਟੀਜ਼ ਉੱਤੇ ਅਮਰੀਕਾ ਨੇ ਵਰਲਡ ਟਰੇਡ ਔਰਗੇਨਾਈਜ਼ੇਸ਼ਨ ਦੀ ਰੂਲਿੰਗ ਖਿਲਾਫ਼ ਅਪੀਲ ਕਰਨ ਦਾ ਫੈਸਲਾ ਲਿਆ ਹੈ।

ਉਨ੍ਹਾਂ ਦਾ ਕਹਿਣਾ ਹੈ ਅਮਰੀਕਾ ਇਹ ਗੱਲ ਨਾਮੁਮਕਿਨ ਬਣਾ ਰਿਹਾ ਹੈ ਕਿ ਅਪੀਲ ਸੁਣੀ ਵੀ ਜਾਵੇ।

ਜ਼ਿਕਰਯੋਗ ਹੈ ਕਿ ਅਗਸਤ ਵਿਚ ਵਰਲਡ ਟਰੇਡ ਔਰਗੇਨਾਈਜ਼ੇਸ਼ਨ ਨੇ ਫੈਸਲਾ ਦਿੱਤਾ ਸੀ ਕੈਨੇਡੀਅਨ ਸੌਫਟਵੁੱਡ 'ਤੇ ਅਮਰੀਕਾ ਦੀਆਂ ਇਮਪੋਰਟ ਡੀਊਟੀਜ਼, ਕੌਮਾਂਤਰੀ ਟਰੇਡਿੰਗ ਨਿਯਮਾਂ ਦੀ ਉਲੰਘਣਾ ਕਰਦੀਆਂ ਹਨ। ਇਸ ਵਿਚ ਕਿਹਾ ਗਿਆ ਸੀ ਕਿ ਅਮਰੀਕਾ ਇਹ ਗੱਲ ਸਾਬਿਤ ਨਹੀਂ ਕਰ ਸਕਿਆ ਹੈ ਕਿ ਕੈਨੇਡਾ ਵੱਲੋਂ ਆਪਣੀ ਸਰਕਾਰੀ ਜ਼ਮੀਨ ਤੋਂ ਆ ਰਹੀ ਲੰਬਰ ਲਈ ਘੱਟ ਕੀਮਤ ਲੈਕੇ ਇਸ ਨੂੰ ਗਲਤ ਤਰੀਕੇ ਦੇ ਨਾਲ ਸਬਸੀਡਾਇਜ਼ ਕੀਤਾ ਜਾ ਰਿਹਾ ਹੈ।

ਇੰਗ ਦਾ ਕਹਿਣਾ ਹੈ ਕਿ ਅਪੀਲ ਕਰਨ ਦਾ ਅਮਰੀਕਾ ਦਾ ਫੈਸਲਾ ਉਲਝਾਉਣ ਵਾਲਾ ਹੈ ਕਿਉਂਕਿ ਪਹਿਲਾਂ ਇਸ ਸਾਲ ਦੌਰਾਨ ਅਮਰੀਕਾ ਨੇ ਵਰਲਡ ਟਰੇਡ ਔਰਗੇਨਾਈਜ਼ੇਸ਼ਨ ਅਪੀਲ ਬੌਡੀ ਦੀ ਲੋੜ 'ਤੇ ਸਵਾਲ ਚੁੱਕੇ ਸਨ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link