17.22C Vancouver
ADS

May 29, 2025 2:12 PM - The Canadian Press

ਅਮਰੀਕੀ ਸੰਘੀ ਅਦਾਲਤ ਨੇ ਟਰੰਪ ਟੈਰਿਫ ਦੇ ਖਿਲਾਫ ਸੁਣਾਇਆ ਫੈਸਲਾ

Share On
u-s-federal-court-rules-against-trump-tariffs
The U.S. Court of International Trade decision said Trump does not have the authority to wield tariffs on nearly every country through the use of the International Economic Emergency Powers Act of 1977.(Photo: The Canadian Press)

ਅਮਰੀਕਾ ਦੀ ਇੰਟਰਨੈਸ਼ਨਲ ਟਰੇਡ ਕੋਰਟ ਨੇ ਟਰੰਪ ਵਲੋਂ ਕੈਨੇਡਾ ਅਤੇ ਬਾਕੀ ਦੁਨੀਆ 'ਤੇ ਲਗਾਏ ਗਏ ਭਾਰੀ ਟੈਰਿਫ ਨੂੰ ਰੋਕ ਦਿੱਤਾ ਹੈ। ਕੋਰਟ ਨੇ ਬੁੱਧਵਾਰ ਸ਼ਾਮ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਾਸ਼ਟਰਪਤੀ ਟਰੰਪ ਨੇ ਐਮਰਜੈਂਸੀ-ਪਾਵਰ ਲਾਅ ਦੇ ਦਾਇਰੇ ਤੋਂ ਬਾਹਰ ਜਾ ਕੇ ਆਪਣੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਤਿੰਨ ਜੱਜਾਂ ਦੇ ਪੈਨਲ ਨੇ ਕਿਹਾ ਕਿ ਅਮਰੀਕਾ ਦਾ ਸੰਵਿਧਾਨ ਸੰਸਦ ਨੂੰ ਦੂਜੇ ਦੇਸ਼ਾਂ ਨਾਲ ਸਿਰਫ ਵਪਾਰ ਨੂੰ ਰੈਗੂਲੇਟ ਕਰਨ ਦਾ ਵਿਸ਼ੇਸ਼ ਅਧਿਕਾਰ ਦਿੰਦਾ ਹੈ,ਇਸ ਦਾ ਮਤਲਬ ਇਹ ਨਹੀਂ ਕਿ ਰਾਸ਼ਟਰਪਤੀ ਅਰਥਵਿਵਸਥਾ ਦਾ ਹਵਾਲਾ ਦੇ ਕੇ ਆਪਣੀਆਂ ਐਮਰਜੈਂਸੀ-ਪਾਵਰ ਨਾਲ ਕੁਝ ਵੀ ਕਰਨ।

ਗੌਰਤਲਬ ਹੈ ਕਿ ਟਰੰਪ ਨੇ ਇਸ ਸਾਲ ਦੇ ਸ਼ੁਰੂ ਵਿਚ ਕੈਨੇਡਾ ਤੇ ਮੈਕਸੀਕੋ 'ਤੇ ਟੈਰਿਫ ਨੂੰ ਜਾਇਜ਼ ਠਹਿਰਾਉਣ ਲਈ ਫੈਂਟਾਨਿਲ 'ਤੇ ਰਾਸ਼ਟਰੀ ਐਮਰਜੈਂਸੀ ਦਾ ਐਲਾਨ ਕੀਤਾ ਸੀ, 2 ਅਪ੍ਰੈਲ ਨੂੰ ਉਨ੍ਹਾਂ ਬਾਕੀ ਮੁਲਕਾਂ 'ਤੇ ਪਰਸਪਰ ਟੈਰਿਫ ਦੀ ਘੋਸ਼ਣਾ ਕੀਤੀ ਸੀ,ਜਿਸ ਨੂੰ ਬਾਅਦ ਵਿਚ ਜੁਲਾਈ ਤੱਕ ਰੋਕ ਦਿੱਤਾ ਸੀ। ਇਹ ਦੋਵੇਂ ਐਮਰਜੈਂਸੀ 1977 ਦੇ ਅੰਤਰਰਾਸ਼ਟਰੀ ਐਮਰਜੈਂਸੀ ਆਰਥਿਕ ਸ਼ਕਤੀ ਐਕਟ ਤਹਿਤ ਘੋਸ਼ਿਤ ਕੀਤੀਆਂ ਗਈਆਂ ਸਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link