14.21C Vancouver
ADS

Feb 12, 2026 12:06 PM - Connect Newsroom - Ramandeep Kaur with files from The Canadian Press

ਕੈਨੇਡਾ 'ਤੇ ਟਰੰਪ ਵਲੋਂ ਲਗਾਏ ਟੈਰਿਫ ਖਿਲਾਫ ਅਮਰੀਕੀ ਸਦਨ ਵਿੱਚ ਮਤਾ ਪਾਸ

Share On
u-s-house-debates-resolution-to-roll-back-trumps-fentanyl-related-tariffs-on-canada
The U.S. Capitol is seen in Washington, D.C., where lawmakers are debating tariffs on Canadian imports. (Photo: The Canadian Press)

ਕੈਨੇਡਾ ਅਤੇ ਅਮਰੀਕਾ ਵਿਚਕਾਰ ਵਪਾਰ ਵਿਵਾਦ ਵਿਚਾਲੇ ਯੂ.ਐਸ.ਹਾਊਸ ਔਫ ਰੀਪਰਸੈਂਟੇਟਿਵਸ ਨੇ ਬੁੱਧਵਾਰ ਨੂੰ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਔਟਵਾ'ਤੇ ਲਗਾਏ ਗਏ ਟੈਰਿਫ ਨੂੰ ਰੱਦ ਕਰਨ ਲਈ ਇੱਕ ਇਤਿਹਾਸਕ ਵੋਟਿੰਗ ਕੀਤੀ। ਇਸ ਮਤੇ ਦੇ ਪੱਖ ਵਿਚ 219 ਅਤੇ ਵਿਰੋਧ ਵਿਚ 211 ਵੋਟਾਂ ਪਈਆਂ। ਖਾਸ ਗੱਲ ਇਹ ਰਹੀ ਕਿ 6 ਰਿਪਬਲਿਕਨ ਨੇ ਪਾਰਟੀ ਲਾਈਨ ਤੋਂ ਬਾਹਰ ਜਾ ਕੇ ਡੈਮੋਕ੍ਰੇਟ ਦਾ ਸਾਥ ਦਿੱਤਾ,ਜੋ ਕਿ ਵ੍ਹਾਈਟ ਹਾਊਸ ਦੀ ਵਪਾਰਕ ਨੀਤੀ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਰਿਪਬਲਿਕਨ ਪਾਰਟੀ ਦੇ ਇਹ ਮੈਂਬਰਸ ਨੇਬਰਾਸਕਾ, ਪੈਨਸਿਲਵੇਨੀਆ, ਕੋਲੋਰਾਡੋ, ਕੈਲੀਫੋਰਨੀਆ, ਕੈਂਟਕੀ ਅਤੇ ਵਾਸ਼ਿੰਗਟਨ ਨਾਲ ਸਬੰਧਤ ਹਨ। ਟਰੰਪ ਨੇ ਬਗਾਵਤ ਕਰਨ ਵਾਲੇ ਮੈਂਬਰਾਂ ਨੂੰ ਚੋਣਾਂ ਵਿਚ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਹੈ। ਡੈਮੋਕ੍ਰੇਟ ਮੈਂਬਰ ਗ੍ਰੈਗਰੀ ਮੀਕਸ ਜਿਹਨਾਂ ਨੇ ਇਹ ਬਿੱਲ ਪੇਸ਼ ਕੀਤਾ, ਉਨ੍ਹਾਂ ਕਿਹਾ ਕਿ ਇਹ ਟੈਰਿਫ ਇੱਕ ਬਨਾਵਟੀ ਐਮਰਜੈਂਸੀ 'ਤੇ ਅਧਾਰਤ ਹਨ ਅਤੇ ਇਸ ਨਾਲ ਅਮਰੀਕੀ ਪਰਿਵਾਰਾਂ 'ਤੇ ਮਹਿੰਗਾਈ ਦਾ ਬੋਝ ਪੈ ਰਿਹਾ ਹੈ, ਉਹਨਾਂ ਸਾਫ ਕੀਤਾ ਕਿ ਕੈਨੇਡਾ ਕੋਈ ਖ਼ਤਰਾ ਨਹੀਂ ਹੈ ਬਲਕਿ ਸਾਡਾ ਦੋਸਤ ਅਤੇ ਸਾਡਾ ਸਹਿਯੋਗੀ ਹੈ। ​ਇਹ ਮਤਾ ਹੁਣ ਅਮਰੀਕੀ ਸੈਨੇਟ ਕੋਲ ਜਾਵੇਗਾ।

ਹਾਲਾਂਕਿ, ਟਰੰਪ ਕੋਲ ਇਸ ਨੂੰ ਰੱਦ ਕਰਨ ਦੀ ਪਾਵਰ ਹੈ। ਗੌਰਤਲਬ ਹੈ ਕਿ ਟਰੰਪ ਵਲੋਂ ਰਾਸ਼ਟਰੀ ਐਮਰਜੈਂਸੀ ਦੇ ਨਾਂ 'ਤੇ ਥੋਪੇ ਗਏ ਸਾਰੇ ਟੈਰਿਫਸ ਦਾ ਮਾਮਲਾ ਸੁਪੀਰਮ ਕੋਰਟ ਵਿਚ ਵੀ ਹੈ, ਜਿਸ 'ਤੇ ਫੈਸਲਾ 20 ਫਰਵਰੀ ਤੱਕ ਆ ਸਕਦਾ ਹੈ। ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਇਸ 'ਤੇ ਸਭ ਤੋਂ ਪਹਿਲਾਂ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਇਹ ਸਵਾਗਤਯੋਗ ਕਦਮ ਹੈ, ਸਾਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link