9.34C Vancouver
ADS

Sep 29, 2026 12:40 PM - Connect Newsroom - Ramandeep Kaur with files from The Canadian Press

ਕੈਨੇਡੀਅਨ ਸ਼ਰਾਬ, ਡੇਅਰੀ ਉਤਪਾਦਾਂ ਤੇ ਮੋਟਰਸਾਈਕਲਾਂ 'ਤੇ ਅਮਰੀਕੀ ਪਾਬੰਦੀ ਲਾਗੂ

Share On
u-s-import-ban-on-canadian-alcohol-dairy-products-and-motorcycles-takes-effect
U.S. import ban on Canadian alcohol, dairy products and motorcycles takes effect. (Photo: The Canadian Press)

ਕੈਨੇਡੀਅਨ ਬੀਅਰ, ਵਾਈਨ ਅਤੇ ਵਿਸਕੀ ਅਤੇ ਕੁਝ ਡੇਅਰੀ ਉਤਪਾਦ ਸਮੇਤ ਮੋਟਰਸਾਈਕਲ 'ਤੇ ਅਮਰੀਕੀ ਪਾਬੰਦੀ ਮੰਗਲਵਾਰ ਤੋਂ ਲਾਗੂ ਹੋ ਗਈ ਹੈ। ਇਸ ਨਾਲ ਹਾਲਾਂਕਿ, ਰਾਸ਼ਟਰੀ ਅਰਥਵਿਵਸਥਾ ਨੂੰ ਕੋਈ ਵੱਡਾ ਫਰਕ ਪੈਣ ਦੀ ਉਮੀਦ ਨਹੀਂ ਹੈ। ਇਸ ਵਿਚਕਾਰ ਰਾਸ਼ਟਰਪਤੀ ਡੌਨਲਡ ਟਰੰਪ ਨੇ ਕੈਨੇਡੀਅਨ ਅਧਿਕਾਰੀ ਨਾਲ ਜਲਦ ਰਾਬਤਾ ਹੋਣ ਦੀ ਸੰਭਾਵਨਾ ਜਤਾਈ ਹੈ।

ਉਨ੍ਹਾਂ ਇੰਪੋਟ ਬੈਨ ਲਾਗੂ ਹੋਣ ਤੋਂ ਕੁਝ ਘੰਟੇ ਪਹਿਲਾਂ ਵ੍ਹਾਈਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡਾ ਆਉਣ ਵਾਲੇ ਤਿੰਨ ਤੋਂ ਚਾਰ ਹਫ਼ਤਿਆਂ ਵਿਚ ਵਪਾਰਕ ਸਮਝੌਤੇ ਲਈ ਖ਼ੁਦ ਅਮਰੀਕਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੈਨੇਡੀਅਨ ਅਧਿਕਾਰੀ ਗੱਲਬਾਤ ਦੀ ਮੇਜ਼ 'ਤੇ ਆ ਕੇ sorry ਫੀਲ ਕਰਨਗੇ ਕਿਉਂਕਿ ਕੈਨੇਡਾ ਨੇ ਅਮਰੀਕਾ ਨਾਲ ਲੰਬੇ ਸਮੇਂ ਤੋਂ ਮਾੜਾ ਸਲੂਕ ਕੀਤਾ ਹੈ ਪਰ ਇੱਕ ਨਿਰਪੱਖ ਡੀਲ ਸਿਰੇ ਚੜ੍ਹਨ ਦੀ ਉਮੀਦ ਹੈ।

ਇਸ ਦੌਰਾਨ ਟਰੰਪ ਨੇ ਕੈਨੇਡੀਅਨ ਖੇਤੀਬਾੜੀ ਟੈਰਿਫਸ ਬਾਰੇ ਆਪਣੇ ਪੁਰਾਣੇ ਇਤਰਾਜ਼ਾਂ ਨੂੰ ਦੁਹਰਾਇਆ ਅਤੇ ਇਮੀਗ੍ਰੇਸ਼ਨ ਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਕੈਨੇਡਾ ਵਲੋਂ ਬਿਨਾਂ ਜਾਂਚ-ਪੜਤਾਲ ਦੇ ਲੋਕਾਂ ਨੂੰ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਟਰੰਪ ਦੇ ਸੀਨੀਅਰ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਕੈਨੇਡਾ ਸਰਕਾਰ ਨੂੰ ਬੇਹੱਦ ਅੜੀਅਲ ਕਰਾਰ ਦਿੱਤਾ।

ਨਵਾਰੋ ਨੇ ਇਹ ਦੋਸ਼ ਵੀ ਲਾਇਆ ਕਿ ਕਾਰਨੀ ਸਰਕਾਰ ਚੀਨ ਨਾਲ ਨਜ਼ਦੀਕੀਆਂ ਵਧਾ ਰਹੀ ਹੈ, ਜਦੋਂ ਕਿ ਦੂਜੇ ਪਾਸੇ ਹਾਲ ਹੀ ਵਿਚ ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦਾ ਖੁਦ ਵਾਸ਼ਿੰਗਟਨ ਫੇਰੀ ਦੌਰਾਨ ਸਵਾਗਤ ਕੀਤਾ ਸੀ।

Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link