20.24C Vancouver
ADS

Mar 6, 2024 1:28 PM - The Canadian Press

ਨੈਸ਼ਵਿਲ ਜਹਾਜ਼ ਹਾਦਸੇ ਵਿੱਚ ਪੰਜ ਕੈਨੇਡੀਅਨਾਂ ਦੀ ਮੌਤ

Share On
u-s-officials-investigating-after-five-canadians-killed-in-nashville-plane-crash
A single-engine plane crashed alongside a highway west of downtown Nashville on Monday, killing all five people aboard.(Photo: The Canadian Press)

ਇੱਕ ਸਿੰਗਲ ਇੰਜਣ ਵਾਲਾ ਜਹਾਜ਼ ਸੋਮਵਾਰ ਨੂੰ ਡਾਊਨਟਾਊਨ ਨੈਸ਼ਵਿਲ ਦੇ ਪੱਛਮ ਵਿੱਚ ਇੱਕ ਹਾਈਵੇਅ ਦੇ ਨਾਲ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਸਾਰੇ ਪੰਜ ਲੋਕਾਂ ਦੀ ਮੌਤ ਹੋ ਗਈ।

ਟੈਨੇਸੀ ਵਿੱਚ ਜਾਂਚਕਰਤਾਵਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਯੂ.ਐੱਸ. ਨੈਸ਼ਨਲ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਦੇ ਜਾਂਚਕਰਤਾ ਆਰੋਨ ਮੈਕਕਾਰਟਰ ਨੇ ਕਿਹਾ ਕਿ ਜਹਾਜ਼ ਨੇ ਓਨਟਾਰੀਓ ਤੋਂ ਉਡਾਣ ਭਰੀ ਸੀ ਅਤੇ ਏਜੰਸੀ ਪੀੜਤਾਂ ਦੀ ਪਛਾਣ ਕਰਨ ਲਈ ਕੈਨੇਡੀਅਨ ਅਧਿਕਾਰੀਆਂ ਨਾਲ ਕੰਮ ਕਰ ਰਹੀ ਹੈ।

ਪਾਇਲਟ ਨੇ ਸੋਮਵਾਰ ਨੂੰ ਸਥਾਨਕ ਸਮੇਂ ਮੁਤਾਬਕ ਸ਼ਾਮ ਕਰੀਬ 7:40 ਏਅਰ ਟਰੈਫਿਕ ਕੰਟਰੋਲਰਾਂ ਨੂੰ ਰੇਡੀਓ ’ਤੇ ਸੂਚਨਾ ਦਿੱਤੀ ਸੀ ਕਿ ਜਹਾਜ਼ ਦਾ ਇੰਜਣ ਬੰਦ ਹੋ ਗਿਆ ਹੈ। ਮੈਟਰੋ ਨੈਸ਼ਵਿਲ ਪੁਲਸ ਨੇ ਕਿਹਾ ਕਿ ਕੰਟਰੋਲ ਟਾਵਰ ਨੇ ਡਾਊਨਟਾਊਨ ਨੈਸ਼ਵਿਲ ਦੇ ਪੱਛਮ ਵਿੱਚ ਜੌਨ ਸੀ ਟਿਊਨ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਲਈ ਮਨਜ਼ੂਰੀ ਦਿੱਤੀ, ਪਰ ਪਾਇਲਟ ਨੇ ਕਿਹਾ ਕਿ ਜਹਾਜ਼ ਰਨਵੇ ਤੱਕ ਨਹੀਂ ਜਾ ਸਕੇਗਾ। ਇਸ ਮਗਰੋਂ ਜਹਾਜ਼ ਇੰਟਰਸਟੇਟ 40 ’ਤੇ ਕਰੈਸ਼ ਹੋ ਗਿਆ ਅਤੇ ਅੱਗ ਦੀ ਲਪਟਾਂ ਵਿਚ ਘਿਰ ਗਿਆ, ਜਿਸ ਕਾਰਨ ਇਸ ਵਿਚ ਸਵਾਰ ਸਾਰੇ 5 ਲੋਕਾਂ ਦੀ ਮੌਤ ਹੋ ਗਈ।

ਗਲੋਬਲ ਅਫੇਅਰਜ਼ ਕੈਨੇਡਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਟੈਨੇਸੀ ਵਿੱਚ 5 ਕੈਨੇਡੀਅਨਾਂ ਦੀ ਮੌਤ ਦੀਆਂ ਰਿਪੋਰਟਾਂ ਤੋਂ ਜਾਣੂ ਹੈ, ਪਰ ਗੋਪਨੀਯਤਾ ਸਬੰਧੀ ਚਿੰਤਾਵਾਂ ਕਾਰਨ ਕੋਈ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ। ਬੋਰਡ ਦੇ ਬੁਲਾਰੇ ਲਿਆਮ ਮੈਕਡੋਨਲਡ ਨੇ ਇੱਕ ਈਮੇਲ ਵਿੱਚ ਕਿਹਾ ਕਿ ਕੈਨੇਡਾ ਦੇ ਟਰਾਂਸਪੋਰਟੇਸ਼ਨ ਸੇਫਟੀ ਬੋਰਡ ਨੇ ਯੂ.ਐੱਸ. ਅਧਿਕਾਰੀਆਂ ਦੀ ਅਗਵਾਈ ਵਿੱਚ ਹਾਦਸੇ ਦੇ ਜਾਂਚ ਲਈ ਇੱਕ ਪ੍ਰਤੀਨਿਧੀ ਨਿਯੁਕਤ ਕੀਤਾ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link