20.95C Vancouver
ADS

Jan 14, 2026 6:18 PM - Connect Newsroom - Jasmine Singh with files from The Canadian Press

ਅਮਰੀਕਾ ਨੇ ਸਰਕਾਰੀ ਮਦਦ ਦੇ ਮਸਲੇ 'ਤੇ 75 ਦੇਸ਼ਾਂ ਤੋਂ ਇਮੀਗ੍ਰੈਂਟ ਵੀਜ਼ਾ ਪ੍ਰਕਿਰਿਆ ਰੋਕੀ

Share On
u-s-pauses-immigrant-visa-processing-from-75-countries-over-public-assistance-rules
The U.S. State Department confirmed Wednesday that consular officers have been directed to halt immigrant visa processing from the affected countries.(Photo: The Canadian Press)

ਅਮਰੀਕਾ ਸਰਕਾਰ ਨੇ ਬੁੱਧਵਾਰ ਨੂੰ ਇੱਕ ਅਹਿਮ ਐਲਾਨ ਕਰਦਿਆਂ ਪਾਕਿਸਤਾਨ ਅਤੇ ਅਫਗਾਨਿਸਤਾਨ ਸਮੇਤ 75 ਦੇਸ਼ਾਂ ਦੇ ਨਾਗਰਿਕਾਂ ਲਈ ਪ੍ਰਵਾਸੀ ਵੀਜ਼ੇ ਦੀ ਪ੍ਰੋਸੈਸਿੰਗ 'ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਹੈ। ਇਹ ਨਿਯਮ 21 ਜਨਵਰੀ, 2026 ਤੋਂ ਪ੍ਰਭਾਵਸ਼ਾਲੀ ਹੋਵੇਗਾ। ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਕਿਹਾ ਕਿ ਉਨ੍ਹਾਂ ਇਨ੍ਹਾਂ ਮੁਲਕਾਂ ਵਿਚ ਕੌਂਸਲਰ ਅਧਿਕਾਰੀਆਂ ਨੂੰ ਪ੍ਰਵਾਸੀ ਵੀਜ਼ਾ ਅਰਜ਼ੀਆਂ ਰੋਕਣ ਦਾ ਨਿਰਦੇਸ਼ ਦਿੱਤਾ ਹੈ।

ਇਹ ਫੈਸਲਾ ਉਨ੍ਹਾਂ ਦੇਸ਼ਾਂ 'ਤੇ ਲਾਗੂ ਕੀਤਾ ਗਿਆ ਹੈ ਜਿਨ੍ਹਾਂ ਦੇ ਨਾਗਰਿਕਾਂ ਬਾਰੇ ਟਰੰਪ ਪ੍ਰਸ਼ਾਸਨ ਨੂੰ ਲੱਗਦਾ ਹੈ ਕਿ ਉਹ ਅਮਰੀਕਾ ਵਿਚ ਰਹਿਣ ਦੌਰਾਨ ਸਰਕਾਰੀ ਸਹਾਇਤਾ 'ਤੇ ਨਿਰਭਰ ਹੋ ਸਕਦੇ ਹਨ। ਇਸ ਵਿਚ ਗੈਰ-ਪ੍ਰਵਾਸੀ ਵੀਜ਼ਾ ਯਾਨੀ ਟੂਰਿਸਟ, ਬਿਜ਼ਨਸ ਅਤੇ ਫੀਫਾ ਵਰਲਡ ਕੱਪ 2026 ਦੇ ਪ੍ਰਸ਼ੰਸਕਾਂ ਲਈ ਜਾਰੀ ਕੀਤੇ ਜਾਣ ਵਾਲੇ ਵੀਜ਼ਿਆਂ 'ਤੇ ਫਿਲਹਾਲ ਕੋਈ ਰੋਕ ਨਹੀਂ ਲਗਾਈ ਗਈ।

ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਵੀਜ਼ਾ ਅਧਿਕਾਰੀਆਂ ਨੂੰ ਬਿਨੈਕਾਰਾਂ ਦੀ ਉਮਰ, ਸਿਹਤ, ਇੰਗਲਿਸ਼ ਭਾਸ਼ਾ ਦੀ ਮੁਹਾਰਤ ਅਤੇ ਵਿੱਤੀ ਹੈਸੀਅਤ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਇਸ ਪਾਬੰਦੀ ਸੂਚੀ ਵਿਚ ਪਾਕਿਸਤਾਨ, ਤੋਂ ਇਲਾਵਾ ਬੰਗਲਾਦੇਸ਼, ਰੂਸ ਈਰਾਨ, ਸੋਮਾਲੀਆ, ਈਰਾਕ, ਮਿਸਰ, ਨਾਈਜੀਰੀਆ ਅਤੇ ਨੇਪਾਲ ਵਰਗੇ ਕਈ ਏਸ਼ੀਆਈ ਤੇ ਅਫਰੀਕੀ ਦੇਸ਼ ਸ਼ਾਮਲ ਹਨ।

Latest news

calgary-man-stabbed-in-face-in-hate-motivated-attack-police
Punjabi

ਕੈਲਗਰੀ ਵਿੱਚ ਨਸਲੀ ਨਫ਼ਰਤ ਤੋਂ ਪ੍ਰੇਰਿਤ ਹਮਲਾ, ਵਿਅਕਤੀ ਦੇ ਚਿਹਰੇ 'ਤੇ ਚਾਕੂ ਨਾਲ ਵਾਰ

ਸਾਊਥਵੈਸਟ ਕੈਲਗਰੀ ਦੀ ਵੁੱਡਲੈਂਡ ਕਮਿਊਨਿਟੀ ਵਿੱਚ ਪਿਛਲੇ ਮਹੀਨੇ ਇਕ ਵਿਅਕਤੀ ਨੂੰ ਉਸ ਦੇ ਗੁਆਂਢੀ ਨੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ, ਪੁਲਿਸ ਨੇ ਇਸ ਨੂੰ ਨਸਲੀ ਹਮਲਾ ਕਰਾਰ ਦਿੱਤਾ ਹੈ। 22 ਮਈ ਨੂੰ ਰਾਤ ਕਰੀਬ 9:30 ਵਜੇ 17 ਸਟ੍ਰੀਟ ਸਾਊਥ ਵੈਸਟ ਦੇ ਨੇੜੇ ਵੁੱਡਵਿਊ ਡਰਾਈਵ 'ਤੇ ਪੁਲਿਸ ਨੂੰ ਮਦਦ ਲਈ ਬੁਲਾਇਆ ਗਿਆ ਸੀ।
no-active-recall-petitions-remain-against-alberta-mlas
Punjabi

ਐਲਬਰਟਾ ਦੇ ਐਮ.ਐਲ.ਏ. ਗੁਥਰੀ ਖਿਲਾਫ ਰੀਕਾਲ ਪਟੀਸ਼ਨ ਹੋਈ ਅਸਫਲ

ਐਲਬਰਟਾ ਦੇ ਵਿਧਾਇਕ ਪੀਟਰ ਗੁਥਰੀ ਨੂੰ ਹਟਾਉਣ ਲਈ ਪਾਈ ਗਈ ਰੀਕਾਲ ਪਟੀਸ਼ਨ ਰੱਦ ਹੋ ਗਈ ਹੈ। ਇਲੈਕਸ਼ਨ ਐਲਬਰਟਾ ਨੇ ਬੁੱਧਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਏਅਰਡ੍ਰੀ-ਕੋਚਰੇਨ ਖੇਤਰ ਤੋਂ ਐਮ.ਐਲ.ਏ. ਵਿਰੁੱਧ ਜਾਰੀ ਪਟੀਸ਼ਨ ਨੂੰ ਅਵੈਧ ਕਰਾਰ ਦਿੱਤਾ। ਗੁਥਰੀ ਵਿਰੁੱਧ ਇਹ ਪਟੀਸ਼ਨ ਨਿਰਧਾਰਤ 90 ਦਿਨਾਂ ਦੀ ਸਮੇਂ-ਸੀਮਾ ਦੇ ਅੰਦਰ ਬਿਨੈਕਾਰ ਵੱਲੋਂ ਜਮ੍ਹਾਂ ਨਹੀਂ ਕਰਵਾਈ ਗਈ, ਜਿਸ ਕਾਰਨ ਇਹ ਕਾਨੂੰਨੀ ਤੌਰ 'ਤੇ ਮਾਨਤਾ ਪ੍ਰਾਪਤ ਕਰਨ ਦੇ ਯੋਗ ਨਹੀਂ ਹੈ।
toronto-police-officer-dies-after-being-shot-during-search-warrant-execution-in-north-york
Punjabi

ਓਨਟਾਰੀਓ ਵਿੱਚ ਡਿਊਟੀ ਦੌਰਾਨ ਜ਼ਖ਼ਮੀ ਟੋਰਾਂਟੋ ਪੁਲਿਸ ਅਧਿਕਾਰੀ ਦੀ ਮੌਤ

ਓਨਟਾਰੀਓ ਵਿਚ ਅੱਜ ਸਵੇਰ ਨੌਰਥ ਯੌਰਕ ਦੇ ਇੱਕ ਅਪਾਰਟਮੈਂਟ ਵਿਚ ਸਰਚ ਵਾਰੰਟ ਦੀ ਕਾਰਵਾਈ ਦੌਰਾਨ ਗੋਲੀ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਟੋਰਾਂਟੋ ਪੁਲਿਸ ਦੇ ਔਫੀਸਰ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ ਹੈ। ਟੋਰਾਂਟੋ ਪੁਲਿਸ ਦੇ ਚੀਫ਼ ਮਾਈਰੋਨ ਡੈਮਕਿਵ ਨੇ ਇਸ ਦੀ ਪੁਸ਼ਟੀ ਕੀਤੀ। ਮਾਰੇ ਗਏ ਔਫੀਸਰ ਦੀ ਪਛਾਣ 43 ਸਾਲਾ Const. Marc Pinizzotto ਵਜੋਂ ਹੋਈ ਹੈ।
former-akal-takht-jathedar-records-statement-before-sit-in-behbal-kalan-firing-case
Punjabi

ਸਾਬਕਾ ਅਕਾਲ ਤਖਤ ਜਥੇਦਾਰ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਐਸਆਈਟੀ ਸਾਹਮਣੇ ਦਰਜ ਕਰਵਾਏ ਬਿਆਨ

ਫਰੀਦਕੋਟ ਦੇ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਆਪਣਾ ਬਿਆਨ ਦਰਜ ਕਰਵਾਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਈ ਮਹੱਤਵਪੂਰਨ ਖੁਲਾਸੇ ਕੀਤੇ ਹਨ।
most-crime-guns-traced-in-canada-originated-domestically-rcmp-internal-reports-show
Punjabi

ਸਾਲ 2024 'ਚ ਟਰੇਸ ਕੀਤੇ ਗਏ ਜ਼ਿਆਦਾਤਰ ਅਪਰਾਧਿਕ ਹਥਿਆਰ ਕੈਨੇਡਾ ਦੇ ਅੰਦਰੋਂ ਹਾਸਲ ਕੀਤੇ ਗਏ: RCMP ਰਿਪੋਰਟ

ਕੈਨੇਡਾ ਵਿਚ ਅਪਰਾਧਿਕ ਵਾਰਦਾਤਾਂ ਵਿਚ ਵਰਤੇ ਜਾਣ ਵਾਲੇ ਹਥਿਆਰਾਂ ਨੂੰ ਲੈ ਕੇ ਇੱਕ ਖੁਲਾਸਾ ਸਾਹਮਣੇ ਆਇਆ ਹੈ। ਆਰ.ਸੀ.ਐਮ.ਪੀ.ਦੀਆਂ ਅੰਦਰੂਨੀ ਰਿਪੋਰਟਾਂ ਮੁਤਾਬਕ, ਸਾਲ 2023 ਅਤੇ 2024 ਦੌਰਾਨ ਵਾਰਦਾਤਾਂ ਵਿਚ ਵਰਤੇ ਗਏ ਹਥਿਆਰਾਂ ਵਿਚੋਂ ਬਹੁਗਿਣਤੀ ਕੈਨੇਡਾ ਦੇ ਅੰਦਰੋਂ ਹੀ ਹਾਸਲ ਕੀਤੇ ਗਏ ਸਨ ਨਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਤੋਂ ਸਮਗਲ ਕਰਕੇ ਲਿਆਂਦਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link