12.9C Vancouver
ADS

Jul 8, 2026 7:22 AM - Connect Newsroom - Ramandeep Kaur with files from The Canadian Press

ਆਰ.ਸੀ.ਐਮ.ਪੀ. ਅਤੇ ਐਫ.ਬੀ.ਆਈ. ਦਾ ਸਾਂਝਾ ਆਪ੍ਰੇਸ਼ਨ, ਬਿਸ਼ਨੋਈ ਗਰੁੱਪ ਅਤੇ ਹੋਰਾਂ ਖਿਲਾਫ ਵੱਡੀ ਕਾਰਵਾਈ

Share On
u-s-says-24-arrested-in-global-organized-crime-investigation-linked-to-nijjar-killing
Police tape outside the Guru Nanak Sikh Gurdwara in Surrey, B.C., following the 2023 killing of Hardeep Singh Nijjar.(Photo: The Canadian Press)

ਕੈਨੇਡਾ, ਅਮਰੀਕਾ ਅਤੇ ਯੂਰਪ ਵਿਚ ਇੱਕ ਵੱਡੇ ਸਾਂਝੇ ਓਪਰੇਸ਼ਨ ਤਹਿਤ ਬਿਸ਼ਨੋਈ ਗੈਂਗ ਸਮੇਤ ਭਾਰਤ-ਆਧਾਰਿਤ ਸੰਗਠਿਤ ਅਪਰਾਧ ਸਮੂਹ ਦੇ 24 ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਗੈਂਗ ਦੇ 11 ਲੋਕਾਂ ਦੀ ਕੈਲੀਫੋਰਨੀਆ ਵਿਚ, ਇੱਕ-ਇੱਕ ਮੁਲਜ਼ਮ ਦੀ ਜਾਰਜੀਆ ਅਤੇ ਇੰਡੀਆਨਾ ਵਿਚ ਗ੍ਰਿਫਤਾਰੀ ਹੋਈ ਹੈ, ਜਦੋਂ ਕਿ ਕੈਨੇਡਾ ਵਿਚ ਤਿੰਨ ਅਤੇ ਸਪੇਨ ਵਿਚ ਇੱਕ ਗ੍ਰਿਫਤਾਰੀ ਕੀਤੀ ਗਈ ਹੈ। ਇਸ ਵੱਡੀ ਕਾਰਵਾਈ ਦੀ ਜਾਣਕਾਰੀ ਅਮਰੀਕਾ ਅਤੇ ਕੈਨੇਡੀਅਨ ਅਧਿਕਾਰੀਆਂ ਵਲੋਂ ਜਾਰੀ ਕੀਤੀ ਗਈ ਹੈ।

ਕੈਨੇਡਾ ਦੇ ਆਰ.ਸੀ.ਐਮ.ਪੀ. ਕਮਿਸ਼ਨਰ ਮਾਈਕ ਡੂਹੇਮ ਨੇ ਲਾਸ ਏਂਜਲਸ ਵਿਖੇ ਹੋਈ ਨਿਊਜ਼ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਕਾਰਵਾਈ ਦੇ ਤਹਿਤ ਬੁੱਧਵਾਰ ਨੂੰ ਬ੍ਰਿਟਿਸ਼ ਕੋਲੰਬੀਆ ਵਿਚ ਤਿੰਨ ਕੈਨੇਡੀਅਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਚੌਥਾ ਮੁਲਜ਼ਮ ਅਜੇ ਯੂਰਪ ਵਿਚ ਫਰਾਰ ਹੈ ਅਤੇ ਉਸ ਦੀ ਭਾਲ ਜਾਰੀ ਹੈ। ਡੂਹੇਮ ਨੇ ਕਿਹਾ ਕਿ ਇਹ ਮੁਲਜ਼ਮ ਕਈ ਦੇਸ਼ਾਂ ਵਿਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਿਚ ਮੁੱਖ ਨਿਰਦੇਸ਼ਕ ਵਜੋਂ ਭੂਮਿਕਾ ਨਿਭਾ ਰਹੇ ਸਨ।

ਉਨ੍ਹਾਂ ਕਿਹਾ ਕਿ ਇਸ ਸੰਗਠਿਤ ਅਪਰਾਧ ਦਾ ਪਰਦਾਫਾਸ਼ ਕਰਨ ਲਈ ਆਰ.ਸੀ.ਐਮ.ਪੀ. ਦੇ ਅਧਿਕਾਰੀ ਪਿਛਲੇ ਦੋ ਸਾਲਾਂ ਤੋਂ ਅਮਰੀਕੀ ਜਾਂਚ ਏਜੰਸੀ ਐਫ.ਬੀ.ਆਈ. ਨਾਲ ਮਿਲ ਕੇ ਕੰਮ ਕਰ ਰਹੇ ਸਨ। ਇਸ ਦੇ ਨਾਲ ਹੀ ਐਫ.ਬੀ.ਆਈ.ਨੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਬਾਰੇ ਜਾਣਕਾਰੀ ਦੇਣ ਵਾਲੇ ਨੂੰ 50,000 ਅਮਰੀਕੀ ਡਾਲਰ ਇਨਾਮ ਦੇਣ ਦਾ ਐਲਾਨ ਕੀਤਾ ਹੈ।ਉਥੇ ਹੀ, ਭਾਰਤ ਦੀ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗਲੋਡੀ ਬਰਾੜ 'ਤੇ ਸਰੀ ਵਿਚ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਆਦੇਸ਼ ਦੇਣ ਦਾ ਵੀ ਖੁਲਾਸਾ ਹੋਇਆ ਹੈ।

ਇਹ ਗਰੁੱਪ ਵਿਦੇਸ਼ਾਂ ਵਿਚ ਰਹਿੰਦੇ ਭਾਰਤੀ ਪ੍ਰਵਾਸੀਆਂ ਨੂੰ ਨਿਸ਼ਾਨਾ ਬਣਾ ਕੇ ਜਬਰਨ ਵਸੂਲੀ, ਟਾਰਗੇਟ ਕਤਲ ਅਤੇ ਵੱਡੇ ਪੱਧਰ 'ਤੇ ਨਸ਼ਾ ਤਸਕਰੀ ਕਰਦਾ ਸੀ। ਇਸ ਮਮਲੇ ਵਿਚ ਵਿਚ ਬ੍ਰਿਟਿਸ਼ ਕੋਲੰਬੀਆ ਦੇ ਤਿੰਨ ਨਿਵਾਸੀਆਂ ਰਵਿੰਦਰ ਸਿੰਘ ਢਾਂਡਾ, ਜਸਕਰਨ ਬਾਗੜੀ ਅਤੇ ਗੁਰਤੇਜ ਸਿੰਘ ਸਮਾਘ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਬਾਰਡਰ ਪਾਰ ਨਸ਼ਾ ਸਮਗਲ ਕਰਨ ਦੇ ਦੋਸ਼ਾਂ ਹੇਠ ਨਾਮਜ਼ਦ ਕੀਤਾ ਗਿਆ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link